ਪੰਜਾਬ ਸਰਕਾਰ ਨੇ ਬਦਲੇ 5 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, 20 IAS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

Published: 

11 Nov 2026 07:10 AM IST

Punjab Government: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ 20 IAS ਅਧਿਕਾਰੀਆਂ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਫੇਰਬਦਲ ਤਹਿਤ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਦੇ ਵੀ ਤਬਾਦਲੇ ਕੀਤੇ ਗਏ ਹਨ।

ਪੰਜਾਬ ਸਰਕਾਰ ਨੇ ਬਦਲੇ 5 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, 20 IAS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

ਪੰਜਾਬ 'ਚ 20 IAS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 20 IAS ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਪੰਜ PCS ਅਧਿਕਾਰੀਆਂ ਦੀ ਥਾਂ ਵੀ IAS ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਫੇਰਬਦਲ ਤਹਿਤ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਬਦਲੇ ਗਏ ਹਨ। ਇਨ੍ਹਾਂ ਵਿੱਚ ਐੱਸਏਐੱਸ ਨਗਰ, ਪਟਿਆਲਾ, ਰੂਪਨਗਰ, ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ।

ਕੋਮਲ ਮਿੱਤਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ, ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ, ਅਭਿਜੀਤ ਕਪਲਿਸ਼ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਨਾਲ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਆਦਿੱਤਿਆ ਡਚਲਵਾਲ ਨੂੰ ਡਿਪਟੀ ਕਮਿਸ਼ਨਰ ਐੱਸਏਐੱਸ ਨਗਰ ਅਤੇ ਹਿਮਾਂਸ਼ੂ ਜੈਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਨਿਯੁਕਤ ਕੀਤਾ ਗਿਆ ਹੈ।

ਮਨੀਸ਼ਾ ਰਾਣਾ ਨੂੰ ਮਿਲੀ ਇਹ ਜ਼ਿੰਮੇਵਾਰੀ

ਹੋਰ ਪ੍ਰਸ਼ਾਸਨਿਕ ਨਿਯੁਕਤੀਆਂ ਤਹਿਤ ਰਾਹੁਲ ਗੁਪਤਾ ਨੂੰ ਵਿਸ਼ੇਸ਼ ਸਕੱਤਰ ਟਰਾਂਸਪੋਰਟ ਨਿਯੁਕਤ ਕੀਤਾ ਗਿਆ ਹੈ। ਰਾਹੁਲ ਨੂੰ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ (MD) ਦੇ ਨਾਲ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਅਨੁਪਮ ਕਲੇਰ ਨੂੰ ਵਿਸ਼ੇਸ਼ ਸਕੱਤਰ ਰੱਖਿਆ ਸੇਵਾਵਾਂ ਭਲਾਈ, ਹਰਪ੍ਰੀਤ ਸਿੰਘ ਨੂੰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਡਾਇਰੈਕਟਰ ਅਤੇ ਮਨੀਸ਼ਾ ਰਾਣਾ ਨੂੰ ਸੂਚਨਾ ਤਕਨਾਲੋਜੀ ਉਦਯੋਗ ਪ੍ਰੋਤਸਾਹਨ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਨਿਰਮਲ ਓਸੇਪਚਨ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ। ਨਿਕਾਸ ਕੁਮਾਰ ਨੂੰ ਵਾਧੂ ਸਕੱਤਰ ਤਾਲਮੇਲ ਅਤੇ ਮੁੱਖ ਸਕੱਤਰ ਦੇ ਵਿਸ਼ੇਸ਼ ਕਾਰਜ ਅਧਿਕਾਰੀ (OSD) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀ ਮੁਕਤਸਰ ਸਾਹਿਬ, ਕ੍ਰਿਸ਼ਨ ਪਾਲ ਰਾਜਪੂਤ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਿਰੋਜ਼ਪੁਰ, ਡੈਵੀ ਗੋਇਲ ਨੂੰ ਵਾਧੂ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸੁਨੀਲ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਟਿਆਲਾ ਨਿਯੁਕਤ ਕੀਤਾ ਗਿਆ ਹੈ।

ਪੱਲਵੀ ਮਿਸ਼ਰਾ ਬਣੀ ਵਧੀਕ ਡਿਪਟੀ ਕਮਿਸ਼ਨਰ

ਇਸੇ ਤਰ੍ਹਾਂ ਰਾਕੇਸ਼ ਕੁਮਾਰ ਮੀਨਾ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਪਠਾਨਕੋਟ, ਆਯੂਸ਼ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਮਾਨਸਾ, ਪੱਲਵੀ ਮਿਸ਼ਰਾ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਅੰਮ੍ਰਿਤਸਰ ਅਤੇ ਸ਼੍ਰੇਯਾਂਸੀ ਜੈਨ ਨੂੰ ਵਧੀਕ ਡਿਪਟੀ ਕਮਿਸ਼ਨਰ, ਜਗਰਾਓਂ ਨਿਯੁਕਤ ਕੀਤਾ ਗਿਆ ਹੈ।

ਜਿਨ੍ਹਾਂ ਪੰਜ PCS ਅਧਿਕਾਰੀਆਂ ਦੀ ਥਾਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਅਮਨਦੀਪ ਕੌਰ, ਦਮਨਜੀਤ ਸਿੰਘ ਮਾਨ, ਅਰਸ਼ਦੀਪ ਸਿੰਘ ਲੋਬਾਣਾ, ਪੂਨਮ ਸਿੰਘ ਅਤੇ ਵਿਨੀਤ ਕੁਮਾਰ ਸ਼ਾਮਲ ਹਨ। ਮੁੱਖ ਸਕੱਤਰ ਕੇਏਪੀ ਸਿਨ੍ਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਅਧਿਕਾਰੀਆਂ ਨੂੰ ਬਿਨਾਂ ਜੁਆਇਨਿੰਗ ਸਮਾਂ ਲਏ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਅਹੁਦਾ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Loading...
Unable to load recommendations.
Follow Us