AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Opposition Meeting in Bengluru: ਵਿਰੋਧੀ ਧਿਰ ਦੀ ਮੀਟਿੰਗ ‘ਚ ਆਪ ਸਣੇ 26 ਦਲ ਹੋਣਗੇ ਸ਼ਾਮਿਲ, 2024 ਲਈ ਬੀਜੇਪੀ ਨੇ ਵੀ ਕਮਰ ਕੱਸੀ

Opposition Meeting in Bengluru: ਕਾਂਗਰਸ ਵਿਰੋਧੀ ਧਿਰ ਦੀ ਦੂਜੀ ਬੈਠਕ ਦੀ ਪ੍ਰਧਾਨਗੀ ਕਰ ਰਹੀ ਹੈ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਵਿਰੋਧੀ ਨੇਤਾਵਾਂ ਨੂੰ ਸੱਦਾ ਭੇਜਿਆ ਹੈ। ਉੱਧਰ ਬੀਜੇਪੀ ਨੇ ਵੀ ਕਮਰ ਕੱਸ ਲਈ ਲਈ ਹੈ ਅਤੇ 18 ਜੁਲਾਈ ਨੂੰ ਦਿੱਲੀ ਵਿੱਚ ਐਨਡੀਏ ਦੀ ਮੀਟਿੰਗ ਹੋਵੇਗੀ। ਇਸ ਵਿੱਚ 19 ਪਾਰਟੀਆਂ ਹਿੱਸਾ ਲੈਣਗੀਆਂ ਹੋਣਗੀਆਂ।

Opposition Meeting in Bengluru: ਵਿਰੋਧੀ ਧਿਰ ਦੀ ਮੀਟਿੰਗ 'ਚ ਆਪ ਸਣੇ 26 ਦਲ ਹੋਣਗੇ ਸ਼ਾਮਿਲ, 2024 ਲਈ ਬੀਜੇਪੀ ਨੇ ਵੀ ਕਮਰ ਕੱਸੀ
tv9-punjabi
| Published: 17 Jul 2023 09:10 AM IST
Share
Opposition Meeting in Bengluru: ਲੋਕ ਸਭਾ ਚੋਣਾਂ 2024 ਲਈ ਸਿਆਸੀ ਪਾਰਟੀਆਂ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਹੁਣ ਇਸ ਚੋਣ ਵਿੱਚ ਇੱਕ ਸਾਲ ਤੋਂ ਵੀ ਘੱਟ ਸਮਾਂ ਬਚਿਆ ਹੈ, ਅਜਿਹੇ ਵਿੱਚ ਕੋਈ ਵੀ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦਾ। ਸੋਮਵਾਰ ਯਾਨੀ 17 ਜੁਲਾਈ ਨੂੰ ਵਿਰੋਧੀ ਧਿਰ ਵੱਲੋਂ ਇਸ ਸਬੰਧ ਵਿੱਚ ਇੱਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ, ਅੱਜ ਕਾਂਗਰਸ (Congress) ਦੀ ਅਗਵਾਈ ਵਿੱਚ ਬੈਂਗਲੁਰੂ ਵਿੱਚ ਵਿਰੋਧੀ ਧਿਰ ਦੀ ਆਮ ਮੀਟਿੰਗ ਹੋਵੇਗੀ। ਇਸ ਵਿੱਚ ਕੁੱਲ 26 ਸਿਆਸੀ ਪਾਰਟੀਆਂ ਹਿੱਸਾ ਲੈਣਗੀਆਂ, ਜਿੱਥੇ ਭਾਜਪਾ (BJP) ਨੂੰ ਘੇਰਨ ਲਈ ਰਣਨੀਤੀ ਘੜੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਮਹਾਂ ਸਭਾ ਦੋ ਦਿਨ ਤੱਕ ਚੱਲਣ ਵਾਲੀ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਵੀ ਨਿਤੀਸ਼ ਕੁਮਾਰ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ, ਪਰ ਇਸ ਦੇ ਨਤੀਜੇ ਤਸੱਲੀਬਖ਼ਸ਼ ਨਹੀਂ ਸਨ। ਇਸ ਦੇ ਨਾਲ ਹੀ ਸ਼ਰਦ ਪਵਾਰ ਦੀ ਪਾਰਟੀ ‘ਚ ਪਹਿਲੀ ਅਤੇ ਦੂਜੀ ਬੈਠਕ ਵਿਚਾਲੇ ਪੈਦਾ ਹੋਈ ਦਰਾਰ ਨੂੰ ਉਨ੍ਹਾਂ ਦੇ ਬੈਠਕ ‘ਚ ਨਾ ਆਉਣ ਦਾ ਕਾਰਨ ਦੱਸਿਆ ਜਾ ਰਿਹਾ ਹੈ।

