AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਿਸ਼ਨ ਆਦਿੱਤਿਆ L-1 ਦੇ ਗਵਾਹ ਬਣਨਗੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ, ਸ਼੍ਰੀਹਰੀਕੋਟਾ ਰਵਾਨਾ

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਇਆ ਜਾਂਦਾ ਹੈ, ਸਗੋਂ ਉਨ੍ਹਾਂ ਨੂੰ ਚੀਜ਼ਾਂ ਦਾ ਪ੍ਰੈਕਟੀਕਲ ਗਿਆਨ ਵੀ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਲਈ ਵਿਦਿਅਕ ਅਤੇ ਉਦਯੋਗਿਕ ਟੂਰ ਕਰਵਾਏ ਜਾਂਦੇ ਹਨ। ਹਰਜੋਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਹ ਬਿਲਕੁੱਲ ਨਵਾਂ ਤਜਰਬਾ ਹੋਵੇਗਾ।

ਮਿਸ਼ਨ ਆਦਿੱਤਿਆ L-1 ਦੇ ਗਵਾਹ ਬਣਨਗੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ, ਸ਼੍ਰੀਹਰੀਕੋਟਾ ਰਵਾਨਾ
lalit-kumar
| Updated On: 01 Sep 2023 21:29 PM IST
Share
ਪੰਜਾਬ ਨਿਊਜ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸ਼ਨੀਵਾਰ ਨੂੰ ਮਿਸ਼ਨ ਸੂਰਜ ਯਾਨੀ ਆਦਿਤਿਆ ਐਲ-1 ਦੀ ਸ਼ੁਰੂਆਤ ਦੇ ਗਵਾਹ ਹੋਣਗੇ। ਇਸ ਦੇ ਲਈ ਸਕੂਲ ਆਫ ਐਮੀਨੈਂਸ ਦੇ 23 ਵਿਦਿਆਰਥੀ ਸ਼੍ਰੀਹਰੀਕੋਟਾ ਗਏ ਹਨ। ਸਿੱਖਿਆ ਮੰਤਰੀ (Minister of Education)ਹਰਜੋਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਹ ਬਿਲਕੁਲ ਨਵਾਂ ਤਜਰਬਾ ਹੋਵੇਗਾ। ਉਹ ਜਿਹੜੀਆਂ ਚੀਜ਼ਾਂ ਬਾਰੇ ਕਿਤਾਬਾਂ, ਮੀਡੀਆ ਜਾਂ ਇੰਟਰਨੈਟ ‘ਤੇ ਪੜ੍ਹਦਾ ਹੈ, ਉਹ ਜਾ ਕੇ ਉਨ੍ਹਾਂ ਨੂੰ ਨੇੜੇ ਤੋਂ ਦੇਖੇਗਾ। ਬੈਂਸ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸਰੋ ਵੱਲੋਂ ਜੋ ਵੀ ਲਾਂਚ ਕੀਤਾ ਜਾਵੇਗਾ, ਉਸ ਵਿੱਚ ਸੂਬੇ ਦੇ ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਣਗੇ। ਪੰਜਾਬ ਸਰਕਾਰ (Punjab Govt) ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਇਆ ਜਾਂਦਾ ਹੈ, ਸਗੋਂ ਉਨ੍ਹਾਂ ਨੂੰ ਚੀਜ਼ਾਂ ਦਾ ਪ੍ਰੈਕਟੀਕਲ ਗਿਆਨ ਵੀ ਦਿੱਤਾ ਜਾਂਦਾ ਹੈ।

ਸਿੱਖਿਆ ਵਿਭਾਗ ਦਾ ਇਸਰੋ ਨਾਲ ਹੋਇਆ ਸਮਝੌਤਾ

ਵਿਦਿਆਰਥੀਆਂ ਲਈ ਵਿਦਿਅਕ ਅਤੇ ਉਦਯੋਗਿਕ ਟੂਰ ਕਰਵਾਏ ਜਾਂਦੇ ਹਨ। ਇਸ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਦੇ 23 ਵਿਦਿਆਰਥੀਆਂ ਨੂੰ ਇਸਰੋ (ISRO) ਹੈੱਡਕੁਆਰਟਰ ਸ੍ਰੀਹਰੀਕੋਟਾ ਭੇਜਿਆ ਜਾ ਰਿਹਾ ਹੈ। ਇਸ ਦੇ ਲਈ ਸਿੱਖਿਆ ਵਿਭਾਗ ਦੀ ਤਰਫੋਂ ਇਸਰੋ ਨਾਲ ਇਕ ਸਮਝੌਤਾ ਕੀਤਾ ਗਿਆ ਹੈ।

‘ਸਰਕਾਰ ਚੁੱਕੇਗੀ ਬੱਚਿਆ ਦੇ ਟੂਰ ਦਾ ਖਰਚਾ’

ਇਨ੍ਹਾਂ ਬੱਚਿਆਂ ਦੇ ਟੂਰ ‘ਤੇ ਹੋਣ ਵਾਲਾ ਸਾਰਾ ਖਰਚਾ ਵੀ ਸਿੱਖਿਆ ਵਿਭਾਗ ਵੱਲੋਂ ਚੁੱਕਿਆ ਜਾਵੇਗਾ। ਯਾਦ ਰਹੇ ਕਿ ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਵਿਦਿਆਰਥੀਆਂ ਨੇ ਚੰਦਰਯਾਨ-3 ਅਤੇ PSLB-56 ਦੇ ਲਾਂਚ ਨੂੰ ਦੇਖਿਆ ਸੀ। ਇਸ ਦੇ ਨਾਲ ਹੀ ਰਾਜ ਦੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅਧਿਆਪਨ ਦੇ ਨਵੇਂ ਤਰੀਕੇ ਅਤੇ ਪ੍ਰਬੰਧਨ ਹੁਨਰ ਸਿਖਾਇਆ ਜਾ ਸਕੇ। ਹੁਣ ਤੱਕ ਅਧਿਆਪਕਾਂ ਦੇ ਪੰਜ ਬੈਚਾਂ ਦੀ ਸਿਖਲਾਈ ਮੁਕੰਮਲ ਹੋ ਚੁੱਕੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...