23 Mar 2023 17:21 PM
Kotkapura Goli Kand Case : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ (Faridkot Court) ਵਿੱਚ ਪੇਸ਼ ਹੋਏ। ਦੋਵਾਂ ਖਿਲਾਫ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਕਥਿਤ ਸਾਜ਼ਿਸ਼ ਘੜਣ ਦਾ ਇਲਜ਼ਾਮ ਹੈ।
ਸੁਖਬੀਰ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠਿਆ ਸਮੇਤ ਪਾਰਟੀ ਦੇ ਕਈ ਵੱਡੇ ਆਗੂ ਅਤੇ ਵਰਕਰ ਵੀ ਅਦਾਲਤ ਵਿੱਚ ਪਹੁੰਚੇ ਸਨ
ਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਜਦੋਂ ਕੋਰਟ ਵਿੱਚ ਪੇਸ਼ ਹੋਏ ਤਾਂ ਉਨ੍ਹਾਂ ਅਕਾਲੀ ਆਗੂ ਅਤੇ ਐੱਮਪੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠਿਆ ਤੋਂ ਇਲਾਵਾ ਪੰਜਾਬ ਭਰ ਦੇ ਅਕਾਲੀ ਦਲ ਪਾਰਟੀ ਦੇ ਵੱਡੇ ਆਗੂ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਅਕਾਲੀ ਵਰਕਰਾਂ ਵੱਲੋਂ ਬਾਦਲਾਂ ਦੀ ਹਿਮਾਇਤ ਵਿੱਚ ਨਾਅਰੇਬਾਜੀ ਵੀ ਕੀਤੀ ਗਈ।
ਦੋਵਾਂ ਨੇ ਅਗਾਉ ਜ਼ਮਾਨਤ ਲਈ ਕੋਰਟ ਵਿੱਚ 5-5 ਲੱਖ ਦੇ ਨਿੱਜੀ ਮੁਚੱਲਕੇ ਭਰੇ। ਜਿਕਰਯੋਗ ਹੈ ਕਿ ਇਸ ਇਨ੍ਹਾਂ ਮਾਮਲਿਆਂ ਵਿੱਚ ਸਾਬਕਾ ਮੁੱਖ ਮੰਤਰੀ ਨੂੰ ਫਰੀਦਕੋਟ ਦੀ ਅਦਾਲਤ ਤੋਂ ਅਤੇ ਉਪ ਮੁੱਖ ਮੰਤਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜਮਾਨਤ ਮਿਲ ਚੁੱਕੀ ਹੈ।
ਫਰੀਦਕੋਟ ਅਦਾਲਤ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਦੌਰਾਨ ਸਿੱਖ ਨੌਜਵਾਨਾਂ ਵੱਲੋਂ ਅਦਾਲਤ ਦੇ ਬਾਹਰ ਦੋਵਾਂ ਨੂੰ ਗ੍ਰਿਫਤਾਰ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਮੁਰਦਾਬਾਦ ਦੇ ਨਾਅਰੇ ਲਗਾਏ ਗਏ।