BJP Rally Gurdaspur: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਗੁਰਦਾਸਪੁਰ ਰੈਲੀ ਦੀਆਂ ਤਸਵੀਰਾਂ Punjabi news - TV9 Punjabi

BJP Rally Gurdaspur: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਗੁਰਦਾਸਪੁਰ ਰੈਲੀ ਦੀਆਂ ਤਸਵੀਰਾਂ

Published: 

18 Jun 2023 19:32 PM

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਬਾਰੇ ਦੱਸਿਆ।

1 / 5 ਅੱਜ ਪੰਜਾਬ ਦੇ ਗੁਰਦਾਸਪੁਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਮੌਕੇ ਪੰਜਾਬ ਬੀਜੇਪੀ ਦੀ ਸਮਹੂ ਲੀਡਰਸ਼ਿਪ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

ਅੱਜ ਪੰਜਾਬ ਦੇ ਗੁਰਦਾਸਪੁਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਮੌਕੇ ਪੰਜਾਬ ਬੀਜੇਪੀ ਦੀ ਸਮਹੂ ਲੀਡਰਸ਼ਿਪ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

2 / 5

ਗੁਰਦਾਸਪੁਰ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਭ ਤੋਂ ਪਹਿਲਾਂ ਪੰਜਾਬ ਬੀਜੇਪੀ ਦੀ ਲੀਡਰਸ਼ਿਪ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਣੇ ਕਈ ਵੱਡੇ ਆਗੂ ਮੌਜੂਦ ਰਹੇ।

3 / 5

ਕੇਂਦਰ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਧਰਤੀ ਨੂੰ ਨਮਨ ਕੀਤਾ ਤੇ ਗੁਰਦਾਸਪੁਰ ਦੀ ਧਰਤੀ ਤੋਂ ਹੀ ਕਰਤਾਰਪੁਰ ਸਾਹਿਬ ਨੂੰ ਵੀ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਤਿਰੰਗੇ ਦੇ ਤਿਨੋਂ ਰੰਗ ਦੇਖਣ ਨੂੰ ਮਿਲਦੇ ਹਨ।

4 / 5

ਕੇਂਦਰੀ ਮੰਤਰੀ ਸ਼ਾਹ ਨੇ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ 9 ਸਾਲ ਇੱਕ ਤਰ੍ਹਾਂ ਨਾਲ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖੇ ਜਾਣ ਵਾਲੇ 9 ਸਾਲ ਹਨ। ਅੱਜ, ਭਾਰਤ ਨੂੰ ਵਿਸ਼ਵ ਦੇ ਵਿਕਾਸ ਇੰਜਣ ਦੇ ਰੂਪ ਵਿੱਚ ਵਿਸ਼ਵ ਵਿੱਚ ਮਾਨਤਾ ਪ੍ਰਾਪਤ ਹੈ।

5 / 5

ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ਦੇ ਸ਼ਬਦੀ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦਾ ਪਾਇਲਟ ਦੱਸਿਆ ਅਤੇ ਕਿਹਾ ਕਿ ਮੁੱਖ ਮੰਤਰੀ ਮਾਨ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਖਰਚੇ 'ਤੇ ਹਵਾਈ ਦੌਰੇ ਕਰਵਾ ਰਹੇ ਹਨ।

Follow Us On