ਭਗਵੰਤ ਮਾਨ ਕਹਿ ਰਹੇ ਖਜ਼ਾਨ ਭਰਿਆ ਪਰ ਬੈਂਕ ਰਿਪੋਰਟ ਨੇ ਕੀਤਾ ਇਹ ਹੈਰਾਨ ਕਰਨ ਵਾਲਾ ਖੁਲਾਸਾ
ਪੰਜਾਬ 'ਤੇ ਪਿਛਲੇ ਕਈ ਸਾਲਾਂ ਤੋਂ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਹੁਣ ਸਥਿਤੀ ਇਹ ਹੈ ਕਿ ਪੰਜਾਬ ਦੀ ਕੁੱਲ ਆਮਦਨ ਦਾ 22 ਫੀਸਦੀ ਹਿੱਸਾ ਵਿਆਜ ਦੀ ਅਦਾਇਗੀ ਵਿੱਚ ਹੀ ਜਾ ਰਿਹਾ ਹੈ। ਸੂਬੇ ਸਿਰ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ 47 ਫੀਸਦੀ ਕਰਜ਼ਾ ਹੈ। ਬੈਂਕ ਆਫ ਬੜੌਦਾ ਦੀ ਰਿਪੋਰਟ 'ਚ ਇਹ ਖੁਲਾਸਾ ਹੋਇਆ ਹੈ।

ਪੰਜਾਬ ਨਿਊਜ। ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਸਿਰ ਸਭ ਤੋਂ ਵੱਧ ਕਰਜ਼ਾ ਹੈ, ਜਦੋਂ ਕਿ ਭਾਰਤੀ ਰਿਜ਼ਰਵ ਬੈਂਕ (Reserve Bank of India) ਦੇ ਨਿਯਮਾਂ ਅਨੁਸਾਰ ਕਰਜ਼ਾ-ਜੀਡੀਪੀ ਅਨੁਪਾਤ 20 ਫ਼ੀਸਦੀ ਤੋਂ ਘੱਟ ਹੋਣਾ ਚਾਹੀਦਾ ਹੈ। ਪਰ ਸਿਰਫ ਤਿੰਨ ਰਾਜ – ਓਡੀਸ਼ਾ, ਗੁਜਰਾਤ ਅਤੇ ਮਹਾਰਾਸ਼ਟਰ ਇਸ ਮਾਪਦੰਡ ਨੂੰ ਪੂਰਾ ਕਰਦੇ ਹਨ। ਜਦੋਂ ਕਿ ਦੂਜੇ ਰਾਜ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ, ਪੰਜਾਬ ਸਭ ਤੋਂ ਉੱਪਰ ਹੈ। ਦੂਜੇ ਸਥਾਨ ‘ਤੇ ਬਿਹਾਰ ਅਤੇ ਤੀਜੇ ਸਥਾਨ ‘ਤੇ ਰਾਜਸਥਾਨ ਹੈ।
ਹਰ ਮੰਚ ਅਤੇ ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ (Chief Minister) ਦਾਅਵੇ ਕਰਦੇ ਹਨ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਪੂਰੀ ਤਰ੍ਹਾਂ ਭਰਿਆ ਹੋਇਆ ਹੈ। ਉਹ ਪੁਰਾਣੀਆਂ ਸਰਕਾਰਾਂ ਨੂੰ ਵੀ ਤਾਅਨੇ ਮਾਰਦੇ ਰਹੇ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਖਜ਼ਾਨਾ ਹਮੇਸ਼ਾ ਖਾਲੀ ਰਿਹਾ। ਪਰ ਬੈਂਕ ਦੀ ਇਸ ਰਿਪੋਰਟ ਤੋਂ ਸਪੱਸ਼ਟ ਹੈ ਕਿ ਪੰਜਾਬ ਦੀ ਵਿੱਤੀ ਹਾਲਤ ਅਜੇ ਇੰਨੀ ਮਜ਼ਬੂਤ ਨਹੀਂ ਹੈ ਕਿ ਭਾਰਤੀ ਰਿਜ਼ਰਵ ਬੈਂਕ ਦੇ ਮਾਪਦੰਡਾਂ ਅਨੁਸਾਰ ਕਰਜ਼ਾ-ਜੀਡੀਪੀ ਅਨੁਪਾਤ ਨੂੰ ਸੰਤੁਲਿਤ ਕਰ ਸਕੇ।