ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀਆਂ ਅਸਥੀਆਂ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਜਲ੍ਹ ਪ੍ਰਵਾਹ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਸ਼੍ਰੀ ਕੀਰਤਪੁਰ ਸਾਹਿਬ ਜਾਣ ਤੋਂ ਪਹਿਲਾਂ ਪਿੰਡ ਬਾਦਲ ਵਿੱਚ ਅਰਦਾਸ ਕੀਤੀ ਗਈ।