ਆਮ ਆਦਮੀ ਪਾਰਟੀ ਦੇ ਦੋ ਆਗੂ ਭਾਜਪਾ ਵਿੱਚ ਸ਼ਾਮਲ, ਸੀਐੱਮ ਮਾਨ ਨੇ ਕਸਿਆ ਤੰਜ Punjabi news - TV9 Punjabi

ਆਮ ਆਦਮੀ ਪਾਰਟੀ ਦੇ ਦੋ ਆਗੂ ਭਾਜਪਾ ਵਿੱਚ ਸ਼ਾਮਲ, ਸੀਐੱਮ ਮਾਨ ਨੇ ਕਸਿਆ ਤੰਜ

Updated On: 

27 Mar 2024 18:27 PM

ਆਮ ਆਦਮੀ ਪਾਰਟੀ ਦੇ 2 ਵੱਡੇ ਲੀਡਰਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹੁਣ ਇਸ ਤੇ ਸਿਆਸਤ ਵੀ ਤੇਜ਼ ਹੋ ਰਹੀ ਹੈ। ਜਿਸ ਤੇ ਸਿਆਸੀ ਪਾਰਟੀਆਂ ਆਪਣੇ ਆਪਣੇ ਤਰੀਕੇ ਨਾਲ ਰਿਐਕਸ਼ਨ ਦੇ ਰਹੀਆਂ ਸਨ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਤਰੀਕੇ ਨਾਲ ਜਵਾਬ ਦਿੱਤਾ ਹੈ ਤਾਂ ਵਿਰੋਧੀਧਿਰਾਂ ਨੇ ਮੁੱਖਮੰਤਰੀ ਨੂੰ ਹੀ ਨਿਸ਼ਾਨੇ ਤੇ ਲਿਆ ਹੈ।

1 / 5ਲੁਧਿਆਣਾ

ਲੁਧਿਆਣਾ ਤੋਂ ਕਾਂਗਰਸ ਦੇ ਸਸੰਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ (ਐਮਪੀ) ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਵੀ ਵੱਡਾ ਧਮਾਕਾ ਕਰ ਦਿੱਤਾ ਹੈ।

2 / 5

ਰਿੰਕੂ ਅਤੇ ਸ਼ੀਤਲ ਨੇ AAP ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਪੱਲਾ ਫੜ ਲਿਆ ਹੈ। ਦੋਵਾਂ ਨੂੰ ਦਿੱਲੀ ਸਥਿਤ ਬੀਜੇਪੀ ਦੇ ਦਫ਼ਤਰ ਵਿੱਚ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਦਿੱਤੀ ਅਤੇ ਸਿਰਾਪਾਓ ਪੁਆ ਕੇ ਉਨ੍ਹਾਂ ਦਾ ਸਵਾਗਤ ਕੀਤਾ।

3 / 5

ਬੀਜੇਪੀ ਦੀ ਮੈਂਬਰਸ਼ਿੱਪ ਲੈਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਅਤੇ ਪੰਜਾਬ ਦੇ ਵਿਕਾਸ ਲਈ ਉਹ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ।

4 / 5

ਅਜੇ ਤੱਕ ਵਿਧਾਇਕ ਅੰਗੂਰਾਲ-ਚੱਬੇਵਾਲ ਦਾ ਅਸਤੀਫਾ ਮਨਜ਼ੂਰ ਨਹੀਂ, ਜਾਂਚ ਤੋਂ ਬਾਅਦ ਲਿਆ ਜਾਵੇਗਾ ਫੈਸਲਾ

5 / 5

ਆਮ ਆਦਮੀ ਪਾਰਟੀ ਦੇ ਮੌਜੂਦਾ ਸਾਂਸਦ ਸੁਸੀਲ ਰਿੰਕੂ ਅਤੇ ਜਲੰਧਰ ਵੈਸਟ ਤੋਂ ਮੌਜੂਦਾ ਵਿਧਾਇਕ ਸੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਤਰੀਕੇ ਨਾਲ ਤੰਜ਼ ਕੱਸਿਆ ਹੈ।

Follow Us On
Tag :
Exit mobile version