ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲੇ ਦੀਆਂ ਵਿਲਖਣ ਤਸਵੀਰਾਂ Punjabi news - TV9 Punjabi

ਸ਼ਹੀਦੀ ਜੋੜ ਮੇਲੇ ਦੌਰਾਨ ਕੱਢੇ ਗਏ ਵੈਰਾਗਮਈ ਨਗਰ ਕੀਰਤਨ ਦੀਆਂ ਵਿਲਖਣ ਤਸਵੀਰਾਂ

Updated On: 

27 Dec 2023 11:03 AM

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿੱਖੇ ਸ਼ਹੀਦੀ ਜੋੜ ਮੇਲ ਚੱਲ ਰਿਹਾ ਹੈ। ਜਿੱਥੇ ਇਸ ਜੋੜ ਮੇਲੇ ਦੌਰਾਨ ਲੰਗਰ ਲਗਾਏ ਗਏ ਹਨ। ਸੰਗਤਾਂ ਨੂੰ ਸਿੱਖੀ ਇਤਿਹਾਸ ਨਾਲ ਜੋੜਨ ਲਈ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਹਨ। ਅਜਿਹੇ ਵਿੱਚ ਇਕ ਪ੍ਰਦਰਸ਼ਨੀ ਅਜਿਹੀ ਹੈ ਜਿਸਦਾ ਨਾਮ ਹੈ ਗੁਰੂ ਗਿਆਨ ਲੰਗਰ, ਜਿਸ ਵਿਚ ਬੱਚਿਆਂ ਤੋਂ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਵਿਰਸੇ ਦੇ ਨਾਲ ਨਾਲ ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

1 / 5ਸਾਹਿਬ-ਏ

ਸਾਹਿਬ-ਏ -ਕਮਾਲ ਸਰਬਸੰਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦੇ ਬਾਬਾ ਜ਼ੋਰਾਵਰ ਸਿੰਘ ਜੀ , ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜ਼ਰੀ ਕੌਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਿਪਤ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ "ਮੇਰੀ ਦਸਤਾਰ ਮੇਰੀ ਸ਼ਾਨ " ਕੈਂਪ ਲਗਾਇਆ ਗਿਆ। ਜਿਸ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਮੌਜੂਦ ਰਹੇ।

2 / 5

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜ ਮੇਲਾ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ੍ਰੀ ਜੌਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਈ।

3 / 5

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੇ ਗੁਰਦੁਆਰਾ ਜੌਤੀ ਸਰੂਪ ਸਾਹਿਬ ਦੇ ਗਿਆਨੀ ਅਤਰ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਅਦੂਤੀ ਸ਼ਹਾਦਤ 'ਤੇ ਗੁਰਦੁਆਰਾ ਸ੍ਰੀ ਜੌਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨਾਂ ਦੀ ਸੰਪੂਰਨ ਸਮਾਪਤੀ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੌਤੀ ਸਰੂਪ ਸਾਹਿਬ ਵਿਖੇ ਕੀਤੀ ਜਾਵੇਗੀ।

4 / 5

ਇਸ ਦੌਰਾਨ ਸ਼ਹੀਦ ਸਾਹਿਬਜਾਦਿਆਂ ਅਤੇ ਮਾਤਾ ਜੀ ਅੱਗੇ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਫ਼ਤਿਹਗੜ੍ਹ ਸਾਹਿਬ ਪਹੁੰਚ ਰਹੀਆਂ ਹਨ। ਡਿਪਟੀ ਕਮਿਸ਼ਨਰ ਪਰਨੀਸ਼ਰ ਗਿੱਲ ਨੇ ਕਿਹਾ ਕਿ ਲੱਖਾਂ ਦੀ ਤਦਾਦ ਵਿੱਚ ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤ ਦੇਸ਼ ਭਰ ਵਿੱਚੋਂ ਨਤਮਸਤਕ ਹੁੰਦੀ ਹੈ ਤੇ ਸੰਗਤ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

5 / 5

ਸੰਗਤਾਂ ਨੂੰ ਸਿੱਖੀ ਇਤਿਹਾਸ ਨਾਲ ਜੋੜਨ ਲਈ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਹਨ। ਅਜਿਹੇ ਵਿੱਚ ਇਕ ਪ੍ਰਦਰਸ਼ਨੀ ਅਜਿਹੀ ਹੈ ਜਿਸਦਾ ਨਾਮ ਹੈ ਗੁਰੂ ਗਿਆਨ ਲੰਗਰ, ਜਿਸ ਵਿਚ ਬੱਚਿਆਂ ਤੋਂ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਵਿਰਸੇ ਦੇ ਨਾਲ ਨਾਲ ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Follow Us On
Exit mobile version