CM Bhagwant Maan ਸਣੇ 10 ‘ਆਪ’ ਆਗੂਆਂ ਨੂੰ ਹਾਈ ਕੋਰਟ ਤੋਂ ਰਾਹਤ, ਚੰਡੀਗੜ੍ਹ ਅਦਾਲਤ ‘ਚ ਟ੍ਰਾਇਲ ‘ਤੇ 10 ਜੁਲਾਈ ਤੱਕ ਰੋਕ

Published: 

19 May 2023 21:38 PM

ਹਾਈ ਕੋਰਟ ਨੇ ਇਨ੍ਹਾਂ ਆਗੂਆਂ ਦੀਆਂ ਪਟੀਸ਼ਨਾਂ ਤੇ ਰਾਹਤ ਦਿੰਦਿਆਂ ਇਨ੍ਹਾਂ ਖ਼ਿਲਾਫ਼ ਚੱਲ ਰਹੇ ਮੁਕੱਦਮੇ ਤੇ ਰੋਕ ਲਾ ਦਿੱਤੀ ਸੀ। ਹੁਣ ਇਸ ਮਾਮਲੇ ਵਿੱਚ ਸਟੇਅ ਆਰਡਰ ਜਾਰੀ ਰੱਖਦਿਆਂ ਹਾਈ ਕੋਰਟ ਨੇ ਸੁਣਵਾਈ 10 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

CM Bhagwant Maan ਸਣੇ 10 ਆਪ ਆਗੂਆਂ ਨੂੰ ਹਾਈ ਕੋਰਟ ਤੋਂ ਰਾਹਤ, ਚੰਡੀਗੜ੍ਹ ਅਦਾਲਤ ਚ ਟ੍ਰਾਇਲ ਤੇ 10 ਜੁਲਾਈ ਤੱਕ ਰੋਕ
Follow Us On

ਪੰਜਾਬ ਨਿਊਜ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, (Chief Minister Bhagwant Maan) ਵਿੱਤ ਮੰਤਰੀ ਹਰਪਾਲ ਚੀਮਾ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ, ਅਮਨ ਅਰੋੜਾ ਸਮੇਤ ‘ਆਪ’ ਦੇ 10 ਆਗੂਆਂ ਖ਼ਿਲਾਫ਼ ਮੁਕੱਦਮੇ ‘ਤੇ ਰੋਕ ਜਾਰੀ ਰੱਖੇਗੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਣ ਤੋਂ ਬਾਅਦ ਜਾਰੀ ਕੀਤਾ ਹੈ।

ਇਹ ਹੈ ਪੂਰਾ ਮਾਮਲਾ

2020 ਵਿੱਚ ਪੰਜਾਬ ਦੀ ਕਾਂਗਰਸ (Congress) ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ ਵਿੱਚ ਉਦੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ ਤੇ ਹੋਰ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਸਥਿਤ ਸੀਐਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਉਦੋਂ ਚੰਡੀਗੜ੍ਹ ਪੁਲਿਸ ਨੇ ਭਗਵੰਤ ਮਾਨ ਸਮੇਤ ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ।

ਪਰਚਾ ਰੱਦ ਕਰਨ ਦੀ ਕੀਤੀ ਮੰਗ

ਇਹ ਕੇਸ ਚੰਡੀਗੜ੍ਹ (Chandigarh) ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਹੈ। ਭਗਵੰਤ ਮਾਨ, ਅਮਨ ਅਰੋੜਾ ਤੇ ਹੋਰ ਆਪ ਆਗੂਆਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਨ੍ਹਾਂ ਆਗੂਆਂ ਦੀਆਂ ਪਟੀਸ਼ਨਾਂ ਤੇ ਰਾਹਤ ਦਿੰਦਿਆਂ ਇਨ੍ਹਾਂ ਖ਼ਿਲਾਫ਼ ਚੱਲ ਰਹੇ ਮੁਕੱਦਮੇ ਤੇ ਰੋਕ ਲਾ ਦਿੱਤੀ ਸੀ। ਹੁਣ ਇਸ ਮਾਮਲੇ ਵਿੱਚ ਸਟੇਅ ਆਰਡਰ ਜਾਰੀ ਰੱਖਦਿਆਂ ਹਾਈ ਕੋਰਟ ਨੇ ਸੁਣਵਾਈ 10 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