ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Good News: ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਾਂਗੇ ਸਮਰਪਿਤ-ਮੁੱਖ ਮੰਤਰੀ

CM Mann Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

Good News: ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਾਂਗੇ ਸਮਰਪਿਤ-ਮੁੱਖ ਮੰਤਰੀ
Follow Us
amanpreet-kaur
| Updated On: 22 Jan 2024 18:31 PM IST
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਪੰਜਾਬ ਸਰਕਾਰ ਦਾ ਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਾਡੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਹੀ ਸੂਬੇ ਵਿੱਚ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੇਵਾਵਾਂ ਨੂੰ ਆਮ ਆਦਮੀ ਤੱਕ ਪਹੁੰਚਾਉਣਾ ਚਾਹੁੰਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ, ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟ ਮੁਫ਼ਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 100 ਹੋਰ ਕਲੀਨਿਕ ਖੋਲ੍ਹੇ ਜਾਣਗੇ, ਜਿਸ ਦਾ ਆਮ ਲੋਕ ਲਾਭ ਉਠਾ ਸਕਣਗੇ।

ਹੁਣ ਤੱਕ 80 ਲੱਖ ਲੋਕਾਂ ਨੂੰ ਮਿਲ ਚੁੱਕਾ ਹੈ ਲਾਭ -ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 80 ਲੱਖ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣੇ ਮੈਡੀਕਲ ਕਾਲਜ ਖੋਲ੍ਹਣ ਲਈ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਅਗਲੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਇਸ ਦਾ ਉਦੇਸ਼ ਸਾਧਾਰਨ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੀ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਬਿਹਤਰ ਇਲਾਜ ਅਤੇ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ

ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...