Martyrs cremation: ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਵਿਦਾਈ, ਸੈਨਿਕ ਸਨਮਾਨਾਂ ਨਾਲ ਅੰਤਿਮ ਸਸਕਾਰ Punjabi news - TV9 Punjabi

Martyrs cremation: ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਵਿਦਾਈ, ਸੈਨਿਕ ਸਨਮਾਨਾਂ ਨਾਲ ਅੰਤਿਮ ਸਸਕਾਰ

Updated On: 

22 Apr 2023 17:54 PM

Martyrs cremation: ਜੰਮੂ ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ 'ਚ 5 ਫੌਜੀ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿੱਚ 4 ਜਵਾਨ ਪੰਜਾਬ ਦੇ ਸਨ। ਸ਼ਹੀਦ ਹੋਏ ਫੌਜੀਆਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਹਰ ਵਿਅਕਤੀ ਦੀਆਂ ਅੱਖਾਂ ਨਮ ਸੀ।

1 / 5ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦੇ ਸਿਪਾਹੀ ਸੇਵਕ ਸਿੰਘ ਵੀ ਪੁੰਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਏ ਸਨ। ਸ਼ਹੀਦ ਜਵਾਨ ਸੇਵਕ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਝੰਡੇ 'ਚ ਲਿਪਟੀ ਉਨ੍ਹਾਂ ਦੇ ਜੱਦੀ ਪਿੰਡ ਬਾਘਾ ਵਿਖੇ ਪੁੱਜੀ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਸੀ।

ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦੇ ਸਿਪਾਹੀ ਸੇਵਕ ਸਿੰਘ ਵੀ ਪੁੰਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਏ ਸਨ। ਸ਼ਹੀਦ ਜਵਾਨ ਸੇਵਕ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਝੰਡੇ 'ਚ ਲਿਪਟੀ ਉਨ੍ਹਾਂ ਦੇ ਜੱਦੀ ਪਿੰਡ ਬਾਘਾ ਵਿਖੇ ਪੁੱਜੀ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਸੀ।

2 / 5

ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਸ਼ਹੀਦ ਹਰਕ੍ਰਿਸ਼ਨ ਸਿੰਘ ਨੇ ਪੁੰਛ ਅੱਤਵਾਦੀ ਹਮਲੇ ਵਿੱਚ ਸ਼ਹਾਦਤ ਦਾ ਜਾਮ ਪੀਤਾ। ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਫੌਜ ਦੇ ਅਧਿਕਾਰੀਆਂ ਨੇ ਸਲਾਮੀ ਦਿੱਤੀ ਗਈ। ਇਸ ਮੌਕੇ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨੇ ਉਨ੍ਹਾਂ ਨੇ ਸ਼ਰਧਾਂਜਲੀ ਦਿੱਤੀ।

3 / 5

ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ਗਈ। ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ 2 ਸਾਲਾਂ ਦੀ ਧੀ ਅਤੇ ਪਤਨੀ ਨੇ ਮੁਖ ਅਗਨੀ ਭੇਟ ਕੀਤੀ। ਇਸ ਮੌਕੇ ਹਰ ਵਿਅਕਤੀ ਦੀਆਂ ਅੱਖ ਨਮ ਸਨ।

4 / 5

Poonch Terror Attack: 1999 ਦੀ ਕਾਰਗਿਲ ਜੰਗ 'ਚ ਪਿਤਾ ਸ਼ਹੀਦ, ਪੁੱਤਰ ਕੁਲਵੰਤ ਸਿੰਘ ਨੇ ਦਿੱਤੀ ਸ਼ਹਾਦਤ

5 / 5

ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।

Follow Us On