ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Govt School Admission:ਬਲਾਕ ਬਠਿੰਡਾ ਨੇ ਰਿਕਾਰਡ ਕਾਇਮ ਕਰਦਿਆਂ ਕੀਤੇ 1801 ਦਾਖਲੇ, ਪੰਜਾਬ ‘ਚ ਪਹਿਲਾ ਸਥਾਨ ਕੀਤਾ ਹਾਸਿਲ

Govt School Admission: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲ੍ਹੇ ਬਠਿੰਡਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ ਹੈ। ਇਸੇ ਤਹਿਤ ਬੀਤੇ ਕੱਲ੍ਹ ਇੱਕੋ ਦਿਨ ਵਿੱਚ ਜ਼ਿਲ੍ਹੇ ਦੇ ਸਕੂਲਾਂ ਵਿੱਚ 6053 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ।

Govt School Admission:ਬਲਾਕ ਬਠਿੰਡਾ ਨੇ ਰਿਕਾਰਡ ਕਾਇਮ ਕਰਦਿਆਂ ਕੀਤੇ 1801 ਦਾਖਲੇ, ਪੰਜਾਬ ‘ਚ ਪਹਿਲਾ ਸਥਾਨ ਕੀਤਾ ਹਾਸਿਲ
ਬਲਾਕ ਬਠਿੰਡਾ ਨੇ ਰਿਕਾਰਡ ਕਾਇਮ ਕਰਦਿਆਂ ਕੀਤੇ 1801 ਦਾਖਲੇ, ਪੰਜਾਬ ‘ਚ ਪਹਿਲਾ ਸਥਾਨ ਕੀਤਾ ਹਾਸਿਲ।
Follow Us
gobind-saini-bathinda
| Published: 13 Mar 2023 02:55 AM

ਬਠਿੰਡਾ ਨਿਊਜ਼: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਵੱਲੋਂ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲ੍ਹੇ ਬਠਿੰਡਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ ਹੈ। ਇਸੇ ਤਹਿਤ ਬੀਤੇ ਕੱਲ੍ਹ ਇੱਕੋ ਦਿਨ ਵਿੱਚ ਜ਼ਿਲ੍ਹੇ ਦੇ ਸਕੂਲਾਂ ਵਿੱਚ 6053 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ।

ਇੱਕੋ ਦਿਨ ‘ਚ 6053 ਵਿਦਿਆਰਥੀਆਂ ਦੇ ਨਵੇਂ ਦਾਖਲੇ

ਬਠਿੰਡਾ ਨੇ ਰਿਕਾਰਡ ਕਾਇਮ ਕਰਦਿਆਂ 1801 ਦਾਖਲੇ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ 1 ਦਿਨ ਵਿੱਚ ਇੱਕ ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ-ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਿਵਪਾਲ ਗੋਇਲ ਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ)ਮੇਵਾ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲ੍ਹੇ ਵਿੱਚ 5435 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 6053 ਤੱਕ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।

31 ਮਾਰਚ ਤੱਕ ਬੂਥ ਲਾਉਣ ਦੀ ਹਦਾਇਤਾਂ ਜਾਰੀ

ਜਾਣਕਾਰੀ ਦਿੰਦਿਆ ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਪਿੰਡ ਬੁਰਜ ਮਾਨਸ਼ਾਹੀਆਂ ਦੀ ਅਧਿਆਪਕਾਂ ਪ੍ਰਵੀਨ ਸ਼ਰਮਾ ਸਮੇਤ ਹੋਰ ਬਹੁਤ ਸਾਰੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਮੌੜ ਮੰਡੀ ਨਿਵਾਸੀ ਕ੍ਰਿਸ਼ਨ ਲਾਲ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।ਇਸ ਮੌਕੇ ਮੁੱਖ ਅਧਿਆਪਕ ਸੁਖਦੀਪ ਸਿੰਘ, ਪ੍ਰਿੰਸੀਪਲ ਗੁਰਮੇਲ ਸਿੰਘ ਤੇ ਮੁੱਖ ਅਧਿਆਪਕਾਂ ਮੀਨੂ ਸਿੰਗਲਾ ਆਦਿ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...