ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦਾ ਬਜਟ ਕੀਤਾ ਪੇਸ਼, ਜਾਣੋਂ ਕੀ ਕੁੱਝ ਰਿਹਾ ਖਾਸ | Punjab government presents budget for financial year 2025-26, know what was special - TV9 Punjabi

ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦਾ ਬਜਟ ਕੀਤਾ ਪੇਸ਼, ਜਾਣੋਂ ਕੀ ਕੁੱਝ ਰਿਹਾ ਖਾਸ

rohit-kumar
Published: 

26 Mar 2025 14:08 PM

ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕੀਤਾ ਹੈ। ਇਹ ਪੰਜਾਬ ਦੀ AAP ਸਰਕਾਰ ਦਾ ਚੌਥਾ ਬਜਟ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ 2.36 ਲੱਖ ਕਰੋੜ ਰੁਪਏ ਤੋਂ ਵੀ ਵੱਧ ਦਾ ਬਜਟ ਪੇਸ਼ ਕੀਤਾ ਹੈ, ਜੋ ਕਿ ਪਿਛਲੀ ਵਾਰ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ 2.05 ਲੱਖ ਕਰੋੜ ਰੁਪਏ ਦੇ ਬਜਟ ਨਾਲੋਂ ਲਗਭਗ 15 % ਵੱਧ ਹੈ। ਇਹ ਆਮ ਆਦਮੀ ਪਾਰਟੀ (AAP) ਪੰਜਾਬ ਸਰਕਾਰ ਦਾ ਸਭ ਤੋਂ ਵੱਡਾ ਬਜਟ ਹੈ।

1 / 8ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਰਕਾਰੀ ਸੇਵਾਵਾਂ 50 ਰੁਪਏ ਵਿੱਚ ਉਪਲਬਧ ਹੋਣਗੀਆਂ। ਇਸ ਵੇਲੇ 406 ਡੋਰ ਸਟੈਪ ਡਿਲੀਵਰੀ ਦੀ ਫੀਸ 120 ਰੁਪਏ ਹੈ। ਲੋਕਾਂ ਨੂੰ ਸਿਰਫ਼ 50 ਰੁਪਏ ਦੇਣੇ ਪੈਣਗੇ। ਬਾਕੀ 70 ਰੁਪਏ ਪੰਜਾਬ ਸਰਕਾਰ ਦੇਵੇਗੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਰਕਾਰੀ ਸੇਵਾਵਾਂ 50 ਰੁਪਏ ਵਿੱਚ ਉਪਲਬਧ ਹੋਣਗੀਆਂ। ਇਸ ਵੇਲੇ 406 ਡੋਰ ਸਟੈਪ ਡਿਲੀਵਰੀ ਦੀ ਫੀਸ 120 ਰੁਪਏ ਹੈ। ਲੋਕਾਂ ਨੂੰ ਸਿਰਫ਼ 50 ਰੁਪਏ ਦੇਣੇ ਪੈਣਗੇ। ਬਾਕੀ 70 ਰੁਪਏ ਪੰਜਾਬ ਸਰਕਾਰ ਦੇਵੇਗੀ।

2 / 8ਪੰਜਾਬ ਦੇ ਇਸ ਸਾਲ ਦੇ ਬਜਟ ਵਿੱਚ ਇੱਕ ਵਾਰ ਮੁੜ ਤੋਂ ਸਿੱਖਿਆ ਤੇ ਸਰਕਾਰ ਨੇ ਖਾਸ ਧਿਆਨ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਨਾ ਸਿਰਫ ਪਹਿਲੀ ਵਾਰ ਮੈਗਾ ਪੀਟੀਐਮ ਦੀ ਸ਼ੁਰੂਆਤ ਕੀਤੀ ਗਈ ਹੈ ਸਗੋਂ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣ ਦਾ ਉਪਰਾਲਾ ਵੀ ਉਨ੍ਹਾਂ ਦੀ ਹੀ ਸਰਕਾਰ ਨੇ ਕੀਤਾ ਹੈ। ਪੰਜਾਬ ਸਰਕਾਰ ਨੇ ਸਾਲ 2025-26 ਲਈ 17,925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਪੰਜਾਬ ਦੇ ਇਸ ਸਾਲ ਦੇ ਬਜਟ ਵਿੱਚ ਇੱਕ ਵਾਰ ਮੁੜ ਤੋਂ ਸਿੱਖਿਆ ਤੇ ਸਰਕਾਰ ਨੇ ਖਾਸ ਧਿਆਨ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਨਾ ਸਿਰਫ ਪਹਿਲੀ ਵਾਰ ਮੈਗਾ ਪੀਟੀਐਮ ਦੀ ਸ਼ੁਰੂਆਤ ਕੀਤੀ ਗਈ ਹੈ ਸਗੋਂ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣ ਦਾ ਉਪਰਾਲਾ ਵੀ ਉਨ੍ਹਾਂ ਦੀ ਹੀ ਸਰਕਾਰ ਨੇ ਕੀਤਾ ਹੈ। ਪੰਜਾਬ ਸਰਕਾਰ ਨੇ ਸਾਲ 2025-26 ਲਈ 17,925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

