ਪੰਜਾਬ ਵਿੱਚ 16 ਆਈਏਐਸ ਅਤੇ 13 ਪੀਸੀਐਸ ਸਮੇਤ 29 ਅਧਿਕਾਰੀਆਂ ਦੇ ਤਬਾਦਲੇ, ਕਿਸਨੂੰ ਕਿਹੜਾ ਮਿਲਿਆ ਵਿਭਾਗ, ਜਾਣੋ…

Updated On: 

22 Aug 2023 17:54 PM

IAS & PCS Officers Transfers: ਪੰਜਾਬ ਸਰਕਾਰ ਨੇ ਮੁੜ ਤੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਕੁੱਲ 29 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਪੰਜਾਬ ਵਿੱਚ 16 ਆਈਏਐਸ ਅਤੇ 13 ਪੀਸੀਐਸ ਸਮੇਤ 29 ਅਧਿਕਾਰੀਆਂ ਦੇ ਤਬਾਦਲੇ, ਕਿਸਨੂੰ ਕਿਹੜਾ ਮਿਲਿਆ ਵਿਭਾਗ, ਜਾਣੋ...
Follow Us On

ਪੰਜਾਬ ਸਰਕਾਰ ਨੇ ਇੱਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 16 ਆਈਏਐਸ ਅਤੇ 13 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦੇ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਰਾਜ ਸਰਕਾਰ ਦੇ ਅਨੁਸਾਰ, ਕੰਮਕਾਜ ਵਿੱਚ ਨਿਰਪੱਖਤਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ।