ਮਿਸ਼ਨ ਆਦਿੱਤਿਆ L-1 ਦੇ ਗਵਾਹ ਬਣਨਗੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ, ਸ਼੍ਰੀਹਰੀਕੋਟਾ ਰਵਾਨਾ

Updated On: 

01 Sep 2023 21:29 PM

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਇਆ ਜਾਂਦਾ ਹੈ, ਸਗੋਂ ਉਨ੍ਹਾਂ ਨੂੰ ਚੀਜ਼ਾਂ ਦਾ ਪ੍ਰੈਕਟੀਕਲ ਗਿਆਨ ਵੀ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਲਈ ਵਿਦਿਅਕ ਅਤੇ ਉਦਯੋਗਿਕ ਟੂਰ ਕਰਵਾਏ ਜਾਂਦੇ ਹਨ। ਹਰਜੋਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਹ ਬਿਲਕੁੱਲ ਨਵਾਂ ਤਜਰਬਾ ਹੋਵੇਗਾ।

ਮਿਸ਼ਨ ਆਦਿੱਤਿਆ L-1 ਦੇ ਗਵਾਹ ਬਣਨਗੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ, ਸ਼੍ਰੀਹਰੀਕੋਟਾ ਰਵਾਨਾ
Follow Us On

ਪੰਜਾਬ ਨਿਊਜ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸ਼ਨੀਵਾਰ ਨੂੰ ਮਿਸ਼ਨ ਸੂਰਜ ਯਾਨੀ ਆਦਿਤਿਆ ਐਲ-1 ਦੀ ਸ਼ੁਰੂਆਤ ਦੇ ਗਵਾਹ ਹੋਣਗੇ। ਇਸ ਦੇ ਲਈ ਸਕੂਲ ਆਫ ਐਮੀਨੈਂਸ ਦੇ 23 ਵਿਦਿਆਰਥੀ ਸ਼੍ਰੀਹਰੀਕੋਟਾ ਗਏ ਹਨ। ਸਿੱਖਿਆ ਮੰਤਰੀ (Minister of Education)ਹਰਜੋਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਹ ਬਿਲਕੁਲ ਨਵਾਂ ਤਜਰਬਾ ਹੋਵੇਗਾ। ਉਹ ਜਿਹੜੀਆਂ ਚੀਜ਼ਾਂ ਬਾਰੇ ਕਿਤਾਬਾਂ, ਮੀਡੀਆ ਜਾਂ ਇੰਟਰਨੈਟ ‘ਤੇ ਪੜ੍ਹਦਾ ਹੈ, ਉਹ ਜਾ ਕੇ ਉਨ੍ਹਾਂ ਨੂੰ ਨੇੜੇ ਤੋਂ ਦੇਖੇਗਾ।

ਬੈਂਸ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸਰੋ ਵੱਲੋਂ ਜੋ ਵੀ ਲਾਂਚ ਕੀਤਾ ਜਾਵੇਗਾ, ਉਸ ਵਿੱਚ ਸੂਬੇ ਦੇ ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਣਗੇ। ਪੰਜਾਬ ਸਰਕਾਰ (Punjab Govt) ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਇਆ ਜਾਂਦਾ ਹੈ, ਸਗੋਂ ਉਨ੍ਹਾਂ ਨੂੰ ਚੀਜ਼ਾਂ ਦਾ ਪ੍ਰੈਕਟੀਕਲ ਗਿਆਨ ਵੀ ਦਿੱਤਾ ਜਾਂਦਾ ਹੈ।

ਸਿੱਖਿਆ ਵਿਭਾਗ ਦਾ ਇਸਰੋ ਨਾਲ ਹੋਇਆ ਸਮਝੌਤਾ

ਵਿਦਿਆਰਥੀਆਂ ਲਈ ਵਿਦਿਅਕ ਅਤੇ ਉਦਯੋਗਿਕ ਟੂਰ ਕਰਵਾਏ ਜਾਂਦੇ ਹਨ। ਇਸ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਦੇ 23 ਵਿਦਿਆਰਥੀਆਂ ਨੂੰ ਇਸਰੋ (ISRO) ਹੈੱਡਕੁਆਰਟਰ ਸ੍ਰੀਹਰੀਕੋਟਾ ਭੇਜਿਆ ਜਾ ਰਿਹਾ ਹੈ। ਇਸ ਦੇ ਲਈ ਸਿੱਖਿਆ ਵਿਭਾਗ ਦੀ ਤਰਫੋਂ ਇਸਰੋ ਨਾਲ ਇਕ ਸਮਝੌਤਾ ਕੀਤਾ ਗਿਆ ਹੈ।

‘ਸਰਕਾਰ ਚੁੱਕੇਗੀ ਬੱਚਿਆ ਦੇ ਟੂਰ ਦਾ ਖਰਚਾ’

ਇਨ੍ਹਾਂ ਬੱਚਿਆਂ ਦੇ ਟੂਰ ‘ਤੇ ਹੋਣ ਵਾਲਾ ਸਾਰਾ ਖਰਚਾ ਵੀ ਸਿੱਖਿਆ ਵਿਭਾਗ ਵੱਲੋਂ ਚੁੱਕਿਆ ਜਾਵੇਗਾ। ਯਾਦ ਰਹੇ ਕਿ ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਵਿਦਿਆਰਥੀਆਂ ਨੇ ਚੰਦਰਯਾਨ-3 ਅਤੇ PSLB-56 ਦੇ ਲਾਂਚ ਨੂੰ ਦੇਖਿਆ ਸੀ। ਇਸ ਦੇ ਨਾਲ ਹੀ ਰਾਜ ਦੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅਧਿਆਪਨ ਦੇ ਨਵੇਂ ਤਰੀਕੇ ਅਤੇ ਪ੍ਰਬੰਧਨ ਹੁਨਰ ਸਿਖਾਇਆ ਜਾ ਸਕੇ। ਹੁਣ ਤੱਕ ਅਧਿਆਪਕਾਂ ਦੇ ਪੰਜ ਬੈਚਾਂ ਦੀ ਸਿਖਲਾਈ ਮੁਕੰਮਲ ਹੋ ਚੁੱਕੀ ਹੈ।

Exit mobile version