Ravneet Singh Bittu Profile: ਜਿਨ੍ਹਾਂ ਦੇ ਲਹੂ 'ਚ ਵਗਦੀ ਹੈ ਸਿਆਸਤ, ਮਿਲੋ ਰਵਨੀਤ ਸਿੰਘ ਬਿੱਟੂ ਦੇ ਪਰਿਵਾਰ ਦੇ ਨਾਲ Punjabi news - TV9 Punjabi

Ravneet Singh Bittu Profile: ਜਿਨ੍ਹਾਂ ਦੇ ਲਹੂ ‘ਚ ਵਗਦੀ ਹੈ ਸਿਆਸਤ, ਮਿਲੋ ਰਵਨੀਤ ਸਿੰਘ ਬਿੱਟੂ ਦੇ ਪਰਿਵਾਰ ਦੇ ਨਾਲ

Published: 

28 May 2024 13:57 PM

ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੀ ਸਿਆਸਤ ਵਿੱਚ ਕਾਫੀ ਫੇਰਬਦਲ ਦੇਖਣ ਨੂੰ ਮਿਲਿਆ। ਇੱਕ ਪਾਸੇ ਜਿੱਥੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੇ ਦਲ ਬਦਲੇ ਤਾਂ ਉੱਥੇ ਹੀ ਕਾਂਗਰਸ ਨੂੰ ਵੀ ਕਈ ਵੱਡੇ ਝਟਕੇ ਝੱਲਣੇ ਪਏ ਹਨ। ਕਾਂਗਰਸ ਦੇ ਤਿੰਨ ਵਾਰ ਸੰਸਦ ਮੈਂਬਰ ਰਹੇ ਰਵਨੀਤ ਸਿੰਘ ਬਿੱਟੂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਿੱਟੂ ਭਾਜਪਾ ਦੀ ਟਿਕਟ ਤੋਂ ਲੁਧਿਆਣਾ ਦੀ ਸੀਟ ਲਈ ਉਮੀਦਵਾਰ ਹਨ। ਰਵਨੀਤ ਬਿੱਟੂ ਦਾ ਪਰਿਵਾਰ ਸਿਆਸਤ ਨਾਲ ਜੁੜਿਆ ਹੋਇਆ ਹੈ।

1 / 6ਰਵਨੀਤ ਸਿੰਘ ਬਿੱਟੂ ਦਾ ਜਨਮ 10 ਸਤੰਬਰ 1975 ਨੂੰ ਲੁਧਿਆਣਾ ਦੇ ਪਿੰਡ ਕੋਟਲਾ ਅਫਗਾਨ ਵਿੱਚ ਹੋਇਆ ਸੀ। 12ਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣ ਕੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਪਿਤਾ ਦਾ ਨਾਮ ਸਵਰਨਜੀਤ ਸਿੰਘ ਅਤੇ ਮਾਤਾ ਦਾ ਨਾਮ ਜਸਵੀਰ ਕੌਰ ਹੈ। ਬਿੱਟੂ ਦੀ ਪਤਨੀ ਦਾ ਨਾਮ ਅਨੁਪਮਾ ਹੈ। ਦੋਵਾਂ ਦਾ ਇਕ ਪੁੱਤਰ ਹੈ।

ਰਵਨੀਤ ਸਿੰਘ ਬਿੱਟੂ ਦਾ ਜਨਮ 10 ਸਤੰਬਰ 1975 ਨੂੰ ਲੁਧਿਆਣਾ ਦੇ ਪਿੰਡ ਕੋਟਲਾ ਅਫਗਾਨ ਵਿੱਚ ਹੋਇਆ ਸੀ। 12ਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣ ਕੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਪਿਤਾ ਦਾ ਨਾਮ ਸਵਰਨਜੀਤ ਸਿੰਘ ਅਤੇ ਮਾਤਾ ਦਾ ਨਾਮ ਜਸਵੀਰ ਕੌਰ ਹੈ। ਬਿੱਟੂ ਦੀ ਪਤਨੀ ਦਾ ਨਾਮ ਅਨੁਪਮਾ ਹੈ। ਦੋਵਾਂ ਦਾ ਇਕ ਪੁੱਤਰ ਹੈ।

