ਕਾਂਗਰਸ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ ਅਤੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਦੇ ਸਿਰ 'ਤੇ ਨੀਲੇ ਰੰਗ ਦਾ ਪਟਕਾ ਪਾਇਆ ਹੋਇਆ ਸੀ। (Credits: Twitter)
ਇਤ ਤੋਂ ਪਹਿਲਾਂ ਉਹ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਤ ਗਾਂਦੀ ਪੰਜਾਬ ਆਏ ਸਨ ਅਤੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਸਨ। ਇਸ ਤੋਂ ਪਹਿਲਾਂ ਜਦੋਂ ਉਹ ਆਏ ਸਨ ਤਾਂ ਉਨ੍ਹਾਂ ਨੇ ਪੀਲੀ ਪੱਗ ਬੰਨ੍ਹੀ ਸੀ। (Credits: Twitter)
ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੰਗਰ ਹਾਲ ਵਿੱਚ ਭਾਂਡੇ ਧੋਣ ਦੀ ਸੇਵਾ ਵੀ ਕੀਤੀ। (Credits: Twitter)
ਕਾਂਗਰਸ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਰਾਹੁਲ ਦਾ ਇਹ ਦੌਰਾ ਨਿੱਜੀ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦੇ ਸਵਾਗਤ ਲਈ ਸ੍ਰੀ ਹਰਿਮੰਦਰ ਸਾਹਿਬ ਨਹੀਂ ਪੁੱਜੇ ਹਨ। (Credits: Twitter)
ਭਾਰਤ ਗਠਜੋੜ ਬਣਨ ਤੋਂ ਬਾਅਦ ਰਾਹੁਲ ਗਾਂਧੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਪੰਜਾਬ ਦੇ ਕਾਂਗਰਸੀ ਇਸ ਗਠਜੋੜ ਦਾ ਲਗਾਤਾਰ ਵਿਰੋਧ ਕਰ ਰਹੇ ਹਨ। (Credits: Twitter)