Good News: 14 ਸਾਲ ਬਾਅਦ ਪੱਕੇ ਹੋਏ ਸੂਬੇ ਦੇ ਬਾਹਰ ਦੀਆਂ ਯੂਨੀਵਰਸਿਟੀਆਂ ਤੋਂ ਡਿਗਰੀ ਲੈਣ 100 ਟੀਚਰ
ਪੰਜਾਬ ਸਰਕਾਰ ਨੇ ਉਨ੍ਹਾਂ 100 ਅਧਿਆਪਕਾਂ ਨੂੰ ਪੱਕਾ ਕੀਤਾ ਹੈ ਜਿਨ੍ਹਾਂ ਨੇ ਸੂਬੇ ਦੇ ਬਾਹਰੋਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਗਰੀ ਲਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਸਰਕਾਰ ਵੱਲੋਂ ਲਏ ਇਸ ਫੈਸਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ।
— Government of Punjab (@PunjabGovtIndia) August 21, 2023
ਕੁੱਝ ਅਧਿਆਪਕਾਂ ਦੀ ਜਾਂਚ ਅਧੂਰੀ
ਸਿੱਖਿਆ ਮੰਤਰੀ (Minister of Education) ਅਨੁਸਾਰ ਹੁਣ ਕੁਝ ਕੁ ਅਧਿਆਪਕ ਹੀ ਰੈਗੂਲਰ ਹੋਣ ਤੋਂ ਰਹਿ ਗਏ ਹਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਦਾ ਕੰਮ ਚੱਲ ਰਿਹਾ ਹੈ, ਜੋ ਇਸ ਹਫ਼ਤੇ ਦੌਰਾਨ ਹੀ ਮੁਕੰਮਲ ਹੋ ਜਾਵੇਗਾ। ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਹੈ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸਿੱਖਿਆ ਵਿਭਾਗ ਦੀ ਡਿਕਸ਼ਨਰੀ ਵਿੱਚੋਂ ਕੱਚਾ ਅਧਿਆਪਕ ਸ਼ਬਦ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
