ਪੁਲਿਸ ਨੇ ਚਲਾਈ ਨਸ਼ੇ ਖਿਲਾਫ ਮੁਹਿੰਮ, ਡੇਰਾ ਬਾਬਾ ਨਾਨਕ ਚੋਂ 2 ਕਿੱਲੋ ਹੈਰੋਇਨ ਹੋਈ ਬਰਾਮਦ
ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੈ। ਇਸਦੇ ਤਹਿਤ ਪਿੰਡ ਪਿੰਡ ਤਲਾਸ਼ੀ ਅਭਿਆਨ ਚਲਾਇਆ ਹੋਇਆ ਹੈ। ਏੇਸੇ ਕਾਰਵਾਈ ਦੇ ਚਲਦਿਆਂ ਗੁਰਦਾਸਪੁਰ ਦੇ ਪਿੰਡ ਹਰੂਆਲ ਚੋਂ ਫਸਲ ਦੀ ਕਟਾਈ ਤੋਂ ਬਾਅਦ ਜਦੋਂ ਪੁਲਿਸ ਨੇ ਤਲਾਈ ਲਈ ਤਾਂ ਖੇਤਾਂ ਚੋਂ ਦੋ ਕਿੱਲੋ ਹੈਰੋਇਨ ਬਰਾਮਦ ਹੋਈ। ਪੁਲਿਸ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਵੀ ਇਸ ਪਿੱਡ ਚੋਂ ਕਰੀਬ 15 ਕਿੱਲੋ ਹੈਰੋਇਨ ਬਰਾਮਦ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਪੰਜਾਬ ਨਿਊਜ। ਸਰਕਾਰ ਨੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਮੁਹਿੰਮ ਚਲਾਈ ਹੋਈ ਹੈ। ਇਸਦੇ ਤਹਿਤ ਗੁਰਦਾਸਪੁਰ ਪੁਲਿਸ (Gurdaspur Police) ਨੂੰ ਵੱਡੀ ਸਫਲਤਾ ਮਿਲੀ। ਪੁਲਿਸ ਨੂੰ ਡੇਰਾ ਬਾਬਾ ਨਾਨਕ ਦੇ ਹਰੂਆਲ ਚੋਂ ਕਰੀਬ ਦੋ ਕਿੱਲੋ ਹੈਰੋਇਨ ਬਰਾਮਦ ਹੋਈ। ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ (Dera Baba Nanak) ਦੇ ਅਧੀਨ ਆਉਂਦੇ ਪਿੰਡ ਹਰੂਵਾਲ ‘ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਸਬੰਧੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ। ਤੇ ਹੁਣ ਮੁੜ ਏਸੇ ਹੀ ਪਿੰਡ ਚੋਂ 2 ਕਿਲੋ ਹੈਰੋਇਨ ਹੋਈ। ਡੀਐੱਸਪੀ ਨੇ ਕਿਹਾ ਕਿ ਫਸਲ ਦੀ ਕਟਾਈ ਤੋਂ ਬਾਅਦ ਪੁਲਿਸ ਨੇ ਵਿਸ਼ੇਸ਼ ਤੌਰ ਤੇ ਸਰਚ ਆਪਰੇਸ਼ਨ ਚਲਾਇਆ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਸਰਚ ਆਪਰੇਸ਼ਨ (Search operation) ਦੌਰਾਨ ਪੁਲਿਸ ਨੂੰ ਖੇਤ ‘ਚੋਂ ਇਕ ਲਿਫਾਫਾ ਬਰਾਮਦ ਹੋਇਆ, ਜਿਸਨੂੰ ਖੋਲ੍ਹਕੇ ਦੇਖਿਆ ਤਾਂ ਉਸ ਵਿੱਚ ਦੋ ਕਿੱਲੋ ਹੈਰੋਇਨ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਨੇ ਕਿਹਾ ਕਿ ਨਸ਼ੇ ਤਸਕਰਾਂ ਖਿਲਾਫ ਤਲਾਸ਼ੀ ਦੀ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।