ਅਕਾਲੀ ਦਲ ਦਾ ਬਾਗੀ ਧੜਾ ਖਿਮਾ ਯਾਚਨਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਖਿਲਾਫ ਵੱਡੀ ਬਗਾਵਤ ਹੋ ਗਈ ਹੈ। ਅਕਾਲੀ ਦਲ ਦਾ ਬਾਗੀ ਧੜਾ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਇੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਅਤੇ ਮੁਆਫ਼ੀ ਮੰਗ ਲਈ। ਇਸ ਦੌਰਾਨ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠ ਕੇ ਕੋਈ ਹੱਲ ਕੱਢਣ ਲਈ ਕਿਹਾ।
Tag :