3 / 8ਪੰਜਾਬ ਦੇ 90% ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਘੱਟ ਹੋਇਆ ਹੈ। ਵਿੱਤੀ ਸਾਲ 2025-26 ਲਈ ₹7,614 ਕਰੋੜ ਦਾ ਬਜਟ ਪ੍ਰਸਤਾਵਿਤ ਹੈ, ਜਿਸ ਵਿੱਚ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ।

ਪੰਜਾਬ ਦੇ 90% ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਘੱਟ ਹੋਇਆ ਹੈ। ਵਿੱਤੀ ਸਾਲ 2025-26 ਲਈ ₹7,614 ਕਰੋੜ ਦਾ ਬਜਟ ਪ੍ਰਸਤਾਵਿਤ ਹੈ, ਜਿਸ ਵਿੱਚ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ।

4 / 8

ਖਜ਼ਾਨਾ ਮੰਤਰੀ ਹਰਪਾਲ ਚੀਮਾ ਪੰਜਾਬ ਦਾ ਬਜਟ ਪੇਸ਼ ਕਰ ਰਹੇ ਹਨ। ਪਿੰਡੂ ਵਿਕਾਸ ਦੇ ਲਈ 3500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

5 / 8

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਖੇਡਾਂ ਲਈ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਰਕਮ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੈਗਾ ਸਪੋਰਟਸ ਪਹਿਲਕਦਮੀ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਹੋਵੇਗੀ। ਸੂਬਾ ਸਰਕਾਰ ਹਰ ਪਿੰਡ ਵਿੱਚ ਖੇਡ ਮੈਦਾਨ ਮੁਹੱਇਆ ਕਰਵਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾ ਵਿੱਚ 3000 ਇਨਡੋਰ ਜਿੰਮ ਬਣਾਏ ਜਾਣਗੇ।

6 / 8

ਮੈਡੀਕਲ ਸੈਕਟਰ ਲਈ 1,336 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਹ ਬਜਟ ਪਿਛਲੇ ਸਾਲ ਨਾਲੋਂ 27 ਫੀਸਦ ਵੱਧ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ 1650 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ।

7 / 8

ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ 347 ਈ-ਬੱਸਾਂ ਖਰੀਦੀਆਂ ਜਾਣਗੀਆਂ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਸਿਵਲ ਬੱਸ ਡਿਪੂਆਂ ਲਈ ਪ੍ਰਬੰਧ ਕੀਤੇ ਜਾਣਗੇ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਲੋਕਾਂ ਲਈ ਸ਼ਹਿਰੀ ਸ਼ਾਸਨ ਲਈ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

8 / 8

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ 78 ਸਾਲਾਂ ਬਾਅਦ ਵੀ ਬਹੁਤ ਸਾਰੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਨਹੀਂ ਹਨ। ਹੁਣ “ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ” ਤਹਿਤ 2.5 ਲੱਖ ਲਾਈਟਾਂ ਲਗਾਈਆਂ ਜਾਣਗੀਆਂ। ਪੀਐਸਪੀਸੀਐਲ ਹੁਣ ਰਾਜਾਂ ਵਿੱਚੋਂ 7ਵੇਂ ਸਥਾਨ ‘ਤੇ ਹੈ ਅਤੇ ਇਸ ਨੂੰ ਪਿਛਲੇ ਸਾਲ ਦੇ “ਬੀ” ਗ੍ਰੇਡ ਤੋਂ “ਏ” ਗ੍ਰੇਡ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ।

Follow Us On
Tag :