Punjab Government ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ : ਮੁੱਖ ਮੰਤਰੀ
Chief Minister ਨੇ ਕਿਹਾ ਕਿ ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।
Published: 29 Mar 2023 18:44 PM
ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਰੋਹਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ।
Jalandhar Bypoll: 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ 'ਚ ਮੁੱਖ ਮੰਤਰੀ ਦੀ ਕਰਤਾਰਪੁਰ ਵਿਖੇ ਚੋਣ ਰੈਲੀ