2 / 6

ਰਵਨੀਤ ਬਿੱਟੂ ਦੀ ਪੁਰਾਣੀ ਤਸਵੀਰ

3 / 6

ਲੋਕ ਸਭਾ ਚੋਣਾਂ 2024 ਦੇ ਚੱਲਦੇ ਪੰਜਾਬ ਦੀ ਸਿਆਸਤ ਵਿੱਚ ਕਾਫੀ ਫੇਰਬਦਲ ਦੇਖਣ ਨੂੰ ਮਿਲਿਆ। ਇਸ ਦੌਰਾਨ ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਵੀ ਲੱਗਾ ਸੀ। ਕਾਂਗਰਸ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਰਵਨੀਤ ਸਿੰਘ ਬਿੱਟੂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਰਵਨੀਤ ਸਿੰਘ ਬਿੱਟੂ ਨੂੰ ਰਾਹੁਲ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਸੀ। ਬਿੱਟੂ ਸੂਬੇ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।

4 / 6

ਰਵਨੀਤ ਸਿੰਘ ਬਿੱਟੂ ਪਹਿਲੀ ਵਾਰ 2009 ਵਿੱਚ ਆਨੰਦਪੁਰ ਸਾਹਿਬ ਤੋਂ ਚੋਣ ਜਿੱਤੇ ਸਨ। ਇਸ ਤੋਂ ਬਾਅਦ ਉਹ 2014 ਵਿੱਚ ਆਪਣੀ ਸੀਟ ਬਦਲ ਕੇ ਲੁਧਿਆਣਾ ਆ ਗਏ। ਕਿਉਂਕਿ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਸ ਸੀਟ ਤੋਂ ਚੋਣ ਨਹੀਂ ਲੜੀ ਸੀ। ਇਸ ਤੋਂ ਬਾਅਦ ਉਹ ਲਗਾਤਾਰ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਬੇਅੰਤ ਸਿੰਘ ਪਰਿਵਾਰ ਨੂੰ ਹਮੇਸ਼ਾ ਹਿੰਦੂ ਵੋਟਰਾਂ ਦਾ ਸਮਰਥਨ ਮਿਲਿਆ ਹੈ। ਇਸੇ ਲਈ ਭਾਜਪਾ ਨੇ ਰਵਨੀਤ ਬਿੱਟੂ 'ਤੇ ਦਾਅ ਖੇਡਿਆ ਹੈ। ਰਵਨੀਤ ਬਿੱਟੂ ਦੇ ਭਰਾ ਗੁਰਕੀਰਤ ਕੋਟਲੀ ਪੰਜਾਬ ਦੀ ਸਾਬਕਾ ਚਰਨਜੀਤ ਚੰਨੀ ਸਰਕਾਰ ਵਿੱਚ ਮੰਤਰੀ ਸਨ। ਪਰ ਗੁਰਕੀਰਤ ਕੋਟਲੀ 2022 ਦੀ ਚੋਣ ਹਾਰ ਗਏ ਸਨ।

5 / 6

2019 ਦੀਆਂ ਲੋਕ ਸਭਾ ਚੋਣਾਂ ਵਿੱਚ ਬਿੱਟੂ ਲੁਧਿਆਣਾ ਤੋਂ 70,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਚੁਣੇ ਗਏ ਸਨ। ਜਦੋਂ ਕਿ 2014 ਵਿੱਚ ਉਹ 20 ਹਜ਼ਾਰ ਵੋਟਾਂ ਨਾਲ ਜਿੱਤੇ ਸਨ। 2009 ਵਿੱਚ ਉਨ੍ਹਾਂ ਨੇ ਆਨੰਦਪੁਰ ਸਾਹਿਬ ਤੋਂ 60,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਸੀਟ ਜਿੱਤੀ ਸੀ। 2009 ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ।

6 / 6

ਸੂਬੇ ਦੇ ਸਾਬਕਾ ਮੁੱਖ ਮੰਤਰੀ ( 1992 ਤੋਂ 1995 ) ਰਹੇ ਬੇਅੰਤ ਸਿੰਘ ਦਾ ਜਨਮ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਨੇੜੇ ਪਿੰਡ ਬਿਲਾਸਪੁਰ ਵਿੱਚ ਹੋਇਆ ਸੀ। 1947 ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿੱਚ ਕਦਮ ਰੱਖਿਆ ਸੀ। ਬੇਅੰਤ ਸਿੰਘ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਨਾਮ ਬਣ ਗਏ। 31 ਅਗਸਤ 1995 ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਚੰਡੀਗੜ੍ਹ ਦੇ ਸਕੱਤਰੇਤ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਆਤਮਘਾਤੀ ਧਮਾਕੇ ਵਿੱਚ ਤਿੰਨ ਕਮਾਂਡੋਸ ਸਮੇਤ 17 ਹੋਰ ਲੋਕਾਂ ਦੀ ਜਾਨ ਚਲੀ ਗਈ ਸੀ।

Follow Us On
Tag :