AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਯਸ਼ਸਵੀ ਜੈਸਵਾਲ ਨੇ ਤੋੜਿਆ ਗੌਤਮ ਗੰਭੀਰ ਦਾ ਰਿਕਾਰਡ, SENA ਦੇਸ਼ਾਂ ‘ਚ ਕੀਤਾ ਵੱਡਾ ਕਾਰਨਾਮਾ

Yashasvi Jaiswal: ਟੀਮ ਇੰਡੀਆ ਦੇ ਸਟਾਰ ਓਪਨਰ ਯਸ਼ਸਵੀ ਜੈਸਵਾਲ ਨੇ ਨਿਊਜ਼ੀਲੈਂਡ ਖ਼ਿਲਾਫ਼ ਵੈਲਿੰਗਟਨ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇੱਕ ਖ਼ਾਸ ਸੂਚੀ ਵਿੱਚ ਗੌਤਮ ਗੰਭੀਰ ਨੂੰ ਪਿੱਛੇ ਛੱਡ ਦਿੱਤਾ।

tv9-punjabi
TV9 Punjabi | Published: 20 Nov 2026 15:37 PM IST
Share
ਵੈਲਿੰਗਟਨ ਦੇ ਮੈਦਾਨ 'ਤੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਨਿਊਜ਼ੀਲੈਂਡ ਨੇ 368 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਸਟਾਰ ਓਪਨਰ ਯਸ਼ਸਵੀ ਜੈਸਵਾਲ ਨੇ ਭਾਰਤੀ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਕੇਐੱਲ ਰਾਹੁਲ ਦੇ ਨਾਲ ਪਾਰੀ ਦੀ ਸ਼ੁਰੂਆਤ ਕਰਨ ਉਤਰੇ ਜੈਸਵਾਲ ਨੇ ਕੀਵੀ ਤੇਜ਼ ਗੇਂਦਬਾਜ਼ਾਂ ਦੀ ਖੂਬ ਕਲਾਸ ਲਗਾਈ ਅਤੇ ਸਿਰਫ਼ 66 ਗੇਂਦਾਂ ਵਿੱਚ ਤੂਫ਼ਾਨੀ ਅਰਧ ਸੈਂਕੜਾ ਪੂਰਾ ਕਰ ਲਿਆ। (PHOTO CREDIT- PTI)

1 / 5
ਨਿਊਜ਼ੀਲੈਂਡ ਦੀਆਂ ਮੁਸ਼ਕਲ ਹਾਲਾਤਾਂ ਵਾਲੀ ਚੁਣੌਤੀ ਨੂੰ ਪਿੱਛੇ ਛੱਡਦਿਆਂ ਯਸ਼ਸਵੀ ਜੈਸਵਾਲ ਨੇ ਸ਼ੁਰੂਆਤ ਤੋਂ ਹੀ ਹਮਲਾਵਰ ਰੁਖ਼ ਅਪਣਾਇਆ। ਇਹ ਯਸ਼ਸਵੀ ਦੇ ਟੈਸਟ ਕਰੀਅਰ ਦਾ 14ਵਾਂ ਅਰਧ ਸੈਂਕੜਾ ਹੈ। ਅਰਧ ਸੈਂਕੜੇ ਤੱਕ ਪਹੁੰਚਣ ਦੌਰਾਨ ਉਨ੍ਹਾਂ ਨੇ 36 ਦੌੜਾਂ ਸਿਰਫ਼ ਬਾਊਂਡਰੀ ਦੀ ਮਦਦ ਨਾਲ ਬਣਾਈਆਂ। (PHOTO CREDIT- PTI)

2 / 5
ਇਸ ਅਰਧ ਸੈਂਕੜੇ ਦੇ ਨਾਲ ਹੀ ਯਸ਼ਸਵੀ ਜੈਸਵਾਲ ਨੇ SENA ਦੇਸ਼ਾਂ ਵਿੱਚ ਭਾਰਤੀ ਓਪਨਰ ਵਜੋਂ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਉਨ੍ਹਾਂ ਨੇ ਸਾਬਕਾ ਭਾਰਤੀ ਓਪਨਰ ਗੌਤਮ ਗੰਭੀਰ (7) ਨੂੰ ਪਿੱਛੇ ਛੱਡਦਿਆਂ SENA ਦੇਸ਼ਾਂ ਵਿੱਚ ਓਪਨਰ ਵਜੋਂ ਆਪਣਾ 8ਵਾਂ 50+ ਸਕੋਰ ਦਰਜ ਕੀਤਾ। (PHOTO CREDIT- PTI)

3 / 5
SENA ਦੇਸ਼ਾਂ ਵਿੱਚ ਭਾਰਤੀ ਓਪਨਰ ਵਜੋਂ ਸਭ ਤੋਂ ਵੱਧ 50+ ਸਕੋਰ ਬਣਾਉਣ ਦਾ ਰਿਕਾਰਡ ਸੁਨੀਲ ਗਾਵਸਕਰ ਦੇ ਨਾਮ ਹੈ। ਉਨ੍ਹਾਂ ਨੇ 19 ਵਾਰ ਇਹ ਕਾਰਨਾਮਾ ਕੀਤਾ ਸੀ। ਉੱਥੇ ਹੀ, ਕੇਐੱਲ ਰਾਹੁਲ 12 ਵਾਰ 50+ ਸਕੋਰ ਬਣਾ ਕੇ ਦੂਜੇ ਸਥਾਨ 'ਤੇ ਹਨ। ਇਸ ਤੋਂ ਇਲਾਵਾ ਵਰਿੰਦਰ ਸਹਿਵਾਗ ਨੇ 10 ਵਾਰ ਅਤੇ ਮੁਰਲੀ ਵਿਜੇ ਨੇ 9 ਵਾਰ ਇਹ ਉਪਲਬਧੀ ਹਾਸਲ ਕੀਤੀ ਹੈ। (PHOTO CREDIT- PTI)

4 / 5
ਯਸ਼ਸਵੀ ਜੈਸਵਾਲ ਨੇ ਇਸ ਦੌਰੇ 'ਤੇ ਇੰਡੀਆ A ਲਈ ਖੇਡਦਿਆਂ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਲਗਾਤਾਰ 2 ਮੈਚਾਂ ਵਿੱਚ ਸੈਂਕੜੇ ਲਗਾਏ ਸਨ। ਹੁਣ ਉਨ੍ਹਾਂ ਨੇ ਆਪਣੀ ਇਸ ਸ਼ਾਨਦਾਰ ਫਾਰਮ ਨੂੰ ਸੀਨੀਅਰ ਟੀਮ ਲਈ ਵੀ ਜਾਰੀ ਰੱਖਿਆ ਹੈ। (PHOTO CREDIT- PTI)

5 / 5
Follow Us
Latest Photos Business Technology
Latest Stories
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...