PHOTO: ਅਰਵਿੰਦਰ ਕੇਜਰੀਵਾਲ ਨਾਲ ਸੁਸ਼ੀਲ ਰਿੰਕੂ ਨੇ ਕੀਤੀ ਮੁਲਾਕਾਤ
ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨਾਲ ਜਲੰਧਰ ਜਿਮਨੀ ਚੋਣ ਦੀ ਜਿੱਤ ਤੋਂ ਬਾਅਦ ਪਹਿਲੀ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਮੌਜੂਦ ਰਹੇ।
Updated On: 14 May 2023 23:52 PM
Sushil Rinku Meet Kejriwal: ਜਲੰਧਰ ਜਿਮਨੀ ਚੋਣ ਦੀ ਜਿੱਤ ਤੋਂ ਬਾਅਦ ਅੱਜ ਦਿੱਲੀ ਵਿੱਚ ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨਾਲ ਮੁਲਾਕਾਤ ਕਰਨ ਪਹੁੰਚੇ ਹਨ। (Credit-@ArvindKejriwal)
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। (Credit-@ArvindKejriwal)
ਇਸ ਮੌਕੇ ਮੁੱਖ ਮੰਤਰੀ ਭਗਵੰਥ ਸਿੰਘ ਮਾਨ ਨੇ ਸੁਸ਼ੀਲ ਰਿੰਕੂ ਦਾ ਮੁੰਹ ਮਿੱਠਾ ਕਰਵਾਇਆ ਹੈ ਅਤੇ ਸੁਸ਼ੀਲ ਰਿੰਕੂ ਨੂੰ ਕਿਹਾ ਕਿ ਤੁਹਾਡੇ ਕੋਲ ਲੋਕਾਂ ਦੇ ਲਈ ਕੰਮ ਕਰਨ ਲਈ ਸਿਰਫ 11 ਮਹੀਨੇ ਦਾ ਸਮਾਂ ਹੈ। ਪੰਜਾਬ ਸਰਕਾਰ ਪੂਰੀ ਤਰ੍ਹਾਂ ਤੁਹਾਡੇ ਨਾਲ ਹੈ। (Credit-@ArvindKejriwal)
ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਿਆਦਾ ਤੋਂ ਜਿਆਦਾ ਕੰਮ ਕਰਨ ਲਈ ਕਿਹਾ ਹੈ ਅਤੇ ਕਿਹਾ ਕਿ ਹੁਣ ਤੁਹਾਡੀ ਜਿੰਮੇਵਾਰੀ ਹੋਰ ਜਿਆਦਾ ਵਧ ਗਈ ਹੈ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਕੰਮ ਹਨ ਉਹ ਜਲਦ ਤੋਂ ਜਲਦ ਪੂਰੇ ਕੀਤੇ ਜਾਣ। (Credit-@ArvindKejriwal)
ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ਡਰੀਮ ਪ੍ਰੋਜੈਕਟ ਆਦਮਪੂਰ ਰੋਡ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਜਲੰਧਰ ਤੋਂ ਹੁਸ਼ਿਆਰਪੁਰ ਜਾਂਦੇ ਹਾਂ ਤਾਂ ਲੋਕਾਂ ਨੂੰ ਸਭ ਤੋਂ ਜਿਆਦਾ ਮੁਸ਼ਕਿਲ ਆਉਂਦੀ ਹੈ। ਜਲੰਧਰ ਸਪੋਰਟਸ ਹਬ ਹੈ। ਜਿਹੜੀ ਸਪੋਰਟਸ ਇੰਡਸਟਰੀ ਪੰਜਾਬ ਵਿੱਚ ਬਾਹਰ ਗਈ ਹੈ ਉਸ ਨੂੰ ਪੰਜਾਬ ਵਿੱਚ ਵਾਪਿਸ ਲਿਆਂਦਾ ਜਾਵੇ। ਇਸ ਦੌਰਾਨ ਕਈ ਹੋਰ ਮਸਲਿਆਂ 'ਤੇ ਵੀ ਚਰਚਾ ਹੋਈ । (Credit-@ArvindKejriwal)