PHOTOS: ਖੇਡ ਮੰਤਰੀ ਨੇ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਦੀ ਭਾਲ ਕਰਕੇ ਪ੍ਰਤਿਭਾ ਨਿਖਾਰਨ ਦੀ ਜਰੂਰਤ 'ਤੇ ਦਿੱਤਾ ਜੋਰ Punjabi news - TV9 Punjabi

PHOTOS: ਖੇਡ ਮੰਤਰੀ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਭਾਲ ਕਰਕੇ ਪ੍ਰਤਿਭਾ ਨਿਖਾਰਨ ਦੀ ਜਰੂਰਤ ‘ਤੇ ਦਿੱਤਾ ਜੋਰ

Updated On: 

25 Apr 2023 19:33 PM

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਖੇਡ ਟਰਾਇਲਾਂ ਨੂੰ ਵੀ ਇਕ ਦਿਨ ਦੀ ਬਜਾਏ ਮਹੀਨਾ ਭਰ ਚਲਾਇਆ ਜਾ ਰਿਹਾ ਹੈ ਤਾਂ ਜੋ ਅਸਲ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਏ।

1 / 6ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।

2 / 6

ਮੀਤ ਹੇਅਰ ਨੇ ਪੰਜਾਬ ਦੇ ਅਥਲੀਟ ਅਕਸ਼ਦੀਪ ਸਿੰਘ (Akashdeep Singh) ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਹੜਾ ਅਥਲੀਟ ਫ਼ੌਜ ਵਿੱਚ ਭਰਤੀ ਕਰਨ ਲਈ ਦੌੜਨ ਆਇਆ ਸੀ, ਉਸ ਨੂੰ ਕੋਚ ਨੇ ਪਛਾਣ ਕੇ ਅਜਿਹਾ ਤਰਾਸ਼ਿਆ ਕਿ ਹੁਣ ਓਲੰਪਿਕਸ ਲਈ ਕੁਆਲੀਫਾਈ ਹੋ ਗਿਆ।

3 / 6

ਖੇਡ ਐਸੋਸੀਏਸ਼ਨਾਂ ਤੋਂ ਬਾਹਰ ਹੋਣਗੇ ਆਗੂ ਤੇ ਰਿਸ਼ਤੇਦਾਰ; ਪੰਜਾਬ 'ਚ ਕੇਂਦਰ ਦੀ ਤਰਜ਼ 'ਤੇ ਲਾਗੂ ਹੋਵੇਗੀ ਖੇਡ ਨੀਤੀ,

4 / 6

ਮੀਤ ਹੇਅਰ ਨੇ ਪੰਜਾਬੀ ਖਿਡਾਰੀਆਂ ਦੀ ਪ੍ਰਤਿਭਾ ਦੀ ਗੱਲ ਕਰਦਿਆਂ ਰਾਸ਼ਟਰਮੰਡਲ ਖੇਡਾਂ (Commonwealth Games) ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੱਤੀ ਜਿੱਥੇ ਕੈਨੇਡਾ ਤੇ ਇੰਗਲੈਂਡ ਵੱਲੋਂ ਮੈਡਲ ਜਿੱਤਣ ਵਾਲੇ ਪਹਿਲਵਾਨ ਅਮਰਵੀਰ ਸਿੰਘ ਢੇਸੀ ਤੇ ਮਨਧੀਰ ਸਿੰਘ ਕੂਨਰ ਪੰਜਾਬੀ ਮੂਲ ਦੇ ਸਨ ਅਤੇ ਪਾਕਿਸਤਾਨ ਦਾ ਮੈਡਲ ਜੇਤੂ ਵੀ ਲਹਿੰਦੇ ਪੰਜਾਬ ਦਾ ਸੀ।

5 / 6

ਸੈਸ਼ਨ ਦੀ ਸਮਾਪਤੀ ਤੋਂ ਬਾਅਦ ਖੇਡ ਮੰਤਰੀ ਮੀਤ ਹੇਅਰ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ, ਇੰਫਾਲ ਦਾ ਦੌਰਾ ਵੀ ਕੀਤਾ ਜਿੱਥੇ ਖੇਡ ਸਾਇੰਸ ਦੇ ਖੇਤਰ ਵਿੱਚ ਨਵੀਆਂ ਐਡਵਾਂਸਡ ਤਕਨੀਕਾਂ ਦੇਖੀਆਂ। ਸਪੋਰਟਸ ਸਾਇਕਾਲੌਜੀ ਲੈਬ ਵੀ ਦੇਖੀ।

6 / 6

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਲਏ ਖੁਆਬ ਨੂੰ ਪੂਰਾ ਕਰਨ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਜਿੱਥੋਂ ਵੀ ਕੁਝ ਨਵਾਂ ਸਿੱਖਣ ਨੂੰ ਮਿਲ ਰਿਹਾ ਹੈ, ਉੱਥੋਂ ਸਿੱਖਿਆ ਜਾ ਰਿਹਾ ਹੈ।

Follow Us On
Tag :