PHOTOS: ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਫੈਸਲਾ ਸੁਖਬੀਰ ਬਾਦਲ 'ਤੇ ਫੈਸਲਾ, ਦਿੱਤਾ ਤਨਖਾਈਆ ਕਰਾਰ Punjabi news - TV9 Punjabi

PHOTOS: ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਸੁਖਬੀਰ ਬਾਦਲ ਖਿਲਾਫ਼ ਫੈਸਲਾ

Updated On: 

30 Aug 2024 18:53 PM

Sri Akal Takhat Sahib Punishment To Sukhbir Badal: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਈਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

1 / 6ਸ਼੍ਰੋਮਣੀ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਈਆ ਕਰਾਰ ਦਿੱਤਾ ਹੈ।

2 / 6

ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਉਸ ਵੇਲੇ ਦੇ ਤਤਕਾਲੀ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਰਾਮ ਰਹੀਮ ਨੂੰ ਇਸ ਅਧਾਰ ਤੇ ਮੁਆਫ਼ੀ ਦਿੱਤੀ ਸੀ ਕਿ ਰਾਮ ਰਹੀਮ ਜਾਂ ਡੇਰਾ ਕੋਈ ਅਜਿਹੀ ਐਕਟੀਵਿਟੀ ਨਹੀਂ ਕਰੇਗਾ ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।

3 / 6

ਸਿੰਘ ਸਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ।

4 / 6

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਪੇਸ਼ ਹੋਣਾ ਚਾਹੀਦਾ ਹੈ।

5 / 6

ਮਈ 2007 ਵਿੱਚ, ਪੰਜਾਬ ਦੇ ਬਠਿੰਡਾ ਵਿੱਚ ਡੇਰਾ ਸਲਾਵਤਪੁਰਾ ਵਿੱਚ ਡੇਰਾ ਮੁਖੀ ਗੁਰਮੀਤ ਸਿੰਘ ਦੇ ਪਹਿਰਾਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸਿੱਖਾਂ ਨੇ ਕਿਹਾ ਕਿ ਅਖ਼ਬਾਰਾਂ ਵਿੱਚ ਛਪੀਆਂ ਤਸਵੀਰਾਂ ਵਿੱਚ ਉਹ ਜਿਸ ਪਹਿਰਾਵੇ ਵਿੱਚ ਨਜ਼ਰ ਆ ਰਿਹਾ ਹੈ, ਉਹ ਉਨ੍ਹਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪਹਿਰਾਵੇ ਦੀ ਨਕਲ ਹੈ।

6 / 6

ਹੁਣ ਸੁਖਬੀਰ ਬਾਦਲ ਅਕਾਲ ਤਖ਼ਤ 'ਤੇ ਪੇਸ਼ ਹੋਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹ ਦੱਸੇ ਜਾਣਗੇ, ਜਿਸ 'ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ। ਜਿਸਤੋਂ ਬਾਅਦ ਉਨ੍ਹਾਂ ਦੀ ਸਜ਼ਾ ਤੇ ਅੰਤਿਮ ਫੈਸਲਾ ਲਿਆ ਜਾਵੇਗਾ।

Follow Us On
Tag :
Exit mobile version