ਤੱਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਇੰਝ ਮਨਾਈ ਗਈ ਵਿਸਾਖੀ, ਦੇਖੋ ਤਸਵੀਰਾਂ | This is how Baisakhi was celebrated at Takht Sri Keshgarh Sahib, see pictures - TV9 Punjabi

ਤੱਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਇੰਝ ਮਨਾਈ ਗਈ ਵਿਸਾਖੀ, ਦੇਖੋ ਤਸਵੀਰਾਂ

raj-kumar
Published: 

13 Apr 2025 15:53 PM

ਵਿਸਾਖੀ ਦਾ ਤਿਉਹਾਰ ਹਰ ਸਾਲ ਅਪ੍ਰੈਲ ਵਿੱਚ ਆਉਂਦਾ ਹੈ, ਜੋ ਕਿ ਖਾਸ ਕਰਕੇ ਉੱਤਰੀ ਭਾਰਤ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਮੁੱਖ ਤੌਰ ਤੇ ਖੇਤੀਬਾੜੀ ਨਾਲ ਸਬੰਧਤ ਹੈ ਅਤੇ ਨਵੀਂ ਫ਼ਸਲ ਦੀ ਕਟਾਈ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ। ਵਿਸਾਖੀ ਦਾ ਤਿਉਹਾਰ ਸਿੱਖ ਭਾਈਚਾਰੇ ਲਈ ਬਹੁਤ ਮਹੱਤਵ ਰੱਖਦਾ ਹੈ, ਕਿਉਂਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

1 / 8ਵੈਸਾਖ ਮਹੀਨੇ ਦਾ ਪਹਿਲਾ ਦਿਨ..ਵਿਸਾਖੀ, ਇਹ ਦਿਨ ਆਪਣੇ ਆਪ ਵੀ ਹੀ ਬਹੁਤ ਖਾਸ ਹੈ। ਇਹ ਸਿਰਫ਼ ਦਿਨ ਨਹੀਂ ਸਗੋਂ ਇਹ ਵਿਰਾਸਤ ਹੈ, ਸਦੀਆਂ ਦਾ ਇਤਿਹਾਸ ਆਪਣੇ ਵਿੱਚ ਸੰਜੋਏ ਬੈਠਾ ਵੈਸਾਖ, ਦੁਨੀਆਂ ਭਰ ਵਿੱਚ ਵਸਦੇ ਸਿੱਖ ਅੱਜ ਖਾਲਸਾ ਸਾਜਨਾ ਦਿਹਾੜਾ ਮਨਾ ਰਹੇ ਹਨ।

ਵੈਸਾਖ ਮਹੀਨੇ ਦਾ ਪਹਿਲਾ ਦਿਨ..ਵਿਸਾਖੀ, ਇਹ ਦਿਨ ਆਪਣੇ ਆਪ ਵੀ ਹੀ ਬਹੁਤ ਖਾਸ ਹੈ। ਇਹ ਸਿਰਫ਼ ਦਿਨ ਨਹੀਂ ਸਗੋਂ ਇਹ ਵਿਰਾਸਤ ਹੈ, ਸਦੀਆਂ ਦਾ ਇਤਿਹਾਸ ਆਪਣੇ ਵਿੱਚ ਸੰਜੋਏ ਬੈਠਾ ਵੈਸਾਖ, ਦੁਨੀਆਂ ਭਰ ਵਿੱਚ ਵਸਦੇ ਸਿੱਖ ਅੱਜ ਖਾਲਸਾ ਸਾਜਨਾ ਦਿਹਾੜਾ ਮਨਾ ਰਹੇ ਹਨ।

