Sikh Pilgrimage: ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ - TV9 Punjabi

Pakistan ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

tv9-punjabi
Updated On: 

09 Apr 2023 17:39 PM

Sikh Pilgrimage: ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।

1 / 5ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਰਵਾਨਾ ਹੋਇਆ। ਇਹ ਜਥਾ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ।

ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਰਵਾਨਾ ਹੋਇਆ। ਇਹ ਜਥਾ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ।

2 / 5ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥੇ ਦੀ ਅਗਵਾਈ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਇਹ ਜਥਾ ਪਾਕਿਸਤਾਨ ਸਥਿਤ ਪੰਜਾ ਸਾਹਿਬ ਗੁਰਦੁਆਰੇ ਵਿੱਚ ਖਾਲਸਾ ਸਾਜਨਾ ਦਿਵਸ ਮਨਾਏਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥੇ ਦੀ ਅਗਵਾਈ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਇਹ ਜਥਾ ਪਾਕਿਸਤਾਨ ਸਥਿਤ ਪੰਜਾ ਸਾਹਿਬ ਗੁਰਦੁਆਰੇ ਵਿੱਚ ਖਾਲਸਾ ਸਾਜਨਾ ਦਿਵਸ ਮਨਾਏਗਾ।

3 / 5ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਵੀਜ਼ੇ ਕੇਂਦਰ ਸਰਕਾਰ ਨੂੰ ਭੇਜੇ ਸੀ। ਜਿਸ ਦੇ ਚਲਦੇ ਕੇਂਦਰ ਸਰਕਾਰ ਵੱਲੋਂ 1052 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ ਅਤੇ 109 ਦੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਸੌਂਪੇ ਗਏ ਸੀ ਦਸਤਾਵੇਜ।

Sikh Pilgrimage:ਅੱਜ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਰਧਾਲੂਆਂ ਦਾ ਜਥਾ

4 / 5

ਪਾਕਿਸਤਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਅੱਜ ਵਿਸਾਖੀ ਦਾ ਦਿਹਾੜਾ ਮਨਾਉਣ ਦੇ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਲਏ ਜਾ ਰਹੇ ਹਾਂ। ਇਸ ਮੌਕੇ ਉਨ੍ਹਾਂ ਨੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ।

5 / 5

ਸਿੱਖ ਸ਼ਰਧਾਲੂਆਂ ਦਾ ਇਹ ਜਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਏਗਾ। ਗੁਰਦੁਆਰਾ ਨਨਕਾਣਾ ਸਾਹਿਬ ਗੁਰਦੁਆਰਾ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅਤੇ ਡੇਰਾ ਸਾਹਿਬ ਲਾਹੌਰ ਦੇ ਦਰਸ਼ਣ ਕਰ ਵਾਪਿਸ 18 ਅਪ੍ਰੈਲ ਨੂੰ ਭਾਰਤ ਵਾਪਿਸ ਆਵੇਗਾ।

Follow Us On