Punjab Budget 2024: ਪੰਜਾਬ ਸਰਕਾਰ ਨੇ 2 ਲੱਖ ਕਰੋੜ ਤੋਂ ਵੱਧ ਦਾ ਬਜਟ ਪੇਸ਼ ਕਰਕੇ ਬਣਾਇਆ ਰਿਕਾਰਡ
Punjab Budget:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2024-25 ਲਈ ਆਪਣਾ ਬਜਟ ਪੇਸ਼ ਕਰ ਦਿੱਤਾ ਹੈ। ਖ਼ਜਾਨਾ ਮੰਤਰੀ ਹਰਪਾਲ ਚੀਮਾ ਵੱਲੋਂ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਜੋਕਿ ਹੁਣ ਤੱਕ ਪੇਸ਼ ਕੀਤੇ ਗਏ ਸਾਰੇ ਬਜਟਾਂ ਤੋਂ ਜ਼ਿਆਦਾ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੋਵੇ। ਖ਼ਜਾਨਾ ਮੰਤਰੀ ਦੇ ਭਾਸ਼ਣ ਦਾ ਜ਼ਿਆਦਾਤਰ ਫੋਕਸ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ਸੈਕਟਰ ਤੇ ਰਿਹਾ।
Tag :