ਪੰਜਾਬ ਦੇ 15 ਸਰਹੱਦੀ ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਕੱਟਿਆ, ਡੈਮਾਂ ਤੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ

Updated On: 

19 Aug 2023 09:45 AM

ਪੰਜਾਬ ਦੇ ਸਰੱਹਦੀ ਜ਼ਿਲ੍ਹੇ ਫਿਰੋਜ਼ਪੁਰ ਤੋਂ ਹੜ੍ਹਾਂ ਦੇ ਪਾਣੀ ਕਾਰਨ ਅਨੌਖੀ ਹੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਫਿਰੋਜ਼ਪੁਰ 'ਚ 15 ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਗਿਆ ਹੈ।

ਪੰਜਾਬ ਦੇ 15 ਸਰਹੱਦੀ ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਕੱਟਿਆ, ਡੈਮਾਂ ਤੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ
Follow Us On

ਪੰਜਾਬ ਨਿਊਜ਼। ਪੰਜਾਬ ਵਿੱਚ ਡੈਮਾਂ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਜਿਸ ਤੋਂ ਬਾਆਦ ਪਾਣੀ ਪੂਰੇ ਸੂਬੇ ਵਿੱਚ ਤਬਾਹੀ ਮਚਾ ਰਿਹਾ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਦੇ ਕਈ ਪਿੰਡ ਮੁੜ ਪਾਣੀ ਵਿੱਚ ਡੁੱਬ ਗਏ ਹਨ। ਪਹਾੜਾਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਡੈਮਾਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਭਾਖੜਾ ਨੰਗਲ ਡੈਮ ਤੋਂ 66,664 ਕਿਊਸਿਕ ਅਤੇ ਰਣਜੀਤ ਸਾਗਰ ਡੈਮ ਤੋਂ 20 ਹਜ਼ਾਰ 128 ਕਿਊਸਿਕ ਅਤੇ ਪੌਂਗ ਡੈਮ ਤੋਂ 79,715 ਕਿਊਸਿਕ ਪਾਣੀ ਛੱਡਿਆ ਗਿਆ।

ਪੰਜਾਬ ਦੇ ਸਰੱਹਦੀ ਜ਼ਿਲ੍ਹੇ ਫਿਰੋਜ਼ਪੁਰ ਤੋਂ ਹੜ੍ਹਾਂ ਦੇ ਪਾਣੀ ਕਾਰਨ ਅਨੌਖੀ ਹੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਫਿਰੋਜ਼ਪੁਰ ‘ਚ 15 ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਗਿਆ ਹੈ।

ਡੈਮਾਂ ਤੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ

  1. ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਸ਼ੁਕਰਵਾਰ ਨੂੰ 1674.87 ਫੁੱਟ ਤੱਕ ਪਹੁੰਚ ਗਿਆ ਸੀ। ਜਿਸ ਤੋਂ ਬਾਅਦ ਡੈਮ ਤੋਂ 66,664 ਕਿਊਸਿਕ ਪਾਣੀ ਛੱਡਿਆ ਗਿਆ।
  2. ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 521.74 ਮੀਟਰ ਸੀ। ਜਿਸ ਤੋਂ ਬਾਅਦ 20 ਹਜ਼ਾਰ 128 ਕਿਊਸਿਕ ਪਾਣੀ ਛੱਡਿਆ ਗਿਆ।
  3. ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਜਿਸ ਤੋਂ ਬਾਅਦ ਤੋਂ 79715 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਸੂਬੇ ਦੇ ਕਈ ਸੂਕਲਾਂ ‘ਚ ਛੂੱਟੀ ਦਾ ਐਲਾਨ

ਹੜ੍ਹਾਂ ਦੇ ਪਾਣੀ ਦੀ ਸਥਿਤੀ ਨੂੰ ਵੇਖਦਿਆਂ ਫਿਰੋਜ਼ਪੂਰ ਅਤੇ ਫਾਜ਼ਿਲਕਾ ਦੇ ਕਰੀਬ 26 ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਜਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾੰਸ਼ੂ ਅਗਰਵਾਲ ਨੇ ਅਗਲੇ ਹਕਮਾਂ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਅਟ ਸਕੂਲਾਂ ਵਿੱਚ ਅਗਲੇ ਆਦੇਸ਼ਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਕਿਊਂਕਿ ਪੂਰੇ ਜਿਲ੍ਹੇ ਵਿੱਚ ਹੜ੍ਹ ਕਾਰਨ ਪਿੰਡਾਂ ਵਿੱਚ ਪਾਣੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।

BSF ਤੇ NDRF ਵੱਲੋਂ ਕੀਤਾ ਜਾ ਰੈਸਕਿਓ

ਬੀਐਸਐਫ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ 20 ਸਰਹੱਦੀ ਪਿੰਡਾਂ ‘ਚ ਜੁਲਾਈ ਅਤੇ ਅਗਸਤ ਦੇ ਮਹੀਨਿਆਂ ਦੌਰਾਨ ਹੜ੍ਹਾਂ ਵਿੱਚ ਫਸੇ ਕਰੀਬ 2 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ।

ਪੰਜਾਬ- ਹਰਿਆਣਾ ‘ਚ ਵਧਿਆ ਗਰਮੀ ਦਾ ਪ੍ਰਕੋਪ

ਬੀਤੇ ਕਈ ਦਿਨਾਂ ਤੋਂ ਪੰਜਾਬ ਵਿੱਚ ਲਗਾਤਰ ਹੜ੍ਹਾਂ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਦਿਨ ਵੇਲੇ ਵੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਉਥੇ ਹੀ ਪੰਜਾਬ ਦੇ ਨਾਲ ਲਗਦੇ ਸੂਬੇ ਹਰਿਆਣਾ ਵਿੱਚ ਵੀ ਗਰਮੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