AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਘਵ ਚੱਢਾ ਤੋਂ ਸੰਦੀਪ ਪਾਠਕ ਤੇ ਹਰਭਜਨ ਸਿੰਘ ਤੱਕ… ਇਹ ਹਨ ਉਹ MP, ਜਿਹੜੇ AAP ਛੱਡ BJP ‘ਚ ਗਏ

AAP 7 MP Joined BJP : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਰਾਘਵ ਚੱਢਾ ਨੇ 'ਆਪ' ਛੱਡਦੇ ਹੋਏ ਐਲਾਨ ਕੀਤਾ ਹੈ ਅਤੇ ਐਲਾਨ ਕੀਤਾ ਸੀ ਕਿ ਦੋ ਤਿਹਾਈ ਰਾਜ ਸਭਾ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਣਗੇ। 'ਆਪ' ਨੇ ਇਸ ਨੂੰ "ਆਪ੍ਰੇਸ਼ਨ ਲੋਟਸ" ਅਤੇ ਗੱਦਾਰੀ ਕਰਾਰ ਦਿੱਤਾ ਹੈ

tv9-punjabi
TV9 Punjabi | Updated On: 24 Apr 2026 17:48 PM IST
Share
ਰਾਘਵ ਚੱਢਾ ਦੀ ਗਿਣਤੀ ਆਮ ਆਦਮੀ ਪਾਰਟੀ ਦੇ ਸਭ ਤੋਂ ਪ੍ਰਮੁੱਖ ਅਤੇ ਨੀਤੀ ਘਾੜੇ ਆਗੂਆਂ ਵਿੱਚ ਹੁੰਦੀ ਸੀ। ਦਿੱਲੀ ਵਿੱਚ ਪੈਦਾ ਹੋਏ ਚੱਢਾ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ (CA) ਹਨ ਅਤੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਕਾਰਪੋਰੇਟ ਸੈਕਟਰ ਵਿੱਚ ਵੀ ਕੰਮ ਕੀਤਾ ਹੈ। ਉਹ ਦਿੱਲੀ ਸਰਕਾਰ ਵਿੱਚ ਵਿੱਤ ਮੰਤਰੀ ਦੇ ਸਲਾਹਕਾਰ ਅਤੇ ਦਿੱਲੀ ਜਲ ਬੋਰਡ ਦੇ ਉਪ-ਚੇਅਰਮੈਨ ਰਹੇ। ਸਾਲ 2020 ਵਿੱਚ ਦਿੱਲੀ ਦੇ ਰਾਜਿੰਦਰ ਨਗਰ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ, 2022 ਵਿੱਚ ਉਹ ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਸਨ।

1 / 7
ਸਿੱਖਿਆ ਜਗਤ ਵਿੱਚ ਅਸ਼ੋਕ ਮਿੱਤਲ ਇੱਕ ਵੱਡਾ ਨਾਮ ਹਨ। ਉਹ ਮਸ਼ਹੂਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਹਨ। ਸਾਲ 2022 ਵਿੱਚ ਉਹ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਸਨ। ਸਿੱਖਿਆ ਸੁਧਾਰਾਂ, ਸਕਿੱਲ ਡਿਵੈਲਪਮੈਂਟ ਅਤੇ ਉੱਚ ਸਿੱਖਿਆ ਨੂੰ ਸਾਰਿਆਂ ਲਈ ਸੁਲਭ ਬਣਾਉਣ ਦੇ ਮੁੱਦਿਆਂ 'ਤੇ ਉਹ ਹਮੇਸ਼ਾ ਸਰਗਰਮ ਰਹੇ ਹਨ।

2 / 7
ਡਾ. ਸੰਦੀਪ ਪਾਠਕ ਨੂੰ ਆਮ ਆਦਮੀ ਪਾਰਟੀ ਦਾ 'ਚਾਣਕਿਆ' ਮੰਨਿਆ ਜਾਂਦਾ ਸੀ। ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਅਧਿਆਪਨ ਅਤੇ ਖੋਜ ਕਾਰਜਾਂ ਨਾਲ ਜੁੜੇ ਰਹੇ। ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਂਮੰਤਰੀ ਵਜੋਂ ਉਨ੍ਹਾਂ ਨੇ ਦੇਸ਼ ਭਰ ਵਿੱਚ ਪਾਰਟੀ ਦੇ ਵਿਸਥਾਰ ਵਿੱਚ ਅਹਿਮ ਭੂਮਿਕਾ ਨਿਭਾਈ। 2022 ਵਿੱਚ ਉਹ ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਸਨ। ਉਨ੍ਹਾਂ ਨੂੰ ਲੋ-ਪ੍ਰੋਫਾਈਲ ਰਹਿ ਕੇ ਵੱਡੇ ਸਿਆਸੀ ਉਲਟਫੇਰ ਕਰਨ ਵਾਲੇ ਆਗੂ ਵਜੋਂ ਜਾਣਿਆ ਜਾਂਦਾ ਹੈ।

