ਭਗਵੰਤ ਮਾਨ ਕਹਿ ਰਹੇ ਖਜ਼ਾਨ ਭਰਿਆ ਪਰ ਬੈਂਕ ਰਿਪੋਰਟ ਨੇ ਕੀਤਾ ਇਹ ਹੈਰਾਨ ਕਰਨ ਵਾਲਾ ਖੁਲਾਸਾ
ਪੰਜਾਬ 'ਤੇ ਪਿਛਲੇ ਕਈ ਸਾਲਾਂ ਤੋਂ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਹੁਣ ਸਥਿਤੀ ਇਹ ਹੈ ਕਿ ਪੰਜਾਬ ਦੀ ਕੁੱਲ ਆਮਦਨ ਦਾ 22 ਫੀਸਦੀ ਹਿੱਸਾ ਵਿਆਜ ਦੀ ਅਦਾਇਗੀ ਵਿੱਚ ਹੀ ਜਾ ਰਿਹਾ ਹੈ। ਸੂਬੇ ਸਿਰ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ 47 ਫੀਸਦੀ ਕਰਜ਼ਾ ਹੈ। ਬੈਂਕ ਆਫ ਬੜੌਦਾ ਦੀ ਰਿਪੋਰਟ 'ਚ ਇਹ ਖੁਲਾਸਾ ਹੋਇਆ ਹੈ।
ਕਰਜ਼ਾ ਰਾਹਤ ਲਈ ਕੋਈ ਵਿਆਪਕ ਯੋਜਨਾ ਨਹੀਂ ਹੈ
ਅਜੇ ਤੱਕ ਪੰਜਾਬ ਸਰਕਾਰ (Punjab Govt) ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਕੋਈ ਵਿਆਪਕ ਯੋਜਨਾ ਨਹੀਂ ਲਿਆ ਸਕੀ। ਹਾਲਾਂਕਿ, ਰਾਜ ਵਿੱਚ ਦੋ ਵੱਡੇ ਨਿਵੇਸ਼ ਸੰਮੇਲਨ ਅਤੇ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਆਯੋਜਿਤ ਕੀਤੇ ਗਏ ਹਨ। ਇਨ੍ਹਾਂ ਰਾਹੀਂ ਉਦਯੋਗਪਤੀਆਂ/ਵਪਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੀ ਕਈ ਤਰ੍ਹਾਂ ਦੀਆਂ ਨੀਤੀਆਂ ਬਣਾ ਰਹੀ ਹੈ। ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਹਰ ਖੇਤਰ ਵਿੱਚ ਨਿਵੇਸ਼ਕਾਂ ਦਾ ਸਮਰਥਨ ਕਰਕੇ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਜਾਵੇ। ਇਸ ਦੇ ਲਈ ਪੰਜਾਬ ਸਰਕਾਰ ਨੇ ਨਿਵੇਸ਼ਕਾਂ ਨੂੰ ਕਾਰੋਬਾਰੀ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਦਾ ਦਾਅਵਾ ਵੀ ਕੀਤਾ ਹੈ।ਮੁਫਤ ਵਾਲੀਆਂ ਸੁਵਿਧਾਵਾਂ ਕਰ ਰਹੀਆਂ ਕਰਜ਼ਦਾਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਰਾਜ ਵਿੱਚ ਔਰਤਾਂ ਲਈ ਬੱਸ ਸਫ਼ਰ ਵੀ ਮੁਫ਼ਤ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾਣਗੇ। ਇਸ ਦਾ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਫਾਇਦਾ ਹੋਵੇਗਾ।
Follow Us
