AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Water in School: ਤਲਵੰਡੀ ਸਾਬੋ ‘ਚ ਨਹਿਰ ਵਿਚ ਪਿਆ ਪਾੜ, ਸਕੂਲ ਵਿਚ ਪਾਣੀ ਭਰਿਆ

Punjab News: ਪਿੰਡ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਇਸ ਨੂੰ ਜਲਦੀ ਬੰਦ ਕਰਨ ਦੀ ਮੰਗ ਕੀਤੀ ਹੈ। ਪਿੰਡ ਦੇ ਲੋਕਾਂ ਨੇ ਕਿਹਾ ਕਿ ਨਹਿਰੀ ਪਾਣੀ ਨੂੰ ਪਿੱਛੇ ਤੋਂ ਰੋਕਿਆ ਜਾਵੇ। ਨਹਿਰੀ ਪਾਣੀ ਦੇ ਵਹਾਅ ਕਾਰਨ ਸਕੂਲ ਦੀ ਚਾਰਦੀਵਾਰੀ ਢਹਿ ਗਈ।

Water in School: ਤਲਵੰਡੀ ਸਾਬੋ 'ਚ ਨਹਿਰ ਵਿਚ ਪਿਆ ਪਾੜ, ਸਕੂਲ ਵਿਚ ਪਾਣੀ ਭਰਿਆ
ਤਲਵੰਡੀ ਸਾਬੋ ‘ਚ ਨਹਿਰ ਵਿਚ ਪਿਆ ਪਾੜ, ਸਕੂਲ ਵਿਚ ਪਾਣੀ ਭਰਿਆ। 20 feet breach in river of Talwandi Sabo
tv9-punjabi
| Published: 01 Mar 2023 19:08 PM IST
Share
ਬਠਿੰਡਾ ਨਿਊਜ : ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆ ਨੇੜਿਓਂ ਲੰਘਦੀ ਕੋਟਲਾ ਰਜਵਾਹੇ ਵਿਚ ਕਰੀਬ 20 ਫੁੱਟ ਦਾ ਪਾੜ ਪੈ ਗਿਆ ਨਹਿਰ ਵਿੱਚ ਪਾੜ ਪੈਣ ਕਾਰਨ ਨੇੜਲੇ ਸਕੂਲ ਕੇਂਦਰੀ ਜਵਾਹਰ ਨਵੋਦਿਆ ਵਿਦਿਆਲਿਆ ਪਾਣੀ ਵਿੱਚ ਡੁੱਬ ਗਿਆ ਹੈ। ਜੇਕਰ ਇਸ ਨੂੰ ਜਲਦੀ ਨਾ ਰੋਕਿਆ ਗਿਆ ਤਾਂ ਪੂਰਾ ਪਿੰਡ ਪਾਣੀ ਦੀ ਮਾਰ ਹੇਠ ਆ ਸਕਦਾ ਹੈ। ਪਿੰਡ ਦੇ ਲੋਕ ਆਪਣੇ ਪੱਧਰ ਤੇ ਨਹਿਰੀ ਪਾਣੀ ਨੂੰ ਰੋਕਣ ਲਈ ਯਤਨਸ਼ੀਲ ਹਨ। ਕੋਈ ਵੀ ਪ੍ਰਸ਼ਾਸਨਿਕ ਜਾਂ ਨਹਿਰੀ ਅਧਿਕਾਰੀ ਮੌਕੇ ਤੇ ਨਾ ਪੁੱਜਣ ਕਾਰਨ ਪਿੰਡ ਵਾਸੀਆਂ ਚ ਰੋਸ ਹੈ।

ਸਕੂਲ ਵਿੱਚ ਪੜ੍ਹਾਈ ਤੇ ਪੈ ਰਿਹਾ ਅਸਰ

ਸਕੂਲ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਬੰਦ ਹੈ। ਸਕੂਲੀ ਬੱਚਿਆਂ ਨੂੰ ਹੋਸਟਲ ਤੋਂ ਬਾਹਰ ਕੱਢ ਕੇ ਕਲਾਸ ਰੂਮਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ। ਸਕੂਲ ਦੇ ਕਮਰਿਆਂ ਵਿੱਚ ਪਾਣੀ ਭਰ ਗਿਆ ਹੈ। ਤਲਵੰਡੀ ਸਾਬੋ ਕੋਲੋਂ ਲੰਘਦੀ ਕੋਟਲਾ ਬ੍ਰਾਂਚ ਪਹਿਲਾਂ ਵੀ ਸੁਰਖੀਆਂ ਵਿਚ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਬਰਸਾਤਾਂ ਵਿਚ ਤਾਂ ਰਜਵਾਹੇ ਵਿਚ ਪਾੜ ਪੈਣ ਦਾ ਖਤਰਾ ਹਮੇਸ਼ਾ ਬਣਿਆ ਰਹਿੰਦਾ ਹੈ । ਇਸ ਰਜਵਾਹੇ ਵਿਚ ਬਰਸਾਤਾਂ ਦੌਰਾਨ ਅਕਸਰ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਚਲਾ ਜਾਂਦਾ ਹੈ ਜਿਸ ਕਾਰਨ ਇਸ ਰਜਵਾਹੇ ਦੇ ਨਾਲ ਲਗਦੇ ਪਿੰਡ ਦੇ ਲੋਕਾਂ ਦੇ ਸਾਹ ਸੂਤੇ ਜਾਂਦੇ ਹਨ।

ਕਿਸਾਨਾਂ ਦੇ ਖੇਤਾਂ ਲਈ ਜੀਵਨ ਰੇਖਾ ਦਾ ਕੰਮ ਕਰਦਾ ਹੈ ਰਜਵਾਹਾ

ਭਾਵੇਂ ਇਹ ਰਜਵਾਹਾ ਤਲਵੰਡੀ ਸਾਬੋ ਦੇ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਲਈ ਜੀਵਨ ਰੇਖਾ ਦਾ ਕੰਮ ਕਰਦਾ ਹੈ ਪਰ ਭਾਰੀ ਮੀਂਹ ਕਾਰਨ ਇਸ ਵਿਚ ਪਾੜ ਪੈਣ ਦਾ ਖਤਰਾ ਹਮੇਸ਼ਾ ਬਣਿਆ ਰਹਿੰਦੀ ਹੈ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਹਿਰੀ ਵਿਭਾਗ ਵੀ ਨਹਿਰੀ ਪਾਣੀ ਪਿੱਛੋ ਬੰਦ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ। ਲੋਕਾਂ ਨੂੰ ਆਪ ਮੁਹਾਰੇ ਹੀ ਰਜਵਾਹੇ ਵਿਚ ਪਏ ਪਾੜ ਪੂਰਨੇ ਪੈਂਦੇ ਹਨ ਅਤੇ ਫਸਲਾਂ ਦਾ ਨੁਕਸਾਨ ਵੀ ਝੱਲਣਾ ਪੈਂਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...