AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Good News: 14 ਸਾਲ ਬਾਅਦ ਪੱਕੇ ਹੋਏ ਸੂਬੇ ਦੇ ਬਾਹਰ ਦੀਆਂ ਯੂਨੀਵਰਸਿਟੀਆਂ ਤੋਂ ਡਿਗਰੀ ਲੈਣ 100 ਟੀਚਰ

ਪੰਜਾਬ ਸਰਕਾਰ ਨੇ ਉਨ੍ਹਾਂ 100 ਅਧਿਆਪਕਾਂ ਨੂੰ ਪੱਕਾ ਕੀਤਾ ਹੈ ਜਿਨ੍ਹਾਂ ਨੇ ਸੂਬੇ ਦੇ ਬਾਹਰੋਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਗਰੀ ਲਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਸਰਕਾਰ ਵੱਲੋਂ ਲਏ ਇਸ ਫੈਸਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਹੈ।

Good News: 14 ਸਾਲ ਬਾਅਦ ਪੱਕੇ ਹੋਏ ਸੂਬੇ ਦੇ ਬਾਹਰ ਦੀਆਂ ਯੂਨੀਵਰਸਿਟੀਆਂ ਤੋਂ ਡਿਗਰੀ ਲੈਣ 100 ਟੀਚਰ
tv9-punjabi
| Updated On: 22 Aug 2023 13:55 PM IST
Share
ਪੰਜਾਬ ਨਿਊਜ। ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਲੈਂਦਿਆਂ ਪੰਜਾਬ ਸਰਕਾਰ (Punjab Govt) ਨੇ ਸੂਬੇ ਤੋਂ ਬਾਹਰੋਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਉੱਚ ਯੋਗਤਾ ਹਾਸਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਸਰਕਾਰ ਵੱਲੋਂ ਲਏ ਇਸ ਫੈਸਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਨੇ ਦੱਸਿਆ ਕਿ 14 ਸਾਲ ਪਹਿਲਾਂ ਭਾਵ ਸਾਲ 2009 ਅਤੇ 2011 ਦੌਰਾਨ 7654 ਅਤੇ 3442 ਦੀ ਭਰਤੀ ਦੌਰਾਨ ਕੁਝ ਅਧਿਆਪਕਾਂ ਨੇ ਦੂਜੇ ਰਾਜਾਂ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਸਟੈਂਸ ਮੋਡ ਰਾਹੀਂ ਉੱਚ ਯੋਗਤਾ ਪ੍ਰਾਪਤ ਕੀਤੀ ਸੀ, ਜਿਸ ਕਾਰਨ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਸਨ। 14 ਸਾਲਾਂ ਤੋਂ ਰੈਗੂਲਰ ਨਹੀਂ ਕੀਤਾ ਗਿਆ। ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਇਸ ਮਾਮਲੇ ਸਬੰਧੀ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਵਿੱਚ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ। ਇਸ ਕਮੇਟੀ ਨੂੰ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ।

ਕੁੱਝ ਅਧਿਆਪਕਾਂ ਦੀ ਜਾਂਚ ਅਧੂਰੀ

ਸਿੱਖਿਆ ਮੰਤਰੀ (Minister of Education) ਅਨੁਸਾਰ ਹੁਣ ਕੁਝ ਕੁ ਅਧਿਆਪਕ ਹੀ ਰੈਗੂਲਰ ਹੋਣ ਤੋਂ ਰਹਿ ਗਏ ਹਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਦਾ ਕੰਮ ਚੱਲ ਰਿਹਾ ਹੈ, ਜੋ ਇਸ ਹਫ਼ਤੇ ਦੌਰਾਨ ਹੀ ਮੁਕੰਮਲ ਹੋ ਜਾਵੇਗਾ। ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਹੈ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸਿੱਖਿਆ ਵਿਭਾਗ ਦੀ ਡਿਕਸ਼ਨਰੀ ਵਿੱਚੋਂ ਕੱਚਾ ਅਧਿਆਪਕ ਸ਼ਬਦ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...