Amritpal ਨੂੰ ਅਣਪਛਾਤੀ ਥਾਂ ‘ਤੇ ਲੈ ਗਈ ਪੁਲਿਸ, ਪਿੰਡ ਜੱਲੂਪੁਰ ਖੇੜਾ ਸੀਲ, Internet ਬੰਦ… ਅਲਰਟ ਮੋਡ ‘ਤੇ CRPF
Amritpal Singh Arrest: ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਕਿਸੇ ਅਣਪਛਾਤੀ ਥਾਂ 'ਤੇ ਲੈ ਗਈ ਹੈ। ਪੰਜਾਬ 'ਚ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਈ ਜਿਲ੍ਹਿਆਂ 'ਚ ਧਾਰਾ-144 ਲਗਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਸ਼ਾਂਤੀ ਦੀ ਅਪੀਲ ਕੀਤੀ ਹੈ। ਪੜ੍ਹੋ 10 ਵੱਡੀਆਂ ਗੱਲਾਂ...
Amritpal Singh Arrest: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮਹਿਤਪੁਰ, ਜਲੰਧਰ ਸਥਿਤ ਬੁਲੰਦੀਪੁਰ ਗੁਰਦੁਆਰਾ ਸਾਹਿਬ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਦੇਖ ਕੇ ਉਹ ਭੱਜ ਗਿਆ ਸੀ ਅਤੇ ਆਪਣੇ ਹਥਿਆਰਬੰਦ ਸਾਥੀਆਂ ਨਾਲ ਗੁਰਦੁਆਰੇ ਅੰਦਰ ਛੁਪ ਗਿਆ ਸੀ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਪਹਿਲਾਂ ਹੀ ਬਣਾਈ ਹੋਈ ਸੀ ਅਤੇ ਉਸ ਦੇ 6 ਸਾਥੀਆਂ ਨੂੰ ਮੋਗਾ ਤੋਂ ਨਾਕਾਬੰਦੀ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਸੂਤਰਾਂ ਦੀ ਮੰਨੀਏ ਤਾਂ ਅਮ੍ਰਿਤਪਾਲ ਉੱਤੇ ਰਾਸ਼ਟਰੀ ਸੁਰੱਖਿਆ ਐਕਟ (NSA) ਲਗਾਇਆ ਜਾ ਸਕਦਾ ਹੈ। ਜਿਸ ਤੋਂ ਬਾਅਦ ਉਸਦੇ ਛੇਤੀ ਬਾਹਰ ਆਉਣ ਦੀਆਂ ਉਮੀਦਾਂ ਤੇ ਪਾਣੀ ਫਿਰ ਸਕਦਾ ਹੈ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੇ ਪਿੰਡ ਜੱਲੂਪੁਰ ਖੇੜਾ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇੱਥੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਪਾਲ ਦੇ ਪਿੰਡ ਵਿੱਚ ਵੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਆਰਪੀਐਫ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ।
ਪੰਜਾਬ ਪੁਲਿਸ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਹਾਲਾਤ ਨਾ ਵਿਗੜਨ। ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਕ ਟਵੀਟ ਵਿਚ, ਪੰਜਾਬ ਪੁਲਿਸ ਨੇ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਪੰਜਾਬ ਪੁਲਿਸ ਅਮਨ-ਕਾਨੂੰਨ ਲਈ ਕੰਮ ਕਰ ਰਹੀ ਹੈ। ਸੂਬਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਅਲੀ ਖ਼ਬਰਾਂ ਨੂੰ ਸਾਂਝਾ ਨਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਨਾ ਕਰਨ।
Request all citizens to maintain peace & harmony
Punjab Police is working to maintain Law & Order
ਇਹ ਵੀ ਪੜ੍ਹੋ
Request citizens not to panic or spread fake news or hate speech pic.twitter.com/gMwxlOrov3
— Punjab Police India (@PunjabPoliceInd) March 18, 2023
ਪੰਜਾਬ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਉਸ ਦੀ ਗ੍ਰਿਫਤਾਰੀ ਬਾਰੇ ਗ੍ਰਹਿ ਮੰਤਰਾਲੇ ਨੂੰ ਸੂਚਿਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਰਾਸ਼ਟਰੀ ਜਾਂਚ ਏਜੰਸੀ ਨਾਲ ਵੀ ਪੂਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਏਜੰਸੀ ਇਸ ‘ਤੇ ਸ਼ਿਕੰਜਾ ਕੱਸ ਸਕਦੀ ਹੈ।
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੰਜਾਬ ਦੇ ਗ੍ਰਹਿ ਵਿਭਾਗ ਨੇ 24 ਘੰਟੇ ਲਈ ਇੰਟਰਨੈੱਟ ਸੇਵਾ ‘ਤੇ ਪਾਬੰਦੀ ਲਾ ਦਿੱਤੀ ਸੀ। ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 18 ਮਾਰਚ ਨੂੰ ਦੁਪਹਿਰ 12 ਵਜੇ ਤੋਂ 19 ਮਾਰਚ ਨੂੰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਮੋਬਾਈਲ ‘ਤੇ ਚੱਲਣ ਵਾਲੀਆਂ ਡੋਂਗਲ ਸੇਵਾਵਾਂ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਇਸ ਦੌਰਾਨ ਬੈਂਕਿੰਗ ਅਤੇ ਰੀਚਾਰਜ ਸੇਵਾਵਾਂ ਜਾਰੀ ਰਹਿਣਗੀਆਂ।
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੰਜਾਬ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਉਸ ਦੇ ਸਾਥੀਆਂ ਨੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਸ਼ੇਅਰ ਕੀਤੀਆਂ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਉਸ ਦੇ ਕੁਝ ਸਾਥੀ ਕਣਕ ਦੇ ਖੇਤ ‘ਚ ਭੱਜ ਰਹੇ ਸਨ। ਇਸ ਤੋਂ ਇਲਾਵਾ ਉਸ ਦੇ ਕੁਝ ਸਾਥੀ ਗੱਡੀਆਂ ਵਿੱਚ ਫਰਾਰ ਹੋ ਗਏ। ਅੰਮ੍ਰਿਤਪਾਲ ਖੁਦ ਆਪਣੀ ਮਰਸਡੀਜ਼ ਕਾਰ ਵਿਚ ਫਰਾਰ ਹੋ ਗਿਆ ਸੀ, ਜਿੱਥੇ ਉਸ ਦਾ ਇਕ ਸਾਥੀ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕਰ ਰਿਹਾ ਸੀ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ‘ਚ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿਸਟਮ ਨੂੰ ਚੁਸਤ ਬਣਾ ਰਹੀ ਹੈ। ਸੰਜੇ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਇਸ ਮਾਮਲੇ ‘ਤੇ ਅਧਿਕਾਰਤ ਬਿਆਨ ਜਾਰੀ ਕਰੇਗੀ, ਅਤੇ ਹਾਲੇ ਕਾਰਵਾਈ ਕੀਤੀ ਜਾ ਰਹੀ ਹੈ।