Mohalla Clinic: ’31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ’
Clinic Working: ਸੂਬੇ ਵਿੱਚ ਇਸ ਵੇਲ੍ਹੇ 500 ਦੇ ਕਰੀਬ ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਲੈ ਰਹੇ ਹਨ।
'31 ਮਾਰਚ ਤੱਕ 142 ਹੋਰ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ'। 142 more aam aadmi clinic will- tart till 31st march
ਪੰਜਾਬ ਨਿਊਜ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ।
31 ਮਾਰਚ ਤੱਕ 142 ਹੋਰ ਕਲੀਨਿਕ ਕੀਤੇ ਜਾਣਗੇ ਸ਼ੁਰੂ
ਮੁੱਖ ਸਕੱਤਰ ਨੇ ਦੱਸਿਆ ਕਿ 31 ਮਾਰਚ ਤੱਕ ਅਜਿਹੇ 142 ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਸ੍ਰੀ ਜੰਜੂਆ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਦੀਆਂ ਪੰਜ ਵੱਡੀਆਂ ਕਾਰਪੋਰੇਸ਼ਨ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਕਲੀਨਿਕ
ਮੁੱਖ ਸਕੱਤਰ ਨੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਦਾ ਸੁਪਨਾ ਹਨ, ਇਸੇ ਲਈ ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਲੀਨਿਕਾਂ ਲਈ ਸਟਾਫ ਦੀ ਭਰਤੀ ਵੀ ਜ਼ੋਰਾਂ ਤੇ ਚੱਲ ਰਹੀ ਹੈ। ਜੰਜੂਆ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਆਧਾਰ ਤੇ ਇਨ੍ਹਾਂ ਕਲੀਨਿਕਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ.ਮੀਨਾ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਧ, ਮੈਡੀਕਲ ਸਿੱਖਿਆ ਦੇ ਸਕੱਤਰ ਅਲਕਨੰਦਾ ਦਿਆਲ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪਰਦੀਪ ਕੁਮਾਰ ਅਗਰਵਾਲ ਵੀ ਹਾਜ਼ਰ ਸਨ। ਮੀਟਿੰਗ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਸ਼ਾਮਲ ਹੋਏ।