AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਸਮਾਨੀ ਬਿਜਲੀ ਡਿੱਗਣ ਨਾਲ 16 ਸਾਲਾਂ ਮੁੰਡੇ ਦੀ ਮੌਤ, 2 ਜਖ਼ਮੀ

Garhshankar Boy Dead in Sky Lightning: ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਇੱਥੇ ਆਸਮਾਨੀ ਬਿਜਲੀ ਡਿੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਉਸਦੇ 2 ਸਾਥੀ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਹਨ।

ਆਸਮਾਨੀ ਬਿਜਲੀ ਡਿੱਗਣ ਨਾਲ 16 ਸਾਲਾਂ ਮੁੰਡੇ ਦੀ ਮੌਤ, 2 ਜਖ਼ਮੀ
ਆਸਮਾਨੀ ਬਿਜਲੀ ਡਿੱਗਣ ਨਾਲ 16 ਸਾਲਾਂ ਮੁੰਡੇ ਦੀ ਮੌਤ, 2 ਜਖ਼ਮੀ
davinder-kumar-jalandhar
| Updated On: 03 Apr 2026 19:00 PM IST

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੋਂ ਕੁਦਰਤੀ ਆਫਤ ਦੀ ਦਰਦਨਾਕ ਖ਼ਬਰ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇੱਥੋਂ ਦੇ ਰਸੂਲਪੁਰ ਪਿੰਡ ਦੇ ਬਕਾਪੁਰ ਖੇਡ ਦੇ ਮੈਦਾਨ ਵਿੱਚ ਕੁਝ ਬੱਚੇ ਕ੍ਰਿਕਟ ਖੇਡ ਰਹੇ ਸਨ। ਅਚਾਨਕ ਮੌਸਮ ਬਦਲਿਆ ਅਤੇ ਆਸਮਾਨ ਵਿੱਚ ਬਿੱਜਲੀ ਚਮਕਣ ਲੱਗੀ ਅਤੇ ਬੱਦਲ ਗਰਜਣ ਲੱਗੇ। ਪਰ ਬੱਚੇ ਖਰਾਬ ਮੌਸਮ ਵਿੱਚ ਵੀ ਕ੍ਰਿਕਟ ਖੇਡਦੇ ਰਹੇ। ਉਨ੍ਹਂ ਨੇ ਸੁਪਣੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਅਗਲੇ ਹੀ ਪੱਲ ਉਨ੍ਹਾਂ ਤੇ ਕੁਦਰਤ ਦੀ ਟੇਡੀ ਨਜਰ ਪੈਣ ਵਾਲੀ ਹੈ। ਅਚਾਨਕ ਆਸਮਾਨੀ ਬਿਜਲੀ ਚਮਕੀ ਅਤੇ ਖੇਡ ਰਹੇ ਇਨ੍ਹਾਂ ਬੱਚਿਆਂ ਤੇ ਡਿੱਗ ਪਈ। ਜਿਸ ਨਾਲ ਇੱਕ ਨੌਜਵਾਨ ਮੁੰਡੇ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।

ਮ੍ਰਿਤਕ ਦੀ ਪਛਾਣ ਤਰਨਦੀਪ ਸਿੰਘ (16) ਪੁੱਤਰ ਓਂਕਾਰ ਸਿੰਘ ਵਾਸੀ ਰਸੂਲਪੁਰ ਵਜੋਂ ਹੋਈ ਹੈ। ਦੋ ਹੋਰ ਮੁਡੇ , ਅੰਸ਼ਪ੍ਰੀਤ ਪੁੱਤਰ ਮੁਖਤਿਆਰ ਚੰਦ ਅਤੇ ਜੱਸੀ ਲੋਈ ਪੁੱਤਰ ਲਕਸ਼ਮਣ ਰਾਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਨ੍ਹਾਂ ਦੋਵਾਂ ਦਾ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਤਰਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਅਚਾਨਕ ਹੋਏ ਇਸ ਦੁਖਦਾਈ ਹਾਦਸੇ ਤੋਂ ਬਾਅਦ ਮਾਪੇ ਅਤੇ ਪੂਰਾ ਪਿੰਡ ਡੂੰਘੇ ਸਦਮੇ ਵਿੱਚ ਹੈ। ਕਿਸੇ ਨੂੰ ਵੀ ਸਮਝ ਨਹੀਂ ਆ ਰਿਹਾ ਕਿ ਅਚਾਨਕ ਬੱਚਿਆਂ ਨਾਲ ਇਹ ਕੀ ਵਾਪਰ ਗਿਆ ਹੈ।

ਪੰਜਾਬ ਵਿੱਚ ਆਸਮਾਨੀ ਬਿਜਲੀ ਡਿੱਗਣ ਨਾਲ ਹੋਣ ਵਾਲੀਆਂ ਮੌਤਾਂ ਦੀਆਂ ਖਬਰਾਂ ਬਹੁਤ ਹੀ ਘੱਟ ਸਾਹਮਣੇ ਆਈਆਂ ਹਨ। ਹਾਲਾਂਕਿ, ਉੱਤਰ ਪ੍ਰਦੇਸ ਅਤੇ ਬਿਹਾਰ ਤੋਂ ਤਾਂ ਕਈ ਘਟਨਾਵਾਂ ਦੇਖਣ ਅਤੇ ਸੁਣਨ ਨੂੰ ਮਿਲਦੀਆਂ ਹਨ। ਪਰ ਹੁਣ ਪੰਜਾਬ ਤੋਂ ਆਈ ਇਸ ਖਬਰ ਨੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...