ਅੰਮ੍ਰਿਤਸਰ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ, ਹਰਿਮੰਦਰ ਸਾਹਿਬ ਹੋਏ ਨਤਮਸਤਕ Punjabi news - TV9 Punjabi

ਅੰਮ੍ਰਿਤਸਰ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ, ਹਰਿਮੰਦਰ ਸਾਹਿਬ ਹੋਏ ਨਤਮਸਤਕ

Updated On: 

02 Oct 2023 16:10 PM

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆ ਰਹੇ ਹਨ। ਇਹ ਉਨ੍ਹਾਂ ਦੀ ਨਿੱਜੀ ਯਾਤਰਾ ਹੈ।

1 / 5ਕਾਂਗਰਸ

ਕਾਂਗਰਸ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ ਅਤੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਦੇ ਸਿਰ 'ਤੇ ਨੀਲੇ ਰੰਗ ਦਾ ਪਟਕਾ ਪਾਇਆ ਹੋਇਆ ਸੀ। (Credits: Twitter)

2 / 5

ਇਤ ਤੋਂ ਪਹਿਲਾਂ ਉਹ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਤ ਗਾਂਦੀ ਪੰਜਾਬ ਆਏ ਸਨ ਅਤੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਸਨ। ਇਸ ਤੋਂ ਪਹਿਲਾਂ ਜਦੋਂ ਉਹ ਆਏ ਸਨ ਤਾਂ ਉਨ੍ਹਾਂ ਨੇ ਪੀਲੀ ਪੱਗ ਬੰਨ੍ਹੀ ਸੀ। (Credits: Twitter)

3 / 5

ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੰਗਰ ਹਾਲ ਵਿੱਚ ਭਾਂਡੇ ਧੋਣ ਦੀ ਸੇਵਾ ਵੀ ਕੀਤੀ। (Credits: Twitter)

4 / 5

ਕਾਂਗਰਸ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਰਾਹੁਲ ਦਾ ਇਹ ਦੌਰਾ ਨਿੱਜੀ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦੇ ਸਵਾਗਤ ਲਈ ਸ੍ਰੀ ਹਰਿਮੰਦਰ ਸਾਹਿਬ ਨਹੀਂ ਪੁੱਜੇ ਹਨ। (Credits: Twitter)

5 / 5

ਭਾਰਤ ਗਠਜੋੜ ਬਣਨ ਤੋਂ ਬਾਅਦ ਰਾਹੁਲ ਗਾਂਧੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਪੰਜਾਬ ਦੇ ਕਾਂਗਰਸੀ ਇਸ ਗਠਜੋੜ ਦਾ ਲਗਾਤਾਰ ਵਿਰੋਧ ਕਰ ਰਹੇ ਹਨ। (Credits: Twitter)

Follow Us On
Exit mobile version