3 / 7
ਦੇਸ਼ ਦੇ ਦਿੱਗਜ ਸਾਬਕਾ ਕ੍ਰਿਕਟਰ ਹਰਭਜਨ ਸਿੰਘ (ਭੱਜੀ) ਮੌਜੂਦਾ ਸਮੇਂ ਵਿੱਚ ਰਾਜ ਸਭਾ ਮੈਂਬਰ ਹਨ। ਜਲੰਧਰ ਵਿੱਚ ਜਨਮੇ ਹਰਭਜਨ ਨੇ ਆਪਣੀ ਆਫ-ਸਪਿਨ ਗੇਂਦਬਾਜ਼ੀ ਨਾਲ ਵਿਸ਼ਵ ਪੱਧਰ 'ਤੇ ਨਾਮਣਾ ਖੱਟਿਆ ਅਤੇ ਟੀਮ ਇੰਡੀਆ ਨੂੰ ਕਈ ਇਤਿਹਾਸਕ ਜਿੱਤਾਂ ਦਿਵਾਈਆਂ। ਸਾਲ 2022 ਵਿੱਚ ਉਹ ਪੰਜਾਬ ਤੋਂ ‘ਆਪ’ ਦੀ ਹਮਾਇਤ ਨਾਲ ਰਾਜ ਸਭਾ ਮੈਂਬਰ ਬਣੇ ਸਨ। ਉਹ ਸੰਸਦ ਵਿੱਚ ਅਕਸਰ ਖੇਡਾਂ ਅਤੇ ਨੌਜਵਾਨਾਂ ਦੇ ਵਿਕਾਸ ਦੇ ਮੁੱਦੇ ਉਠਾਉਂਦੇ ਹਨ।

4 / 7
ਪੰਜਾਬ ਦੇ ਕੋਟਕਪੂਰਾ ਦੇ ਰਹਿਣ ਵਾਲੇ ਵਿਕਰਮਜੀਤ ਸਿੰਘ ਸਾਹਨੀ ਸਾਲ 2022 ਵਿੱਚ ਰਾਜ ਸਭਾ ਦੇ ਮੈਂਬਰ ਚੁਣੇ ਗਏ ਸਨ। ਸੰਸਦ ਵਿੱਚ ਉਹ ਪੰਜਾਬ ਦੇ ਆਰਥਿਕ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾਉਂਦੇ ਰਹੇ ਹਨ। ਉਹ 'ਸਨ ਗਰੁੱਪ/ਸਨ ਇੰਟਰਨੈਸ਼ਨਲ' ਦੇ ਚੇਅਰਮੈਨ ਹਨ। ਸਮਾਜ ਸੇਵਾ ਲਈ ਉਨ੍ਹਾਂ ਨੂੰ ਸਾਲ 2008 ਵਿੱਚ 'ਪਦਮ ਸ਼੍ਰੀ' ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੌਮਾਂਤਰੀ ਸ਼ਾਂਤੀ ਪੁਰਸਕਾਰ ਸਮੇਤ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਨਮਾਨ ਮਿਲ ਚੁੱਕੇ ਹਨ।

5 / 7
ਰਾਜੇਂਦਰ ਗੁਪਤਾ ਮਾਰਚ 2011 ਤੋਂ ਅਕਤੂਬਰ 2025 ਤੱਕ ਪੰਜਾਬ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ-ਚੇਅਰਮੈਨ ਰਹੇ। ਉਹ ਅਕਤੂਬਰ 2025 ਵਿੱਚ ਰਾਜ ਸਭਾ ਲਈ ਚੁਣੇ ਗਏ ਸਨ। ਦਸੰਬਰ 2025 ਤੋਂ ਉਹ ਲੇਬਰ, ਟੈਕਸਟਾਈਲ ਅਤੇ ਹੁਨਰ ਵਿਕਾਸ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

6 / 7
ਸਮਾਜਿਕ ਕਾਰਕੁਨ ਤੋਂ ਸਿਆਸਤਦਾਨ ਬਣੀ ਸਵਾਤੀ ਮਾਲੀਵਾਲ ਇੱਕ ਬੇਬਾਕ ਮਹਿਲਾ ਆਗੂ ਵਜੋਂ ਜਾਣੀ ਜਾਂਦੀ ਹੈ। ਇੰਜੀਨੀਅਰਿੰਗ ਦੀ ਪੜ੍ਹਾਈ ਤੋਂ ਬਾਅਦ ਉਨ੍ਹਾਂ ਨੇ ਸਮਾਜਿਕ ਖੇਤਰ ਵਿੱਚ ਕੰਮ ਸ਼ੁਰੂ ਕੀਤਾ। ਉਹ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਰਹੀ ਹੈ ਅਤੇ ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਮਹਿਲਾ ਸੁਰੱਖਿਆ, ਘਰੇਲੂ ਹਿੰਸਾ ਅਤੇ ਮਨੁੱਖੀ ਤਸਕਰੀ ਵਿਰੁੱਧ ਵੱਡੀ ਮੁਹਿੰਮ ਚਲਾਈ। ਸਾਲ 2024 ਵਿੱਚ ਉਹ ‘ਆਪ’ ਵੱਲੋਂ ਰਾਜ ਸਭਾ ਮੈਂਬਰ ਬਣੀ ਸੀ।

7 / 7
Follow Us
Latest Photos Business Technology
Latest Stories
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...