ਕੌਮੀ ਇਨਸਾਫ਼ ਮੋਰਚੇ ਦਾ ਅੱਜ ਪੰਜਾਬ ਬੰਦ, ਚੱਕਾ ਜਾਮ, ਸਕੂਲ-ਕਾਲਜ ਅਤੇ ਬਾਜ਼ਾਰ ਬੰਦ, ਦੇਖੋ PHOTOS | punjab band photos amritsar ludhiana gurdaspur mohali pathankot market school college closed by kaumi insaaf morcha see pictures in punjabi - TV9 Punjabi

ਪੰਜਾਬ ਬੰਦ, ਚੱਕਾ ਜਾਮ, ਸਕੂਲਾਂ-ਕਾਲਜਾਂ- ਦੁਕਾਨਾਂ ‘ਤੇ ਤਾਲੇ, ਖੱਜਲ-ਖੁਆਰ ਲੋਕ, ਵੇਖੋ PHOTOS

Updated On: 

21 Aug 2026 13:05 PM IST

Punjab Band Photos: ਪੰਜਾਬ ਬੰਦ ਦੇ ਮੱਦੇਨਜਰ ਪੁਲਿਸ ਨੇਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦਰਸ਼ਨ ਅਤੇ ਜਾਮ ਵਾਲੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ ਅਤੇ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਸਫ਼ਰ ਕਰਨ। ਚੰਡੀਗੜ੍ਹ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪੁਲਿਸ ਵੱਲੋਂ ਸੁਝਾਏ ਗਏ ਵਿਕਲਪਿਕ ਰਸਤਿਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

1 / 10ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਬੰਦ ਦੇ ਮੱਦੇਨਜ਼ਰ ਆਮ ਆਵਾਜਾਈ ਪ੍ਰਭਾਵਿਤ ਹੋਈ ਹੈ।  ਬਾਜਾਰ ਬੰਦ ਦਿਖਾਈ ਦਿੱਤੇ। ਸਕੂਲ ਅਤੇ ਕਾਲਜਾਂ ਵਿੱਚ ਛੁੱਟੀ ਐਲਾਨੀ ਗਈ ਹੈ।

ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਬੰਦ ਦੇ ਮੱਦੇਨਜ਼ਰ ਆਮ ਆਵਾਜਾਈ ਪ੍ਰਭਾਵਿਤ ਹੋਈ ਹੈ। ਬਾਜਾਰ ਬੰਦ ਦਿਖਾਈ ਦਿੱਤੇ। ਸਕੂਲ ਅਤੇ ਕਾਲਜਾਂ ਵਿੱਚ ਛੁੱਟੀ ਐਲਾਨੀ ਗਈ ਹੈ।

2 / 10

ਦੂਜੇ ਪਾਸੇ ਲੁਧਿਆਣਾ ਵਿੱਚ ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ ਹੈ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਨਿੱਜੀ ਸਕੂਲਾਂ ਨੇ ਕੌਮੀ ਇਨਸਾਫ਼ ਮੋਰਚੇ ਦੀ ਕਾਲ ਤੋਂ ਬਾਅਦ ਛੁੱਟੀ ਦਾ ਐਲਾਨ ਕਰ ਦਿੱਤਾ, ਜਦਕਿ ਕਈ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹੇ।

3 / 10

ਬੰਦੀ ਸਿੰਘਾਂ ਦੀ ਰਿਹਾਈ, ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਅਤੇ ਬੀਤੀ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੀਤੀ ਗਈ ਪੁਲਿਸ ਕਾਰਵਾਈ ਦੇ ਵਿਰੋਧ ਵਜੋਂ ਮੋਰਚੇ ਨੇ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ।

4 / 10

ਪੰਜਾਬ ਬੰਦ ਦੌਰਾਨ ਕਈ ਸ਼ਹਿਰਾਂ ਵਿੱਚ ਬਾਜਾਰ ਪੂਰੀ ਤਰ੍ਹਾਂ ਨਾਲ ਬੰਦ ਨਜਰ ਆਏ। ਇਨ੍ਹਾਂ ਬਾਜਾਰਾਂ ਵਿੱਚ ਸੰਨਾਟਾ ਪਸਰਿਆਂ ਹੋਇਆ ਦਿਖਾਈ ਦਿੱਤਾ। ਕਾਰੋਬਾਰੀਆਂ ਨੇ 2 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਰੱਖੀਆਂ।

