ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਬਿਲਕੁਲ ਪਹਿਲਾਂ ਆਪਣਾ ਤੀਜਾ ਸਲਾਨਾ ਬਜਟ ਪੇਸ਼ ਕਰ ਦਿੱਤਾ ਹੈ। ਖ਼ਜਾਨਾ ਮੰਤਰੀ ਨੇ ਬਜਟ ਪੇਸ਼ ਕਰਦਿਆਂ ਦੱਸਿਆ ਕਿ ਸਰਕਾਰ ਦਾ ਕੁੱਲ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਜੋ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਹੈ।
ਭਾਸ਼ਣ ਵਿੱਚ ਖ਼ਜਾਨਾ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ਸਿੱਖਿਆ ਤੇ ਵਿਸ਼ੇਸ ਧਿਆਨ ਦੇ ਰਹੀ ਹੈ। ਇਸ ਲਈ ਸਿੱਖਿਆ ਦਾ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਜੋ ਕੁੱਲ ਬਜਟ ਦਾ 11.5 ਫੀਸਦੀ ਹੈ।
ਵਿਧਾਨ ਸਭਾ ਵਿੱਚ ਅੱਜ ਫੇਰ ਹੰਗਾਮਾ ਹੋਣ ਦੇ ਆਸਾਰ, ਵਿਰੋਧੀਧਿਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ ਖ਼ਜਾਨਾ ਮੰਤਰੀ
Punjab Budget: ਮਾਨ ਸਰਕਾਰ ਟੂਰਿਜ਼ਮ 'ਤੇ ਖਰਚੇਗੀ 166 ਕਰੋੜ, ਸ੍ਰੀ ਅਨੰਦਪੁਰ ਸਾਹਿਬ 'ਚ ਖੋਲ੍ਹੇਗਾ ਦਸਤਾਰ ਅਜਾਇਬ ਘਰ
ਆਪਣੇ ਬਜਟ ਭਾਸ਼ਣ ਵਿੱਚ ਪੰਜਾਬ ਸਰਕਾਰ ਦੀ ਉੱਪਲੱਬਧੀ ਗਿਣਵਾਉਂਦਿਆਂ ਹਰਪਾਲ ਚੀਮਾ ਨੇ ਰੁਜ਼ਗਾਰ ਦਾ ਵੀ ਵਿਸ਼ੇਸ ਜ਼ਿਕਰ ਕੀਤਾ। ਖ਼ਜਾਨਾ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੌਕਰੀਆਂ ਦਿੱਤੀਆਂ ਹਨ।