ਸੋਨੀਆਂ ਗਾਂਧੀ ਸਣੇ ਕਈ ਆਗੂ ਰਹਿਣਗੇ ਮੌਜੂਦ

ਜਾਣਕਾਰੀ ਮਿਲ ਰਹੀ ਹੈ ਕਿ 17 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਸ਼ਾਮ 6 ਤੋਂ 8 ਵਜੇ ਤੱਕ ਹੋਵੇਗੀ। ਇਸ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਰਾਤ 8 ਵਜੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਕਰਨਗੇ। ਮਮਤਾ ਬੈਨਰਜੀ ਇਸ ਡਿਨਰ ‘ਚ ਸ਼ਾਮਲ ਨਹੀਂ ਹੋਣ ਜਾ ਰਹੀ ਹੈ। ਇਸ ਦਾ ਕਾਰਨ ਉਸ ਦੇ ਗੋਡਿਆਂ ਦੀ ਮਾਈਕ੍ਰੋਸਰਜਰੀ ਨੂੰ ਦੱਸਿਆ ਜਾ ਰਿਹਾ ਹੈ। ਹਾਲਾਂਕਿ 18 ਜੁਲਾਈ ਦੀ ਬੈਠਕ ‘ਚ ਮਮਤਾ ਬੈਨਰਜੀ ਦੇ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਹ ਬੈਠਕ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੀ ਹੈ, ਜਿਸ ‘ਚ ਮਲਿਕਾਅਰਜੁਨ ਖੜਗੇ, ਰਾਹੁਲ ਗਾਂਧੀ, ਸੋਨੀਆ ਗਾਂਧੀ (Sonia Gandhi) ਸਮੇਤ ਵੱਖ-ਵੱਖ ਪਾਰਟੀਆਂ ਦੇ ਨੇਤਾ ਮੌਜੂਦ ਰਹਿਣਗੇ।

ਕਾਂਗਰਸ ਦਾ ਸਮਰਥਨ ਮਿਲਣ ‘ਤੇ ‘ਆਪ’ ਦਾ ਵੱਡਾ ਫੈਸਲਾ

ਕਾਂਗਰਸ ਪਾਰਟੀ ਸੰਸਦ ਵਿੱਚ ਦਿੱਲੀ ਵਿੱਚ ਸੇਵਾਵਾਂ ਦੇ ਨਿਯਮ ਬਾਰੇ ਕੇਂਦਰ ਦੇ ਆਰਡੀਨੈਂਸ ਦਾ ਸਮਰਥਨ ਨਹੀਂ ਕਰੇਗੀ। ਕਾਂਗਰਸ ਨੇ ਬਿੱਲ ਪੇਸ਼ ਕਰਨ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਆਰਡੀਨੈਂਸ ‘ਤੇ ਕਾਂਗਰਸ ਦਾ ਸਮਰਥਨ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਵੱਡਾ ਫੈਸਲਾ ਲਿਆ ਹੈ ਅਤੇ ਉਹ ਬੈਂਗਲੁਰੂ ‘ਚ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਬੈਠਕ ‘ਚ ਸ਼ਿਰਕਤ ਕਰੇਗੀ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗੀ।

18 ਜੁਲਾਈ ਨੂੰ ਐਨਡੀਏ ਦੀ ਮੀਟਿੰਗ ਵੀ ਹੋਵੇਗੀ

ਵਿਰੋਧੀ ਧਿਰ ਦੀ ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀ ਕਮਰ ਕੱਸ ਲਈ ਹੈ ਅਤੇ 18 ਜੁਲਾਈ ਨੂੰ ਦਿੱਲੀ ਵਿੱਚ ਐਨਡੀਏ ਦੀ ਮੀਟਿੰਗ ਹੋਵੇਗੀ, ਜਿਸ ਵਿੱਚ 19 ਪਾਰਟੀਆਂ ਇਕੱਠੀਆਂ ਹੋਣਗੀਆਂ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ 2024 ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਹਿਯੋਗੀਆਂ ਨੂੰ ਸੱਦਾ ਭੇਜਿਆ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਲੋਕ ਜਨਸ਼ਕਤੀ ਪਾਰਟੀ, ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਅਤੇ ਅਜੀਤ ਪਵਾਰ ਧੜੇ ਨੂੰ ਵੀ ਸੱਦਾ ਪੱਤਰ ਭੇਜੇ ਗਏ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...