2 / 81699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਹੀ ਦਸ਼ਮੇਸ਼ ਪਿਤਾ ਨੇ ਪੰਜ ਪਿਆਰੇ ਸਾਜੇ ਸਨ ਅਤੇ ਉਹਨਾਂ ਪੰਜਾਂ ਸਿੰਘਾਂ ਕੋਲੋਂ ਅੰਮ੍ਰਿਤ ਛਕ ਕੇ ਗੁਰੂ ਗੋਬਿੰਦ ਖੁਦ ਸਿੰਘ ਸਜੇ ਸਨ। ਖਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਦਿਨ ਨੂੰ ਹਰ ਕੋਈ ਆਪਣੇ ਆਪਣੇ ਤਰੀਕੇ ਨਾਲ ਮਨਾ ਰਿਹਾ ਹੈ।

1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਹੀ ਦਸ਼ਮੇਸ਼ ਪਿਤਾ ਨੇ ਪੰਜ ਪਿਆਰੇ ਸਾਜੇ ਸਨ ਅਤੇ ਉਹਨਾਂ ਪੰਜਾਂ ਸਿੰਘਾਂ ਕੋਲੋਂ ਅੰਮ੍ਰਿਤ ਛਕ ਕੇ ਗੁਰੂ ਗੋਬਿੰਦ ਖੁਦ ਸਿੰਘ ਸਜੇ ਸਨ। ਖਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਦਿਨ ਨੂੰ ਹਰ ਕੋਈ ਆਪਣੇ ਆਪਣੇ ਤਰੀਕੇ ਨਾਲ ਮਨਾ ਰਿਹਾ ਹੈ।

3 / 8ਖਾਲਸਾ ਸਾਜਨਾ ਦਿਵਸ ਮੌਕੇ ਅੱਜ ਤੱਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ।

ਖਾਲਸਾ ਸਾਜਨਾ ਦਿਵਸ ਮੌਕੇ ਅੱਜ ਤੱਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ।

4 / 8

ਅੱਜ ਖਾਲਸਾ ਸਾਜਨਾ ਦਿਵਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਲਗਾਤਾਰ ਅੰਮ੍ਰਿਤ ਸੰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਤੱਕ ਸ਼੍ਰੀ ਕੇਸਗੜ ਸਾਹਿਬ ਵਿਖੇ ਲਗਾਤਾਰ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਆਮ ਅਤੇ ਵਿਆਪਕ ਪ੍ਰਬੰਧ ਕੀਤੇ ਗਏ।

5 / 8

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੀਆਂ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।

6 / 8

ਉਹਨਾਂ ਇੱਕ ਵਾਰ ਫਿਰ ਅਪੀਲ ਕੀਤੀ ਕਿ ਸਮੂਹ ਸਿੱਖ ਇੱਕਮੁੱਠ ਹੋ ਕੇ ਗੁਰੁ ਦੇ ਦਿੱਤੇ ਉਪਦੇਸ਼ 'ਤੇ ਚੱਲਣ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਬੇਸ਼ੱਕ ਸਿੱਖ ਪੰਥ ਵਿੱਚ ਵੱਖੋ ਵੱਖਰੇ ਧੜੇ ਹਨ ਪਰੰਤੂ ਇਹ ਛੋਟੀਆਂ ਗੱਲਾਂ ਨੇ ਤੇ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿੱਤੇ ਹੋਏ ਉਪਦੇਸ਼ ਤੇ ਚੱਲਣ ਦਾ ਪ੍ਰਣ ਲੈਣਾ ਚਾਹੀਦਾ ਹੈ।

7 / 8

ਇਸ ਮੌਕੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੀ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।

8 / 8

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਭਾਈਚਾਰੇ ਲਈ ਇੱਕ ਪਵਿੱਤਰ ਤੀਰਥ ਸਥਾਨ ਹੈ, ਜਿੱਥੇ ਪਹੁੰਚ ਕੇ ਹਰ ਗੁਰੂ ਨਾਮ ਲੇਵਾ ਸੰਗਤ ਨੂੰ ਅਸ਼ੀਰਵਾਦ ਮਿਲਦਾ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ।

Follow Us On
Tag :