AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਨੂੰ ਮਿਲਣਗੇ 100 ਨਵੇਂ ਆਮ ਆਦਮੀ ਕਲੀਨਿਕ, 25 ਅਗਸਤ ਨੂੰ ਕੀਤੇ ਜਾਣਗੇ ਲੋਕ ਅਰਪਿਤ

Aam Aadmi Clinic: ਪੰਜਾਬ ਵਿੱਚ ਮਾਨ ਸਰਕਾਰ ਛੇਤੀ ਹੀ 100 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ 25 ਅਗਸਤ ਨੂੰ ਹੋਵੇਗੀ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਪਹਿਲਾਂ ਹੀ ਵੱਡੀਆਂ ਸਕੀਮਾਂ ਚਲਾ ਰਹੀ ਹੈ ਜਿਸ ਵਿੱਚ ਮੁੱਖ ਤੌਰ ਤੇ ਮੁੱਖ ਮੰਤਰੀ ਸਿਹਤ ਯੋਜਨਾ ਵੀ ਸ਼ਾਮਿਲ ਹੈ, ਜਿਸ ਵਿੱਚ 10 ਲੱਖ ਦਾ ਬੀਮਾ ਵੀ ਦਿੱਤਾ ਜਾ ਰਿਹਾ ਹੈ।

ਪੰਜਾਬ ਨੂੰ ਮਿਲਣਗੇ 100 ਨਵੇਂ ਆਮ ਆਦਮੀ ਕਲੀਨਿਕ, 25 ਅਗਸਤ ਨੂੰ ਕੀਤੇ ਜਾਣਗੇ ਲੋਕ ਅਰਪਿਤ
tv9-punjabi
| Updated On: 23 Jul 2026 13:14 PM IST
Share

ਪੰਜਾਬ ਦੇੇ ਲੋਕਾਂ ਨੂੰ ਛੇਤੀ ਹੀ 100 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕਾਂ) ਮਿਲਣ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਆਉਂਦੀ 25 ਅਗਸਤ ਨੂੰ ਕੀਤੀ ਜਾਵੇਗੀ। ਇਨ੍ਹਾਂ ਦੇ ਖੁੱਲ੍ਹਣ ਤੋਂ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਹੋ 1090 ਹੋ ਜਾਵੇਗੀ। ਪੰਜਾਬ ਸਰਕਾਰ ਸੂਬੇ ਦੇ ਹਰ ਜਿਲ੍ਹੇ ਅਤੇ ਪਿੰਡ ਦੇ ਲੋਕਾਂ ਤੱਕ ਸਿਹਤ ਸਹੁਲਤਾਂ ਨੂੰ ਪਹੁੰਚਾਉਣਾ ਚਾਹੁੰਦੀ ਹੈ।

ਪਹਿਲਾਂ ਤੋਂ ਹੀ 990 ਆਮ ਆਦਮੀ ਕਲੀਨਿਕ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਬੀਮਾਰੀਆਂ ਦਾ ਮੁਫਤ ਇਲਾਜ ਕਰਵਾ ਰਹੇ ਹਨ। ਇਹ ਕਲੀਨਿਕ ਰਾਜ ਦੇ ਦੂਰ-ਦੁਰਾਡੇ ਅਤੇ ਸ਼ਹਿਰੀ ਖੇਤਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫਤ ਇਲਾਜ, ਲੈਬ ਟੈਸਟ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਇਸ ਤੋਂ ਇਲਾਵਾ, ਪੰਜਾਬ ਦੇ ਵਸਨੀਕ “ਮੁੱਖ ਮੰਤਰੀ ਸਿਹਤ ਯੋਜਨਾ” ਦੇ ਤਹਿਤ ਪ੍ਰਤੀ ਪਰਿਵਾਰ ਸਾਲਾਨਾ ₹10 ਲੱਖ ਤੱਕ ਦਾ ਨਕਦ ਰਹਿਤ ਇਲਾਜ ਵੀ ਪ੍ਰਾਪਤ ਕਰ ਰਹੇ ਹਨ।

ਪੰਜਾਬ ਦੇ 3 ਕਰੋੜ ਲੋਕ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਪੂਰਾ ਲਾਭ ਵੀ ਲੈ ਰਹੇ ਹਨ। ਮੁਹੱਲਾ ਕਲੀਨਿਕਾਂ ਦੀ ਨਿਗਰਾਨੀ ਸਿੱਧੀ ਮੁੱਖ ਮੰਤਰੀ ਦਫ਼ਤਰ ਦੁਆਰਾ ਕੀਤੀ ਜਾਂਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਦਵਾਈ ਜਾਂ ਟੈਸਟ ਮਸ਼ੀਨ ਦੀ ਘਾਟ ਨਾ ਹੋਵੇ।

ਕਿੱਥੇ-ਕਿੱਥੇ ਖੁਲ੍ਹਣਗੇ ਨਵੇਂ ਕਲੀਨਿਕ?

  • ਅੰਮ੍ਰਿਤਸਰ -14
  • ਬਠਿੰਡਾ-08
  • ਫਰੀਦਕੋਟ-05
  • ਫਾਜਿਲਕਾ-06
  • ਫਿਰੋਜ਼ਪੁਰ-3
  • ਗੁਰਦਾਸਪੁਰ-03
  • ਹੁਸ਼ਿਆਰਪੁਰ – 01
  • ਜਲੰਧਰ-10
  • ਕਪੂਰਥਲਾ-02
  • ਲੁਧਿਆਣਾ-20
  • ਮਲੇਰਕੋਟਲਾ-01
  • ਮੋਗਾ-02
  • ਪਠਾਨਕੋਟ-01
  • ਪਟਿਆਲਾ-01,
  • ਸੰਗਰੂਰ-08
  • ਐਸਏਐਸ ਨਗਰ-01
  • ਮੁਕਤਸਰ ਸਾਹਿਬ-10
  • ਤਰਨਤਾਰਨ ਵਿੱਚ 02

ਨਹੀਂ ਹੋਵੇਗਾ ਲਾਚਿੰਗ ਸਮਾਗਮ- ਸੂਤਰ

ਸੂਤਰਾਂ ਦੀ ਮੰਨੀਏ ਤਾਂ 25 ਅਗਸਤ ਨੂੰ ਜਦੋਂ ਇਨ੍ਹਾ ਕਲੀਨਿਕਾਂ ਦੀ ਸ਼ੁਰੂਆਤ ਹੋਵੇਗੀ ਤਾਂ ਉਸ ਵੇਲ੍ਹੇ ਕੋਈ ਲਾਚਿੰਗ ਸਮਾਗਮ ਨਹੀਂ ਹੋਵੇਗਾ। ਜਿਲ੍ਹੇ ਵਿੱਚ ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਆਪੋ-ਆਪਣੇ ਪੱਧਰ ਤੇ ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਇਨ੍ਹਾਂ ਸਾਰਿਆਂ ਨੂੰ 25 ਤੋਂ 31 ਅਗਸਤ ਦੇ ਵਿਚਕਾਰ ਸ਼ੈਡਿਊਲ ਬਣਾਉਣ ਲਈ ਕਿਹਾ ਗਿਆ ਹੈ। ਹਾਲਾਂਕਿ, ਜਿਆਦਾਤਰ ਥਾਵਾਂ ਤੇ 25 ਨੂੰ ਹੀ ਕਲੀਨਿਕ ਸ਼ੁਰੂ ਹੋ ਜਾਣਗੇ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...