ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਸੀਐਮ ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਨਾਲ ਅੱਜ ਸਵੇਰੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਹੋਈ ਮੀਟਿੰਗ ਵਿਚ ਵੱਖ ਵੱਖ ਮਸਲੇ ਤੇ ਗੱਲਬਾਤ ਕੀਤੀ ਗਈ।
ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ।
ਦੋਵਾਂ ਆਗੂਆਂ ਨੇ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ 'ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ਵਿੱਚ ਹੈ।