ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਜਨਾਲਾ ਤੇ ਰਮਦਾਸ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ 23 ਗਾਵਾਂ ਦਾਨ, 52 ਕਰੋੜ ਤੋਂ ਵੱਧ ਦਾ ਮੁਆਵਜ਼ਾ

ਐਮਐਲਏ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੜ੍ਹਾਂ ਦੌਰਾਨ ਆਏ ਭਿਆਨਕ ਹਾਲਾਤਾਂ ਨੂੰ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਕਈ ਵਾਰ ਜ਼ਿੰਦਗੀ ਅਤੇ ਮੌਤ ਵਿਚਾਲੇ ਫੈਸਲਾ ਕਰਨਾ ਬਹੁਤ ਔਖਾ ਹੋ ਗਿਆ ਸੀ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਕਿਹਾ ਕਿ ਹੜ੍ਹ ਦੇ ਸਮੇਂ ਇੱਕ ਗਰਭਵਤੀ ਮਹਿਲਾ, ਜੋ ਤੇਜ਼ ਪਾਣੀ ਵਿੱਚ ਫਸੀ ਹੋਈ ਸੀ

ਅਜਨਾਲਾ ਤੇ ਰਮਦਾਸ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ 23 ਗਾਵਾਂ ਦਾਨ, 52 ਕਰੋੜ ਤੋਂ ਵੱਧ ਦਾ ਮੁਆਵਜ਼ਾ
Follow Us
tv9-punjabi
| Updated On: 27 Dec 2025 17:22 PM IST

ਮਿਸ਼ਨ ਚੜਦੀ ਕਲਾ ਦੇ ਤਹਿਤ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਹਿੰਦੇ ਪੀੜਤ ਪਰਿਵਾਰਾਂ ਲਈ ਇੱਕ ਮਨੁੱਖਤਾ ਭਰਿਆ ਉਪਰਾਲਾ ਕੀਤਾ ਗਿਆ। ਇਸ ਮੌਕੇ ਕਰੀਬ 23 ਗਾਵਾਂ ਹੜ੍ਹ ਪੀੜਤ ਪਰਿਵਾਰਾਂ ਨੂੰ ਦਾਨ ਕੀਤੀਆਂ ਗਈਆਂ, ਤਾਂ ਜੋ ਪ੍ਰਭਾਵਿਤ ਪਰਿਵਾਰ ਮੁੜ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਆਪਣੇ ਰੁਜ਼ਗਾਰ ਨੂੰ ਦੁਬਾਰਾ ਸਥਾਪਿਤ ਕਰ ਸਕਣ। ਇਸ ਮੌਕੇ ਹਲਕਾ ਸੰਸਥਾ ਦੇ ਆਗੂ ਰਾਕੇਸ਼ ਹਾਂਡਾ ਨੇ ਕਿਹਾ ਕਿ ਗਾਂ ਦਾਨ ਕਰਨ ਦਾ ਮਕਸਦ ਸਿਰਫ ਮਦਦ ਕਰਨਾ ਨਹੀਂ, ਸਗੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਸਥਾਈ ਰੁਜ਼ਗਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਗਾਵਾਂ ਸਾਲ ਭਰ ਦੁੱਧ ਦੇਣਗੀਆਂ, ਜਿਸ ਨਾਲ ਪਰਿਵਾਰਾਂ ਨੂੰ ਰੋਜ਼ਾਨਾ ਆਮਦਨ ਮਿਲੇਗੀ ਅਤੇ ਬੱਚਿਆਂ ਦੀ ਪਾਲਣਾ ਵਿੱਚ ਵੀ ਮਦਦ ਮਿਲੇਗੀ।

ਸਮਾਜ ਸੇਵਾ ਦੀ ਕਾਬਿਲ-ਏ-ਤਾਰੀਫ਼ ਮਿਸਾਲ MLA ਇੰਦਰਬੀਰ ਸਿੰਘ ਨਿਜਰ

ਇਸ ਦੌਰਾਨ ਐਮਐਲਏ ਇੰਦਰਬੀਰ ਸਿੰਘ ਨਿਜਰ ਨੇ ਦਾਨੀ ਸੱਜਣਾਂ ਅਤੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਲੋਕ ਆਪਣੀ ਡਿਊਟੀ ਤੋਂ ਵੱਧ ਕੇ ਸਮਾਜ ਸੇਵਾ ਕਰ ਰਹੇ ਹਨ, ਜੋ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮ ਅੰਮ੍ਰਿਤਸਰ ਵਿੱਚ ਗਰਾਊਂਡ ਲੈ ਕੇ ਗਰੀਬ ਅਤੇ ਪਿੰਡਾਂ ਦੇ ਬੱਚਿਆਂ ਨੂੰ ਕ੍ਰਿਕਟ ਸਿਖਾਉਣ ਦੀ ਯੋਜਨਾ ਤੇ ਵੀ ਕੰਮ ਕਰ ਰਹੀ ਹੈ, ਤਾਂ ਜੋ ਭਵਿੱਖ ਵਿੱਚ ਇਥੋਂ ਟੀਮ ਇੰਡੀਆ ਲਈ ਖਿਡਾਰੀ ਤਿਆਰ ਹੋ ਸਕਣ।

