PHOTOS: PM ਨੇ ਕੀਤਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ, ਵੋਖੋ ਤਸਵੀਰਾਂ | punjab flood pm narendra modi air survey of punjab himachal flood effected area met farmers and victims see pictures in punjabi - TV9 Punjabi

PHOTOS: ਪੀਐਮ ਮੋਦੀ ਦਾ ਪੰਜਾਬ-ਹਿਮਾਚਲ ਦੌਰਾ, ਹੜ੍ਹ ਪ੍ਰਭਾਵਿਤ ਲੋਕਾਂ ਦਾ ਵੰਡਿਆ ਦਰਦ, ਵੇਖੋ ਤਸਵੀਰਾਂ

Updated On: 

09 Sep 2025 19:09 PM IST

PM Modi Punjab Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਤੋਂ ਬਾਅਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤੀ । ਸਭ ਤੋਂ ਪਹਿਲਾਂ ਉਹ ਪੰਜਾਬ ਦੇ ਪਠਾਨਕੋਟ ਪਹੁੰਚੇ। ਜਿੱਥੇ ਉਨ੍ਹਾਂ ਦਾ ਸਵਾਗਤ ਜੈ ਇੰਦਰ ਕੌਰ ਵੱਲੋਂ ਕੀਤਾ ਗਿਆ। ਜਿਸ ਤੋਂ ਬਾਅਦ ਪੀਐਮ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਸ਼ੁਰੂ ਕਰ ਦਿੱਤਾ।

1 / 9 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਤੋਂ ਬਾਅਦ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਸਭ ਤੋਂ ਪਹਿਲਾਂ ਉਹ ਪੰਜਾਬ ਦੇ ਪਠਾਨਕੋਟ ਪਹੁੰਚੇ। (All Photo Credit : @narendramodi)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਤੋਂ ਬਾਅਦ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਸਭ ਤੋਂ ਪਹਿਲਾਂ ਉਹ ਪੰਜਾਬ ਦੇ ਪਠਾਨਕੋਟ ਪਹੁੰਚੇ। (All Photo Credit : @narendramodi)

2 / 9

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਤੋਂ ਬਾਅਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤੀ । ਸਭ ਤੋਂ ਪਹਿਲਾਂ ਉਹ ਪੰਜਾਬ ਦੇ ਪਠਾਨਕੋਟ ਪਹੁੰਚੇ।

3 / 9

ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਬੀਜੇਪੀ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਤਰੁਣ ਚੁੱਘ ਮੌਜੂਦ ਹਨ। ਸਾਰੇ ਮੰਤਰੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਹਾਲਾਤਾਂ ਨਾਲ ਰੂ-ਬ-ਰੂ ਕਰਵਾਇਆ।

4 / 9

ਪੀਐਮ ਨਰੇਂਦਰ ਮੋਦੀ ਨੇ ਹਵਾਈ ਸਰਵੇਖਣ ਦੌਰਾਨ ਸੂਬੇ ਦੇ ਹਰ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਜਮੀਨੀ ਹਾਲਾਤਾਂ ਦੀ ਜਾਣਕਾਰੀ ਲਈ। ਇਸ ਦੌਰਾਨ ਉਹ ਕਾਫੀ ਭਾਵੁਕ ਵੀ ਨਜਰ ਆਏ।

5 / 9

ਪੀਐਮ ਮੋਦੀ ਵੱਲੋਂ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੇ ਨਾਲ ਗੁਰਦਾਸਪੁਰ ਦੇ ਤਿਬੜੀ ਕੈਂਟ ਵਿੱਚ ਗੱਲਬਾਤ ਕੀਤੀ। ਪੀਐਮ ਨੇ ਹੜ੍ਹ ਪੀੜਤਾਂ ਨਾਲ 30 ਮਿੰਟ ਤੋਂ ਵਧ ਗੱਲਬਾਤ ਕੀਤੀ। ਪੀਐਮ ਨੇ ਲੋਕਾਂ ਦੀ ਆਪ ਬੀਤੀ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਦੁੱਖ ਸੁਣਿਆ।

6 / 9

ਕਿਸਾਨਾਂ ਨੇ ਪੀਐਮ ਨਾਲ ਹੋਈ ਚਰਚਾ ਦੌਰਾਨ ਹਰ ਇਸ ਆਪਦਾ ਦੀ ਹਰ ਛੋਟੀ-ਵੱਡੀ ਗੱਲ੍ਹ ਸਾਂਝੀ ਕੀਤੀ। ਇਸ ਦੌਰਾਨ ਲੋਕਾਂ ਨੇ ਧੁੱਸੀ ਬੰਨ੍ਹਾਂ ਦੀ ਮਜ਼ਬੁਤੀ ਅਤੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅੱਗੇ ਗੱਲ੍ਹ ਰੱਖੀ।

7 / 9

ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹਾਂ ਕਾਰਨ ਪੰਜਾਬ ਵਿੱਚ ਹੋਏ ਨੁਕਸਾਨ ਦੀ ਹੱਦ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਬੈਠਕ ਵਿੱਚ ਪੰਜਾਬ ਦੇ ਗਵਰਨ ਗੁਲਾਬ ਚੰਦ ਕਟਾਰੀਆ ਵੀ ਮੌਦੂਦ ਰਹੇ।

8 / 9

ਇਸਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਲੂ, ਮੰਡੀ ਅਤੇ ਚੰਬਾ ਵਿੱਚ ਵੀ ਹੈਲੀਕਾਪਟਰ ਰਾਹੀਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਆਫ਼ਤ ਸੰਬੰਧੀ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਕ ਪੇਸ਼ਕਾਰੀ ਰਾਹੀਂ ਨੁਕਸਾਨ ਬਾਰੇ ਜਾਣਕਾਰੀ ਦਿੱਤੀ।

9 / 9

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਸੁਣੀਆਂ। ਉਹ ਇੱਕ ਸਾਲ ਦੀ ਨਿਤਿਕਾ ਨੂੰ ਵੀ ਮਿਲੇ, ਜਿਸ ਦੀ ਮਾਂ, ਪਿਤਾ ਅਤੇ ਦਾਦੀ ਦੀ 30 ਜੂਨ ਨੂੰ ਮੰਡੀ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ ਮੌਤ ਹੋ ਗਈ ਸੀ।

Follow Us On
Tag :