AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇੰਗਲੈਂਡ ਦੇ ਇਸ ਕ੍ਰਿਕਟਰ ਨੂੰ ਹੋਵੇਗੀ ਉਮਰ ਕੈਦ? ਬਲਾਤਕਾਰ ਦੇ 2 ਮਾਮਲਿਆਂ ਵਿੱਚ ਆਰੋਪੀ

Robin Das: ਐਸੈਕਸ ਵੱਲੋਂ ਖੇਡਣ ਵਾਲੇ ਕ੍ਰਿਕਟਰ ਰੌਬਿਨ ਦਾਸ ਤੇ ਬਲਾਤਕਾਰ ਦੇ 2 ਆਰੋਪ ਲੱਗੇ ਹਨ। ਇਸ ਮਾਮਲੇ ਵਿੱਚ ਅਗਲੇ ਮਹੀਨੇ ਅਦਾਲਤ ਵਿੱਚ ਉਨ੍ਹਾਂ ਦੀ ਪੇਸ਼ੀ ਹੈ।

tv9-punjabi
TV9 Punjabi | Published: 24 Sep 2026 18:25 PM IST
Share
ਇੰਗਲੈਂਡ ਦੇ 24 ਸਾਲਾ ਕ੍ਰਿਕਟਰ ਰੌਬਿਨ ਦਾਸ ਨੂੰ ਬਲਾਤਕਾਰ ਦੇ ਦੋ ਮਾਮਲਿਆਂ ਵਿੱਚ ਆਰੋਪੀ ਦੱਸਿਆ ਗਿਆ ਹੈ। ਬਲਾਤਕਾਰ ਦੇ ਆਰੋਪਾਂ ਵਿੱਚ ਘਿਰਨ ਤੋਂ ਬਾਅਦ ਇੰਗਲੈਂਡ ਦੀ ਐਸੈਕਸ ਕਾਊਂਟੀ ਵੱਲੋਂ ਖੇਡਣ ਵਾਲੇ ਕ੍ਰਿਕਟਰ ’ਤੇ ਹੁਣ ਉਮਰ ਕੈਦ ਦੀ ਸਜ਼ਾ ਦਾ ਖ਼ਤਰਾ ਬਣ ਗਿਆ ਹੈ। ਇਸ ਮਾਮਲੇ ਵਿੱਚ 9 ਅਕਤੂਬਰ ਨੂੰ ਇਨਰ ਲੰਡਨ ਕ੍ਰਾਊਨ ਕੋਰਟ ਵਿੱਚ ਉਨ੍ਹਾਂ ਦੀ ਪੇਸ਼ੀ ਹੈ। (Photo: Getty)

1 / 5
ਰੌਬਿਨ ਦਾਸ ਨੂੰ ਪਿਛਲੇ ਸਾਲ ਬਲਾਤਕਾਰ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 23 ਜੁਲਾਈ 2026 ਨੂੰ ਵੀ ਉਨ੍ਹਾਂ ਉੱਤੇ ਆਰੋਪ  ਲਗਾਏ ਗਏ ਹਨ। ਮੈਟਰੋਪੋਲੀਟਨ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਆਰੋਪ 27 ਅਗਸਤ 2025 ਨੂੰ ਹੋਈ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਗਾਏ ਗਏ ਹਨ। ਇਹ ਗ੍ਰਿਫ਼ਤਾਰੀ 30 ਮਾਰਚ 2024 ਨੂੰ ਬ੍ਰਿਕਸਟਨ ਵਿੱਚ ਇੱਕ ਮਹਿਲਾ ਨਾਲ ਬਲਾਤਕਾਰ ਦੀ ਸ਼ਿਕਾਇਤ ਤੋਂ ਬਾਅਦ ਹੋਈ ਸੀ। ਮਹਿਲਾ ਨੂੰ ਵਿਸ਼ੇਸ਼ ਅਧਿਕਾਰੀਆਂ ਦੀ ਮਦਦ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। (Photo: Getty)