ਹੜ੍ਹਾਂ ਦੌਰਾਨ ਜ਼ਿੰਦਗੀ ਅਤੇ ਮੌਤ ਵਿਚਾਲੇ ਸੰਘਰਸ਼ MLA ਕੁਲਦੀਪ ਸਿੰਘ ਧਾਲੀਵਾਲ

ਐਮਐਲਏ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੜ੍ਹਾਂ ਦੌਰਾਨ ਆਏ ਭਿਆਨਕ ਹਾਲਾਤਾਂ ਨੂੰ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਕਈ ਵਾਰ ਜ਼ਿੰਦਗੀ ਅਤੇ ਮੌਤ ਵਿਚਾਲੇ ਫੈਸਲਾ ਕਰਨਾ ਬਹੁਤ ਔਖਾ ਹੋ ਗਿਆ ਸੀ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਕਿਹਾ ਕਿ ਹੜ੍ਹ ਦੇ ਸਮੇਂ ਇੱਕ ਗਰਭਵਤੀ ਮਹਿਲਾ, ਜੋ ਤੇਜ਼ ਪਾਣੀ ਵਿੱਚ ਫਸੀ ਹੋਈ ਸੀ, ਨੂੰ ਫੌਜ ਅਤੇ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਨਾਲ ਸੁਰੱਖਿਅਤ ਬਚਾ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਨੇ ਸਿਹਤਮੰਦ ਪੁੱਤਰ ਨੂੰ ਜਨਮ ਦਿੱਤਾ।

ਹੜ੍ਹ ਪੀੜਤਾਂ ਨੂੰ 52 ਕਰੋੜ ਤੋਂ ਵੱਧ ਮੁਆਵਜ਼ਾ

ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਹੁਣ ਤੱਕ 52 ਕਰੋੜ ਰੁਪਏ ਤੋਂ ਵੱਧ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਗਾਂ-ਮੱਝ ਦੇ ਨੁਕਸਾਨ ਤੇ 40 ਹਜ਼ਾਰ ਰੁਪਏ ਪ੍ਰਤੀ ਪਸ਼ੂ ਦੀ ਮਦਦ ਵੀ ਦਿੱਤੀ ਗਈ ਹੈ ਜਿਨ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਗਾਵਾਂ ਦਿੱਤੀਆਂ ਗਈਆਂ, ਉਨ੍ਹਾਂ ਨੇ ਪੰਜਾਬ ਸਰਕਾਰ, ਐਮਐਲਏ ਕੁਲਦੀਪ ਸਿੰਘ ਧਾਲੀਵਾਲ ਅਤੇ ਸੰਸਥਾ ਦਾ ਧੰਨਵਾਦ ਕੀਤਾ। ਪੀੜਤਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ ਸੀ, ਪਰ ਹੁਣ ਗਾਵਾਂ ਮਿਲਣ ਨਾਲ ਉਨ੍ਹਾਂ ਦੇ ਰੁਜ਼ਗਾਰ ਵਿੱਚ ਸੁਧਾਰ ਆਵੇਗਾ ਅਤੇ ਪਰਿਵਾਰਕ ਜੀਵਨ ਨੂੰ ਮੁੜ ਪਟੜੀ ਤੇ ਲਿਆਉਣ ਵਿੱਚ ਮਦਦ ਮਿਲੇਗੀ।

Delhi AQI Set to Deteriorate: ਦਿੱਲੀ ਵਿੱਚ ਫਿਰ ਵਧੇਗਾ ਪ੍ਰਦੂਸ਼ਣ, ਛਾਵੇਗੀ ਧੁੰਦ, ਮੰਤਰੀ ਨੇ ਦਿੱਤੀ ਚੇਤਾਵਨੀ
Delhi AQI Set to Deteriorate: ਦਿੱਲੀ ਵਿੱਚ ਫਿਰ ਵਧੇਗਾ ਪ੍ਰਦੂਸ਼ਣ, ਛਾਵੇਗੀ ਧੁੰਦ, ਮੰਤਰੀ ਨੇ ਦਿੱਤੀ ਚੇਤਾਵਨੀ...
Weather Update: ਕ੍ਰਿਸਮਸ ਵਾਲੇ ਦਿਨ ਦੇਸ਼ ਭਰ ਵਿੱਚ ਠੰਡ ਅਤੇ ਧੁੰਦ ਦਾ ਅਸਰ, ਜਾਣੋ IMD ਦਾ ਨਵਾਂ ਅਪਡੇਟ
Weather Update: ਕ੍ਰਿਸਮਸ ਵਾਲੇ ਦਿਨ ਦੇਸ਼ ਭਰ ਵਿੱਚ ਠੰਡ ਅਤੇ ਧੁੰਦ ਦਾ ਅਸਰ, ਜਾਣੋ IMD ਦਾ ਨਵਾਂ ਅਪਡੇਟ...
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ...
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI......
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI...
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...