SGPC Protest March: ਓਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਖਿਲਾਫ ਐਸਜੀਪੀਸ ਦਾ ਰੋਸ ਮਾਰਚ Punjabi news - TV9 Punjabi

SGPC Protest March: ਓਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਖਿਲਾਫ ਐਸਜੀਪੀਸ ਦਾ ਰੋਸ ਮਾਰਚ

Updated On: 

31 Mar 2023 18:53 PM

Memorandum to CM: ਮੁੱਖ ਮੰਤਰੀ ਦੇ ਨਾਂ ਤੇ ਭੇਜੇ ਗਏ ਮੈਮੋਰੰਡਮ ਵਿਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਸਾਰੇ ਬੇਕਸੂਰ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜਵਾਨਾਂ ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ।

1 / 7ਓਪਰੇਸ਼ਨ

ਓਪਰੇਸ਼ਨ ਅੰਮ੍ਰਿਤਪਾਲ ਦੌਰਾਨ ਫੜੇ ਗਏ ਨੌਜਵਾਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Shri Akaal Takht) ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ।

2 / 7

ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਲ ਹੋਏ।

3 / 7

ਧਾਮੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨਾ ਠੀਕ ਨਹੀਂ ਹੈ। ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਸਾਜ਼ਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀਂ ਹੈ।

4 / 7

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਪਣਾ ਫ਼ਰਜ਼ ਬਖੂਬੀ ਨਿਭਾਇਆ ਹੈ। ਪੱਤਰ ਚ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਗਈ ਕਿ ਉਹ ਮੌਜੂਦਾ ਹਾਲਾਤਾਂ ਤੇ ਗਹਿਰ-ਗੰਭੀਰ ਅਧਿਐਨ ਕਰਨ ਅਤੇ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ।

5 / 7

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਂਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿਚ ਧਰਨਾ ਦਿੱਤਾ।

6 / 7

ਇਥੋਂ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿਥੇ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੂੰ ਮੈਮੋਰੰਡਮ ਸੌਂਪਿਆ। ਮੈਮੋਰੰਡਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਗੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ ਹੈ।

7 / 7

ਐਸਜੀਪੀਸੀ ਦੇ ਰੋਸ ਮਾਰਚ ਦੌਰਾਨ ਪੁਲਿਸ ਵੀ ਕਾਫੀ ਮੁਸਤੈਦ ਨਜਰ ਆਈ। ਸ਼ਹਿਰ ਚ ਥਾਂ-ਥਾਂ ਤੇ ਪੁਖਤਾ ਸੁਰੱਖਿਆ ਪੁਖਤਾ ਪ੍ਰਬੰਧ ਕੀਤੇ ਗਏ ਸਨ।

Follow Us On
Exit mobile version