5 / 10

ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਤੋਂ ਨਿਕਲ ਕੇ ਬਾਹਰ ਆਏ ਲੋਕਾਂ ਨੂੰ ਘਰ ਤੱਕ ਜਾਣ ਲਈ ਕੋਈ ਸਵਾਰੀ ਨਹੀਂ ਮਿਲੀ। ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਦੂਰ-ਦੁਰਾਡੇ ਜਾਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਲੋਕਾਂ ਨੇ ਆਪਣੇ ਆਈ ਕਾਰਡ ਦਿਖਾ ਕੇ ਜਾਣ ਦੀ ਅਪੀਲ ਕੀਤੀ।

6 / 10

ਇਸ ਕਾਰਨ ਸਰਕਾਰੀ ਤੇ ਨਿੱਜੀ ਬੱਸਾਂ, ਆਟੋ, ਟੈਕਸੀ ਅਤੇ ਨਿੱਜੀ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ, ਜਦਕਿ ਰੇਲ ਗੱਡੀਆਂ ਦੇ ਸੰਚਾਲਨ ਆਮ ਵਾਂਗ ਰਿਹਾ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਪੁਲਿਸ ਫੋਰਸ ਪੂਰੀ ਤਰ੍ਹਾਂ ਮੁਸਤੈਦ ਹੈ।

7 / 10

ਕੌਮੀ ਇਨਸਾਫ਼ ਮੋਰਚੇ ਵੱਲੋਂ ਸਮੂਹ ਦੁਕਾਨਦਾਰਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ ਅਤੇ ਥੋਕ ਮੰਡੀਆਂ ਨੂੰ ਦੁਪਹਿਰ 2 ਵਜੇ ਤੱਕ ਆਪਣੇ ਕਾਰੋਬਾਰ ਬੰਦ ਰੱਖ ਕੇ ਸਮਰਥਨ ਦੇਣ ਦੀ ਅਪੀਲ ਕੀਤੀ ਗਈ ਹੈ। ਜਿਨ੍ਹਾਂ ਨੇ ਦੁਕਾਨਾਂ ਅਤੇ ਬੈਂਕ ਖੋਲ੍ਹੇ, ਉਨ੍ਹਾਂ ਨੂੰ ਪ੍ਰਦਰਸ਼ਨਕਾਰੀ ਬੰਦ ਕਰਵਾਉਂਦੇ ਨਜ਼ਰ ਆਏ।

8 / 10

ਬੰਦ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਘੰਟਾ ਘਰ ਅਤੇ ਚੌੜਾ ਬਾਜ਼ਾਰ ਸਮੇਤ ਪ੍ਰਮੁੱਖ ਚੌਕਾਂ 'ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।

9 / 10

ਇਸ 'ਪੰਜਾਬ ਬੰਦ' ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (ਵਾਰਿਸ ਪੰਜਾਬ ਦੇ), ਦਲ ਖ਼ਾਲਸਾ ਅਤੇ ਹਵਾਰਾ ਕਮੇਟੀ ਸਮੇਤ ਕਈ ਪ੍ਰਮੁੱਖ ਪੰਥਕ ਧਿਰਾਂ, ਕਿਸਾਨ-ਮਜ਼ਦੂਰ ਯੂਨੀਅਨਾਂ ਅਤੇ ਸਮਾਜਿਕ ਸੰਗਠਨਾਂ ਨੇ ਖੁੱਲ੍ਹਾ ਸਮਰਥਨ ਦਿੱਤਾ।

10 / 10

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦਰਸ਼ਨ ਅਤੇ ਜਾਮ ਵਾਲੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ ਅਤੇ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਸਫ਼ਰ ਕਰਨ। ਚੰਡੀਗੜ੍ਹ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪੁਲਿਸ ਵੱਲੋਂ ਸੁਝਾਏ ਗਏ ਵਿਕਲਪਿਕ ਰਸਤਿਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ।

Loading...
Unable to load recommendations.
Follow Us
Tag :