AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Mohalla Clinic: ’31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ’

Clinic Working: ਸੂਬੇ ਵਿੱਚ ਇਸ ਵੇਲ੍ਹੇ 500 ਦੇ ਕਰੀਬ ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਲੈ ਰਹੇ ਹਨ।

Mohalla Clinic: '31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ'
’31 ਮਾਰਚ ਤੱਕ 142 ਹੋਰ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ’। 142 more aam aadmi clinic will- tart till 31st march
tv9-punjabi
| Published: 03 Mar 2023 11:18 AM IST
Share
ਪੰਜਾਬ ਨਿਊਜ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ।

31 ਮਾਰਚ ਤੱਕ 142 ਹੋਰ ਕਲੀਨਿਕ ਕੀਤੇ ਜਾਣਗੇ ਸ਼ੁਰੂ

ਮੁੱਖ ਸਕੱਤਰ ਨੇ ਦੱਸਿਆ ਕਿ 31 ਮਾਰਚ ਤੱਕ ਅਜਿਹੇ 142 ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਸ੍ਰੀ ਜੰਜੂਆ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਦੀਆਂ ਪੰਜ ਵੱਡੀਆਂ ਕਾਰਪੋਰੇਸ਼ਨ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਕਲੀਨਿਕ

ਮੁੱਖ ਸਕੱਤਰ ਨੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਦਾ ਸੁਪਨਾ ਹਨ, ਇਸੇ ਲਈ ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਲੀਨਿਕਾਂ ਲਈ ਸਟਾਫ ਦੀ ਭਰਤੀ ਵੀ ਜ਼ੋਰਾਂ ਤੇ ਚੱਲ ਰਹੀ ਹੈ। ਜੰਜੂਆ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਆਧਾਰ ਤੇ ਇਨ੍ਹਾਂ ਕਲੀਨਿਕਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ.ਮੀਨਾ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਧ, ਮੈਡੀਕਲ ਸਿੱਖਿਆ ਦੇ ਸਕੱਤਰ ਅਲਕਨੰਦਾ ਦਿਆਲ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪਰਦੀਪ ਕੁਮਾਰ ਅਗਰਵਾਲ ਵੀ ਹਾਜ਼ਰ ਸਨ। ਮੀਟਿੰਗ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਸ਼ਾਮਲ ਹੋਏ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...