ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਵਿਨੇਸ਼ ਫੋਗਾਟ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਰ ਉਹ ਇਕੱਲੇ ਭਾਰਤੀ ਨਹੀਂ ਹਨ, ਜਿਨ੍ਹਾਂ ਨੇ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਤੋਂ ਬਾਅਦ ਸਿਆਸੀ ਖੇਤਰ ਵਿੱਚ ਵੀ ਜਿੱਤ ਹਾਸਲ ਕੀਤੀ ਹੈ। (Photo: Instagram)
ਹਰਿਆਣਾ ਦੀ ਹੀ ਗੱਲ ਕਰੀਏ ਤਾਂ 2004 ਦੀਆਂ ਏਥਨਸ ਓਲੰਪਿਕ ਵਿੱਚ ਭਾਰਤ ਦੀ ਹਾਕੀ ਟੀਮ ਦਾ ਹਿੱਸਾ ਰਹੇ ਸੰਦੀਪ ਸਿੰਘ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਟਿਕਟ 'ਤੇ ਪਿਹੋਵਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਅਤੇ ਜਿੱਤੀ। (Photo: Instagram)
ਏਥਨਸ ਓਲੰਪਿਕ ਵਿੱਚ ਵੀ ਹਿੱਸਾ ਲੈਣ ਵਾਲੇ ਭਾਰਤੀ ਨਿਸ਼ਾਨੇਬਾਜ਼ ਰਾਜਵਰਧਨ ਸਿੰਘ ਰਾਠੌਰ ਪਹਿਲੀ ਵਾਰ ਭਾਜਪਾ ਦੀ ਟਿਕਟ 'ਤੇ 2014 ਵਿੱਚ ਜੈਪੁਰ ਦਿਹਾਤੀ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2019 'ਚ ਵੀ ਆਪਣੀ ਸੀਟ ਬਰਕਰਾਰ ਰੱਖੀ ਅਤੇ ਫਿਰ 2023 'ਚ ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਵੀ ਜੋਤਵਾੜਾ ਸੀਟ ਤੋਂ ਜਿੱਤ ਹਾਸਲ ਕੀਤੀ। (Photo: Instagram)
ਇੱਕ ਹੋਰ ਨਿਸ਼ਾਨੇਬਾਜ਼ ਸ਼੍ਰੇਅਸੀ ਸਿੰਘ ਹਨ, ਜਿਨ੍ਹਾਂ ਨੇ ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਸੀ। ਸ਼੍ਰੇਅਸੀ ਨੇ 2020 'ਚ ਭਾਜਪਾ ਦੀ ਟਿਕਟ 'ਤੇ ਜਮੁਈ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ। (Photo: Instagram)
ਬਹੁਤ ਸਮਾਂ ਪਹਿਲਾਂ, ਭਾਰਤ ਦੇ ਪਹਿਲੇ ਸਕੀਟ ਸ਼ੂਟਰਾਂ ਵਿੱਚੋਂ ਇੱਕ ਕਰਨ ਸਿੰਘ ਨੇ ਬੀਕਾਨੇਰ ਲੋਕ ਸਭਾ ਸੀਟ ਤੋਂ ਚੋਣ ਲੜ ਕੇ ਜਿੱਤ ਪ੍ਰਾਪਤ ਕੀਤੀ ਸੀ। ਉਹ ਬੀਕਾਨੇਰ ਤੋਂ ਲਗਾਤਾਰ 5 ਵਾਰ ਲੋਕ ਸਭਾ ਚੋਣ ਜਿੱਤੇ। ਉਨ੍ਹਾਂ ਨੇ 1960 ਰੋਮ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਸੀ।(Photo: Instagram)