ਰਾਜ ਚੋਣ ਕਮਿਸ਼ਨ ਨੂੰ ਮਾਮਲੇ ਨੂੰ ਨਿਪਟਾਵੇ...ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਦੇ ਮਾਮਲੇ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ | 2 crore boli for sarpanch post in Gurdaspur hardowal panchayat Punjab Haryana highcourt state election commission detail in punjabi Punjabi news - TV9 Punjabi

ਰਾਜ ਚੋਣ ਕਮਿਸ਼ਨ ਮਾਮਲੇ ਨੂੰ ਨਿਪਟਾਵੇ…ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਦੇ ਮਾਮਲੇ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ

Updated On: 

03 Oct 2024 16:13 PM

Highcourt on 2 Crore Sarpanchi Boli: ਹਰਦੋਵਾਲ ਗੁਰਦਾਸਪੁਰ ਦੀ ਸਭ ਤੋਂ ਵੱਡੀ ਪੰਚਾਇਤ ਹੈ। ਪੰਚਾਇਤ ਕੋਲ 300 ਏਕੜ ਜ਼ਮੀਨ ਹੈ। ਜਦੋਂ ਤੋਂ ਪਿੰਡ ਦੀ ਪੰਚਾਇਤ ਭੰਗ ਹੋਈ ਹੈ, ਉਦੋਂ ਤੋਂ ਹੀ ਪਿੰਡ ਦੀ ਨੌਜਵਾਨ ਸਭਾ (21 ਮੈਂਬਰੀ ਕਮੇਟੀ) ਸਾਰਾ ਪ੍ਰਬੰਧ ਦੇਖ ਰਹੀ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਇਸ ਵਾਰ ਸਰਪੰਚ ਦੇ ਅਹੁਦੇ ਲਈ ਸਭ ਤੋਂ ਵੱਧ ਰਾਸ਼ੀ ਦੇਣ ਵਾਲੇ ਵਿਅਕਤੀ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਜਾਵੇਗਾ।

ਰਾਜ ਚੋਣ ਕਮਿਸ਼ਨ ਮਾਮਲੇ ਨੂੰ ਨਿਪਟਾਵੇ...ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਦੇ ਮਾਮਲੇ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ

ਸਰਪੰਚੀ ਲਈ 2 ਕਰੋੜ ਦੀ ਬੋਲੀ 'ਤੇ HC ਦਾ ਆ ਗਿਆ ਆਦੇਸ਼

Follow Us On

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਹੋਰ ਸ਼ਿਕਾਇਤ ਆਉਂਦੀ ਹੈ ਤਾਂ ਲੋਕ ਸਿੱਧੇ ਚੋਣ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ। ਜੇਕਰ ਉਥੇ ਵੀ ਕੇਸ ਦਾ ਨਿਪਟਾਰਾ ਨਹੀਂ ਹੁੰਦਾ ਹੈ ਤਾਂ ਪਟੀਸ਼ਨਰ ਹਾਈ ਕੋਰਟ ਆ ਸਕਦੇ ਹਨ। ਇਹ ਪਟੀਸ਼ਨ ਐਡਵੋਕੇਟ ਸਤਿੰਦਰ ਕੌਰ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ।

ਉਨ੍ਹਾਂ ਵੱਲੋਂ ਅਦਾਲਤ ਵਿੱਚ ਦੱਸਿਆ ਗਿਆ ਕਿ ਇਸ ਸਮੇਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬ ਚੋਣਾਂ ਲਈ 15 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ। ਕਈ ਥਾਵਾਂ ਤੇ ਸਰਪੰਚ ਦੇ ਅਹੁਦੇ ਲਈ ਬੋਲੀ ਹੋ ਰਹੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਰਪੰਚ ਦਾ ਅਹੁਦੇ ਦੀ ਇਸ ਤਰ੍ਹਾਂ ਨਾਲ ਬੋਲੀ ਲਗਾਉਣ ਪੂਰੀ ਤਰ੍ਹਾਂ ਨਾਲ ਸੰਵਿਧਾਨ ਦੇ ਖਿਲਾਫ ਹੈ। ਨਾਲ ਹੀ ਚੋਣ ਜ਼ਾਬਤੇ ਦੌਰਾਨ ਇਸ ਤਰ੍ਹਾਂ ਦੀ ਗੈਰ-ਕਾਨੂੰਨੀ ਹਰਕਤ ਪੰਜਾਬ ਰਾਜ ਚੋਣ ਐਕਟ ਦੀ ਉਲੰਘਣਾ ਹੈ। ਇਸ ਮਾਮਲੇ ਵਿੱਤ ਅਦਾਲਤ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਗਈ ਸੀ।