2 / 5
ਬਲਾਤਕਾਰ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਸਜ਼ਾ ਉਮਰ ਕੈਦ ਹੋ ਸਕਦੀ ਹੈ। ਅਜਿਹੇ ਵਿੱਚ ਜੇਕਰ ਰੌਬਿਨ ਦਾਸ ਉੱਤੇ ਲੱਗੇ ਆਰੋਪ ਸਾਬਤ ਹੁੰਦੇ ਹਨ ਤਾਂ ਨਾ ਸਿਰਫ਼ ਉਨ੍ਹਾਂ ਦਾ ਕਰੀਅਰ, ਸਗੋਂ ਪੂਰੀ ਜ਼ਿੰਦਗੀ ਪ੍ਰਭਾਵਿਤ ਹੋ ਸਕਦੀ ਹੈ। (Photo: Getty)

ਬਲਾਤਕਾਰ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਸਜ਼ਾ ਉਮਰ ਕੈਦ ਹੋ ਸਕਦੀ ਹੈ। ਅਜਿਹੇ ਵਿੱਚ ਜੇਕਰ ਰੌਬਿਨ ਦਾਸ ਉੱਤੇ ਲੱਗੇ ਆਰੋਪ ਸਾਬਤ ਹੁੰਦੇ ਹਨ ਤਾਂ ਨਾ ਸਿਰਫ਼ ਉਨ੍ਹਾਂ ਦਾ ਕਰੀਅਰ, ਸਗੋਂ ਪੂਰੀ ਜ਼ਿੰਦਗੀ ਪ੍ਰਭਾਵਿਤ ਹੋ ਸਕਦੀ ਹੈ। (Photo: Getty)

3 / 5
ਰੌਬਿਨ ਦਾਸ ਨੇ 2020 ਵਿੱਚ ਐਸੈਕਸ ਲਈ ਡੈਬਿਊ ਕੀਤਾ ਸੀ। ਉਨ੍ਹਾਂ ਨੇ ਕਾਊਂਟੀ ਲਈ 62 ਮੈਚ ਖੇਡੇ ਹਨ। ਇਸ ਤੋਂ ਇਲਾਵਾ 2022 ਵਿੱਚ ਲਾਰਡਜ਼ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਮੈਚ ਵਿੱਚ ਉਹ ਇੰਗਲੈਂਡ ਦੀ ਟੀਮ ਲਈ ਸਬ-ਫ਼ੀਲਡਰ ਵਜੋਂ ਵੀ ਮੈਦਾਨ ’ਤੇ ਉਤਰੇ ਸਨ, ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਇੰਟਰਨੈਸ਼ਨਲ ਕੈਪ ਨਹੀਂ ਪਾਈ ਹੈ। (Photo: Getty)

4 / 5
ਰੌਬਿਨ ਦਾਸ ਨੂੰ ਪਿਛਲੇ ਸਾਲ ਨਵੰਬਰ ਵਿੱਚ ਹੀ ਐਸੈਕਸ ਨੇ ਨਵਾਂ ਕਾਂਟ੍ਰੈਕਟ ਦਿੱਤਾ ਸੀ। ਐਸੈਕਸ ਕਾਊਂਟੀ ਕ੍ਰਿਕਟ ਕਲੱਬ ਨੇ ਕਿਹਾ ਕਿ ਉਹ ਪੁਸ਼ਟੀ ਕਰਦਾ ਹੈ ਕਿ ਰੌਬਿਨ ਹਾਲ ਹੀ ਵਿੱਚ ਅਦਾਲਤ ਵਿੱਚ ਪੇਸ਼ ਹੋਏ ਹਨ। ਇਹ ਘਟਨਾ ਕਲੱਬ ਦੀਆਂ ਗਤੀਵਿਧੀਆਂ ਤੋਂ ਬਾਹਰ ਵਾਪਰੀ ਸੀ। ਇਸ ਮਾਮਲੇ ਵਿੱਚ ਕਲੱਬ ਸਾਰੀਆਂ ਉਚਿਤ ਕਾਨੂੰਨੀ ਪ੍ਰਕਿਰਿਆਵਾਂ ਅਤੇ ਮਾਰਗਦਰਸ਼ਨ ਦੀ ਪਾਲਣਾ ਕਰੇਗਾ। (Photo: Getty)

5 / 5
Follow Us
Latest Photos Business Technology
Latest Stories
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...