ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ, ਦੋਖੋ ਤਸਵੀਰਾਂ Punjabi news - TV9 Punjabi

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ, ਦੋਖੋ ਤਸਵੀਰਾਂ

Published: 

04 Jan 2024 17:52 PM

ਜੈਜ਼ੀ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਪਰਮਾਤਮਾ ਦਾ ਅਸ਼ੀਰਵਾਦ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਜ਼ੀ ਬੀ ਨੇ ਕਿਹਾ ਕਿ ਨਵੇਂ ਸਾਲ ਮੌਕੇ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਦੇਸ਼ ਤਰੱਕੀ ਵੱਲ ਵਧੇ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਜੋ ਮਨ ਨੂੰ ਸ਼ਾਂਤੀ ਮਿਲਦੀ ਹੈ, ਉਹ ਹੋਰ ਕਿਧਰੇ ਨਹੀਂ ਮਿਲਦੀ।

1 / 5ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤੱਕ ਹੋਣ ਪਹੁੰਚੇ।

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤੱਕ ਹੋਣ ਪਹੁੰਚੇ।

2 / 5

ਆਪਣੇ 30 ਸਾਲ ਦੇ ਕਰੀਅਰ ਵਿੱਚ ਕਈ ਸੁਪਰਹਿੱਟ ਗੀਤ ਦੇਣ ਵਾਲੇ ਜੈਜ਼ੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਲਾਹ ਦਿੱਤੀ ਹੈ।

3 / 5

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ, ਦੋਖੋ ਤਸਵੀਰਾਂ

4 / 5

ਜੈਜ਼ੀ-ਬੀ ਨੇ ਦੱਸਿਆ ਕਿ ਇਸ ਸਾਲ ਉਨ੍ਹਾਂ ਨੇ ਆਪਣਾ ਨਵਾਂ ਸਾਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸੀ। ਉਨ੍ਹਾਂ ਨੇ ਸਾਦੇ ਕੱਪੜੇ ਪਾਏ ਹੋਏ ਸਨ ਅਤੇ ਮੂੰਹ ਢੱਕਿਆ ਹੋਇਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕੋਈ ਵੀ ਪਛਾਣ ਨਾ ਸਕਿਆ ਅਤੇ ਉਨ੍ਹਾਂ ਨੇ ਆਮ ਸ਼ਰਧਾਲੂ ਵਾਂਗ ਸਿਰ ਝੁਕਾਇਆ।

5 / 5

2000 ਦੇ ਆਸ-ਪਾਸ ਆਪਣੇ ਗੀਤਾਂ ਨਾਲ ਸੰਗੀਤ ਉਦਯੋਗ ‘ਤੇ ਦਬਦਬਾ ਬਣਾਉਣ ਵਾਲੇ ਜੈਜ਼ੀ-ਬੀ ਨੇ ਪਿਛਲੇ ਸਾਲ ਗੀਤ ‘ਤੇਰੀ ਬਿਲੋਰੀ ਅਖੀਆਂ’ ਰਿਲੀਜ਼ ਕੀਤਾ ਸੀ। ਇਸ ਗੀਤ ਨਾਲ ਉਨ੍ਹਾਂ ਨੇ ਲੰਬੇ ਸਮੇਂ ਬਾਅਦ ਵਾਪਸੀ ਕੀਤੀ ਹੈ ਅਤੇ ਨੌਜਵਾਨਾਂ ਨੇ ਵੀ ਇਸ ਨੂੰ ਪਸੰਦ ਕੀਤਾ ਹੈ

Follow Us On