ਭਾਜਪਾ ਨੇਤਾ ਨੇ ਲਗਾਈ ਸੀ ਬੋਲੀ

ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਭਾਜਪਾ ਆਗੂ ਆਤਮਾ ਸਿੰਘ ਨੇ ਲਗਾਈ ਸੀ। ਉਸ ਸਮੇਂ ਸਾਰੇ ਪਿੰਡ ਵਾਸੀ ਇਸ ਬੋਲੀ ਲਈ ਸਹਿਮਤ ਹੋ ਗਏ ਸਨ। ਅਤੇ ਤੈਅ ਕੀਤਾ ਗਿਆ ਸੀ ਕਿ ਬੋਲੀ ਤੋਂ ਆਉਣ ਵਾਲਾ ਪੈਸਾ ਪਿੰਡ ਦੇ ਵਿਕਾਸ ‘ਤੇ ਖਰਚ ਕੀਤਾ ਜਾਵੇਗਾ। ਜਦੋਂ ਕਿ ਪੰਚਾਇਤ ਨੂੰ ਮਿਲਣ ਵਾਲੀ ਗਰਾਂਟ ਵੱਖਰੀ ਹੋਵੇਗੀ।

ਗੁਰਦੁਆਰੇ ਤੋਂ ਹੋਇਆ ਸੀ ਬੋਲੀ ਲਾਉਣ ਦਾ ਐਲਾਨ

ਪਿੰਡ ਵਿੱਚ ਗੁਰਦੁਆਰਾ ਸਾਹਿਬ ਤੋਂ ਸਰਪੰਚ ਦੇ ਅਹੁਦੇ ਦੀ ਬੋਲੀ ਸਬੰਧੀ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਨੁਮਾਇੰਦਾ ਬੋਲੀ ਲਗਾਉਣ ਲਈ ਅੱਗੇ ਨਹੀਂ ਆਇਆ। ਪਹਿਲਾਂ ਭਾਜਪਾ ਨੇਤਾ ਆਤਮਾ ਰਾਮ ਨੇ 50 ਲੱਖ ਰੁਪਏ ਦੀ ਬੋਲੀ ਲਗਾਈ। ਉਨ੍ਹਾਂ ਦੇ ਮੁਕਾਬਲੇ ਜਸਵਿੰਦਰ ਸਿੰਘ ਨੇ 1 ਕਰੋੜ ਰੁਪਏ ਦੀ ਬੋਲੀ ਲਗਾਈ ਸੀ। ਇਸ ਤੋਂ ਬਾਅਦ ਆਤਮਾ ਸਿੰਘ ਨੇ ਦੋ ਕਰੋੜ ਰੁਪਏ ਦੀ ਬੋਲੀ ਲਗਾਈ। ਇਸ ਮਾਮਲੇ ਦੇ ਸੁਰਖੀਆਂ ਵਿੱਚ ਆਉਂਦੇ ਹੀ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਸੀ।

ਬੋਲੀ ਦੀ ਰਕਮ ਖਰਚਣ ਦਾ ਅਧਿਕਾਰ ਸਭਾ ਨੂੰ

ਹਰਦੋਵਾਲ ਗੁਰਦਾਸਪੁਰ ਦੀ ਸਭ ਤੋਂ ਵੱਡੀ ਪੰਚਾਇਤ ਹੈ। ਪੰਚਾਇਤ ਕੋਲ 300 ਏਕੜ ਜ਼ਮੀਨ ਹੈ। ਜਦੋਂ ਤੋਂ ਪਿੰਡ ਦੀ ਪੰਚਾਇਤ ਭੰਗ ਹੋਈ ਹੈ, ਉਦੋਂ ਤੋਂ ਹੀ ਪਿੰਡ ਦੀ ਨੌਜਵਾਨ ਸਭਾ (21 ਮੈਂਬਰੀ ਕਮੇਟੀ) ਸਾਰਾ ਪ੍ਰਬੰਧ ਦੇਖ ਰਹੀ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਇਸ ਵਾਰ ਸਰਪੰਚ ਦੇ ਅਹੁਦੇ ਲਈ ਸਭ ਤੋਂ ਵੱਧ ਰਾਸ਼ੀ ਦੇਣ ਵਾਲੇ ਵਿਅਕਤੀ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਜਾਵੇਗਾ।

ਜੋ ਪੈਸਾ ਆਵੇਗਾ ਉਹ ਸਭਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ‘ਤੇ ਖਰਚ ਕੀਤਾ ਜਾਵੇਗਾ। ਜਦੋਂ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਤੋਂ ਮਿਲਣ ਵਾਲੀ ਗਰਾਂਟ ਵੱਖਰੀ ਹੋਵੇਗੀ। ਇਸ ‘ਤੇ ਸਾਰਿਆਂ ਨੇ ਸਹਿਮਤੀ ਜਤਾਈ ਹੈ।

Exit mobile version